ਨਵਜੋਤ ਸਿੱਧੂ ਦਾ ਮਜੀਠੀਆ ’ਤੇ ਹਮਲਾ, ਨਸ਼ਾ ਤਸਕਰੀ ਸਬੰਧੀ ਕੋਰਟ ਦੀ ਸੁਣਵਾਈ ਨੂੰ ਲੈ ਕੇ ਜਤਾਈ ਉਮੀਦ
ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਲਗਾਤਾਰ ਪੰਜਾਬ ਦੇ ਵੱਖ-ਵੱਖ ਮੁੱਦਿਆਂ ਨੂੰ ਲੈ ਕੇ ਅਕਾਲੀ ਦਲ ਬਾਦਲ ’ਤੇ ਹਮਲੇ ਬੋਲਦੇ ਰਹਿੰਦੇ ਹਨ।
ਚੰਡੀਗੜ੍ਹ: ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ (Navjot Singh Sidhu) ਲਗਾਤਾਰ ਪੰਜਾਬ ਦੇ ਵੱਖ-ਵੱਖ ਮੁੱਦਿਆਂ ਨੂੰ ਲੈ ਕੇ ਅਕਾਲੀ ਦਲ ਬਾਦਲ (Shiromani Akali Dal) ’ਤੇ ਹਮਲੇ ਬੋਲਦੇ ਰਹਿੰਦੇ ਹਨ। ਇਸ ਸਬੰਧੀ ਉਹ ਲਗਾਤਾਰ ਸੋਸ਼ਲ ਮੀਡੀਆ ’ਤੇ ਸਰਗਰਮ ਰਹਿੰਦੇ ਹਨ। ਨਵਜੋਤ ਸਿੱਧੂ (Navjot Singh Sidhu Tweet) ਨੇ ਤਾਜ਼ਾ ਟਵੀਟ ਜ਼ਰੀਏ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ (Bikram Singh Majithia) ਨੂੰ ਨਿਸ਼ਾਨੇ ’ਤੇ ਲਿਆ ਹੈ।
ਹੇਰ ਪੜ੍ਹੋ: ਲਾਕਡਾਊਨ ਦੌਰਾਨ ਭਾਰਤ 'ਚ ਫਸੇ ਪਾਕਿਸਤਾਨੀ ਹਿੰਦੂ ਪਰਿਵਾਰਾਂ ਦੇ 46 ਲੋਕ ਪਰਤੇ ਵਤਨ
ਨਵਜੋਤ ਸਿੱਧੂ ਨੇ ਟਵੀਟ ਕਰਦਿਆਂ ਲਿਖਿਆ, ‘ਢਾਈ ਸਾਲਾਂ ਦੇ ਲੰਬੇ ਇੰਤਜ਼ਾਰ ਤੋਂ ਬਾਅਦ STF ਅਤੇ ਸੂਬਾ ਸਰਕਾਰ ਵੱਲੋਂ ਬਿਕਰਮ ਸਿੰਘ ਮਜੀਠੀਆ ਵਿਰੁੱਧ ਨਸ਼ਾ ਤਸਕਰੀ ਬਾਰੇ ਰਿਪੋਰਟਾਂ ਦੀ ਭਲਕੇ ਮਾਨਯੋਗ ਹਾਈ ਕੋਰਟ ਦੁਆਰਾ ਜਾਂਚ ਕੀਤੀ ਜਾਵੇਗੀ ... ਉਮੀਦ ਹੈ ਕਿ ਮੁੱਖ ਦੋਸ਼ੀ ਦਾ ਪਰਦਾਫਾਸ਼ ਹੋ ਜਾਵੇਗਾ ਅਤੇ ਮਿਸਾਲੀ ਸਜ਼ਾ ਦਿੱਤੀ ਜਾਵੇਗੀ। ਇਹ ਪੰਜਾਬ ਦੇ ਨੌਜਵਾਨਾਂ ਲਈ ਨਿਆਂ ਦੀ ਗੱਲ ਹੈ !!’
ਹੇਰ ਪੜ੍ਹੋ: ਤਾਲਿਬਾਨ ਨੇ ਕਾਬੁਲ ਵਿੱਚ ਟੋਲੋ ਨਿਊਜ਼ ਦੇ ਪੱਤਰਕਾਰ ਦੀ ਬੇਰਹਿਮੀ ਨਾਲ ਕੀਤੀ ਕੁੱਟਮਾਰ
ਅਪਣੇ ਟਵੀਟ ਦੇ ਨਾਲ ਸਿੱਧੂ ਨੇ ਕੋਰਟ ਦੇ ਹੁਕਮਾਂ ਦੀ ਕਾਪੀ ਵੀ ਸ਼ੇਅਰ ਕੀਤੀ ਹੈ। ਉਹਨਾਂ ਦਾ ਕਹਿਣਾ ਹੈ ਕਿ ਇਹ ਪੰਜਾਬ ਦੇ ਨੌਜਵਾਨਾਂ ਨੂੰ ਇਨਸਾਫ ਦਿਵਾਉਣ ਦਾ ਮੁੱਦਾ ਹੈ। ਇਸ ਦੀ ਸੁਣਵਾਈ ਲਈ ਕੋਰਟ ਵੱਲੋਂ 27 ਅਗਸਤ ਦੀ ਤਰੀਕ ਤੈਅ ਕੀਤੀ ਗਈ ਹੈ।