ਅੰਗਹੀਣਾਂ ਨੇ ਕੈਪਟਨ ਸਰਕਾਰ ਖਿਲਾਫ਼ ਖੋਲ੍ਹਿਆ ਮੋਰਚਾ ਉਡਾਈ ਸਭ ਦੀ ਨੀਂਦ
ਕੈਪਟਨ ਸਰਕਾਰ ਤੋਂ ਧਰਨਾ ਲਗਾ ਕਰ ਰਹੇ ਨੇ ਨੌਕਰੀ ਦੀ ਮੰਗ
ਅੰਗਹੀਣਾਂ ਨੇ ਨੌਕਰੀ ਨਾ ਮਿਲਣ ਕਾਰਨ ਲਗਾਇਆ ਧਰਨਾ
ਪੰਜਾਬ- ਭਾਵੇਂ ਕਿ ਕੈਪਟਨ ਸਰਕਾਰ ਵੱਲੋਂ ਸੱਤਾ 'ਚ ਆਉਣ ਤੋਂ ਪਹਿਲਾ ਅੰਗਹੀਣ ਵਿਅਕਤੀਆਂ ਨੂੰ ਸਰਕਾਰੀ ਨੌਕਰੀਆਂ ਦੇਣ ਦੇ ਵਾਅਦੇ ਕੀਤੇ ਗਏ ਸਨ ਪਰ ਕੈਪਟਨ ਸਰਕਾਰ ਨੂੰ ਸੱਤਾ 'ਚ ਆਏ ਤਿੰਨ ਸਾਲ ਪੂਰੇ ਹੋਣ ਜਾ ਰਹੇ ਹਨ ਤੇ ਕੈਪਟਨ ਸਰਕਾਰ ਆਪਣੇ ਵਾਅਦਿਆਂ ਤੋਂ ਖਰਾ ਨਾ ਉਤਰਦੀ ਦਿਖਾਈ ਦੇ ਰਹੀ ਹੈ। ਜਿਸਦੇ ਵਜੋਂ ਅੰਗਹੀਣ ਵਿਅਕਤੀਆਂ ਵੱਲੋਂ ਧਰਨਾ ਲਗਾਇਆ ਜਾ ਰਿਹਾ ਹੈ। ਦੱਸ ਦਈਏ ਕਿ ਕੈਪਟਨ ਸਰਕਾਰ ਤੇ ਪ੍ਰਦਰਸਨਕਾਰੀਆਂ ਨੇ ਦੋਸ਼ ਲਗਾਉਂਦਿਆਂ ਕਿਹਾ ਕਿ ਉਨ੍ਹਾਂ ਵੱਲੋਂ ਅੰਗਹੀਣਾਂ ਨੂੰ ਨੌਕਰੀ ਦਿੱਤੇ ਜਾਣ ਦਾ ਵਾਅਦਾ ਕੀਤਾ ਗਿਆ ਸੀ ਪਰ ਸਰਕਾਰ ਵੱਲੋਂ ਆਪਣੇ ਵਾਅਦੇ ਤੇ ਖਰਾ ਨਹੀਂ ਉੱਤਰ ਰਹੀ। ਇਹ ਵੀਡੀਓ ਵੀ ਕੈਪਟਨ ਸਰਕਾਰ ਦੇ ਵਾਅਦਿਆਂ ਦੀ ਪੋਲ ਖੋਲ ਰਹੀ ਹੈ।