ਅਮ੍ਰਿੰਤਸਰ ਪਹੁੰਚੇ ਅਰਵਿੰਦ ਕੇਜਰੀਵਾਲ, ਸਾਬਕਾ ਮੰਤਰੀ ਸੇਵਾ ਸਿੰਘ ਸੇਖਵਾਂ ਨਾਲ ਕਰਨਗੇ ਮੁਲਾਕਾਤ 

ਏਜੰਸੀ

ਖ਼ਬਰਾਂ, ਪੰਜਾਬ

ਅੰਮ੍ਰਿਤਸਰ ਤੋਂ ਅਰਵਿੰਦ ਕੇਜਰੀਵਾਲ ਗੁਰਦਾਸਪੁਰ ਲਈ ਰਵਾਨਾ ਹੋ ਗਏ ਹਨ।

Arvind Kejriwal

ਅੰਮ੍ਰਿਤਸਰ: ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਪੰਜਾਬ ਦੌਰੇ 'ਤੇ ਅੰਮ੍ਰਿਤਸਰ ਪਹੁੰਚ ਚੁੱਕੇ ਹਨ। ਅੰਮ੍ਰਿਤਸਰ ਤੋਂ ਅਰਵਿੰਦ ਕੇਜਰੀਵਾਲ ਗੁਰਦਾਸਪੁਰ ਲਈ ਰਵਾਨਾ ਹੋ ਗਏ ਹਨ।  ਅਰਵਿੰਦ ਕੇਜਰੀਵਾਲ ਦੇ ਪੰਜਾਬ ਆਉਣ ਦੇ ਦੌਰੇ ਬਾਰੇ ਆਮ ਆਦਮੀ ਪਾਰਟੀ ਪੰਜਾਬ ਦੇ ਸਹਿ ਇੰਚਾਰਜ ਤੇ ਦਿੱਲੀ ਤੋਂ ਵਿਧਾਇਕ ਰਾਘਵ ਚੱਢਾ ਵਲੋਂ ਟਵੀਟ ਕਰਕੇ ਜਾਣਕਾਰੀ ਦਿੱਤੀ ਸੀ।

ਟਵੀਟ ਕਰਦੇ ਹੋਏ ਰਾਘਵ ਚੱਢਾ ਨੇ ਲਿਖਿਆ ਸੀ ਕਿ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਗੁਰਦਾਸਪੁਰ ਜਾ ਰਹੇ ਹਨ। ਗੁਰਦਾਸਪੁਰ ਵਿਖੇ ਕੇਜਰੀਵਾਲ ਵਲੋਂ ਸਾਬਕਾ ਮੰਤਰੀ ਜਥੇਦਾਰ ਸੇਵਾ ਸਿੰਘ ਸੇਖਵਾਂ ਨਾਲ ਉਨ੍ਹਾਂ ਦੇ ਪਿੰਡ ਸੇਖਵਾਂ ਵਿਖੇ ਮੁਲਾਕਾਤ ਕੀਤੀ ਜਾਵੇਗੀ। ਦੱਸ ਦਈਏ ਕਿ ਪਿਛਲ਼ੇ ਦਿਨੀਂ ਪੰਜਾਬ ਨੂੰ ਲੈ ਕੇ ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਵੱਡਾ ਐਲਾਨ ਕੀਤਾ ਸੀ।

ਇਹ ਵੀ ਪੜ੍ਹੋ -  SAD ਦੇ ਸਾਬਕਾ ਮੰਤਰੀ ਜਥੇਦਾਰ ਸੇਵਾ ਸਿੰਘ ਸੇਖਵਾਂ ਅੱਜ ਹੋਣਗੇ ‘ਆਪ’ ਵਿਚ ਸ਼ਾਮਲ

ਅਰਵਿੰਦ ਕੇਜਰੀਵਾਲ ਨੇ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ 'ਤੇ 300 ਯੂਨਿਟ ਤੱਕ ਮੁਫਤ ਬਿਜਲੀ ਦਾ ਵਾਅਦਾ ਕੀਤਾ ਹੈ। ਕੇਜਰੀਵਾਲ ਨੇ ਸੂਬੇ ਵਿਚ ਜਨਤਾ ਨੂੰ 24 ਘੰਟੇ ਬਿਜਲੀ ਦੇ ਨਾਲ ਪੁਰਾਣੇ ਬਿੱਲਾਂ ਨੂੰ ਮੁਆਫ਼ ਕਰਨ ਦਾ ਵੀ ਐਲਾਨ ਕੀਤਾ ਹੈ। 2022 ਦੀਆਂ ਚੋਣਾਂ ਨੂੰ ਲੈ ਕੇ ਅਰਵਿੰਦ ਕੇਜਰੀਵਾਲ ਕਾਫ਼ੀ ਸਰਗਰਮ ਦਿਖਾਈ ਦੇ ਰਹੇ ਹਨ।