ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਪੁਰਬ, 110 ਟਨ ਫੁੱਲਾਂ ਨਾਲ ਸਜਾਇਆ ਜਾ ਰਿਹਾ ਹਰਿਮੰਦਰ ਸਾਹਿਬ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

300 ਕਾਰੀਗਰ ਕਰ ਰਹੇ ਸਜਵਾਟ

Harmandir Sahib

 

 ਅੰਮ੍ਰਿਤਸਰ: ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਪੁਰਬ ਐਤਵਾਰ ਨੂੰ ਹਰਿਮੰਦਰ ਸਾਹਿਬ ਵਿਖੇ ਮਨਾਇਆ ਜਾਵੇਗਾ। ਜਿਸਦੇ ਲਈ ਤਿਆਰੀਆਂ ਸ਼ੁਰੂ ਹੋ ਗਈਆਂ ਹਨ।

 

ਦੇਸ਼ ਭਰ ਤੋਂ ਵੱਖ-ਵੱਖ ਥਾਵਾਂ ਤੋਂ ਪਹੁੰਚੇ 300 ਤੋਂ ਵੱਧ ਕਾਰੀਗਰ ਦਿਨ-ਰਾਤ ਹਰਿਮੰਦਰ ਸਾਹਿਬ ਦੀ ਸਜਾਵਟ ਕਰਨ ਵਿਚ ਲੱਗੇ ਹੋਏ ਹਨ। ਇਸ ਸਾਲ ਸ੍ਰੀ ਹਰਿਮੰਦਰ ਸਾਹਿਬ ਨੂੰ 115 ਕਿਸਮਾਂ ਦੇ ਦੇਸੀ ਅਤੇ ਦਰਾਮਦ ਕੀਤੇ 110 ਟਨ ਫੁੱਲਾਂ ਨਾਲ ਸਜਾਇਆ ਜਾਵੇਗਾ।

 

 

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਮੌਕੇ ਐਤਵਾਰ ਸਵੇਰੇ ਅੰਮ੍ਰਿਤਸਰ ਵਿੱਚ ਨਗਰ ਕੀਰਤਨ ਸਜਾਇਆ ਜਾਵੇਗਾ। ਇਸ ਪਵਿੱਤਰ ਮੌਕੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਫੁੱਲਾਂ ਦੀ ਸਜਾਵਟ ਕੀਤੀ ਜਾ ਰਹੀ ਹੈ।

 

ਗੁਰੂਘਰ, ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਗੁਰਦੁਆਰਾ ਬਾਬਾ ਅਟੱਲ ਰਾਏ ਸਾਹਿਬ ਨੂੰ ਸਜਾਇਆ ਜਾਵੇਗਾ। ਇਸ ਦੌਰਾਨ ਸਿੱਖ ਪਰੰਪਰਾਵਾਂ ਨੂੰ ਦਰਸਾਉਂਦੇ ਨੌਜਵਾਨਾਂ ਦੇ ਗੱਤਕਾ ਮੁਕਾਬਲੇ ਸੰਗਤਾਂ ਦੀ ਖਿੱਚ ਦਾ ਕੇਂਦਰ ਬਣਨ ਜਾ ਰਹੇ ਹਨ।

 

ਹੁਣ ਤੱਕ 7 ਫੁੱਲਾਂ ਦੇ ਟਰੱਕ ਸਜਾਵਟ ਲਈ ਲੱਗ ਚੁੱਕੇ ਹਨ ਅਤੇ ਹੋਰ ਫੁਲ ਵੀ ਮੰਗਵਾਏ ਜਾਣਗੇ। ਇਨ੍ਹਾਂ ਫੁਲਾਂ ਨੂੰ ਤਰੋ ਤਾਜ਼ਾ ਰੱਖਣ ਲਈ ਪਾਣੀ ਦਾ ਪ੍ਰਬੰਧ ਵੀ ਕੀਤਾ ਗਿਆ ਹੈ।