ਹੁਸ਼ਿਆਰਪੁਰ: ਪੇਸ਼ੀ ਤੋਂ ਪਰਤ ਰਹੇ 2 ਹਵਾਲਾਤੀ ਪੁਲਿਸ ਨੂੰ ਚਕਮਾ ਦੇ ਕੇ ਫ਼ਰਾਰ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਅਜੇ ਕੁਮਾਰ ਤੇ ਅਜੇ ਪਾਲ ਵਜੋਂ ਹੋਈ ਮੁਲਜ਼ਮਾਂ ਦੀ ਪਹਿਚਾਣ

photo

 

ਹੁਸ਼ਿਆਰਪੁਰ-ਹੁਸ਼ਿਆਰਪੁਰ ਤੋਂ ਵੱਡੀ ਖ਼ਬਰ ਸਾਹਮਣੇ ਆਈ  ਹੈ। ਇਥੇ ਦਸੂਹਾ ਪੁਲਿਸ ਦੀ ਕਸਟਡੀ 'ਚੋਂ ਦੋ ਹਵਾਲਾਤੀ  ਪੁਲਿਸ ਨੂੰ ਚਕਮਾ ਦੇ ਕੇ ਫਰਾਰ ਹੋ ਗਏ।  ਜਾਣਕਾਰੀ ਅਨੁਸਾਰ ਥਾਣਾ ਦਸੂਹਾ ਪੁਲਿਸ  ਦੋ ਹਵਾਲਾਤੀਆਂ ਨੂੰ ਅਦਾਲਤ 'ਚ ਪੇਸ਼ ਕਰਨ ਤੋਂ ਬਾਅਦ ਜ਼ਿਲ੍ਹਾ ਕੇਂਦਰੀ ਜੇਲ੍ਹ ਲੈ ਕੇ ਆ ਰਹੀ ਸੀ। ਇਸੇ ਦੌਰਾਨ ਉਹ ਪੁਲਿਸ ਨੂੰ ਚਕਮਾ ਦੇ ਕੇ ਫਰਾਰ ਹੋ ਗਏ।

ਮੁਲਜ਼ਮਾਂ ਦੀ ਪਹਿਚਾਣ ਅਜੇ ਪਾਲ ਸਿੰਘ ਪੁੱਤਰ ਨਰਿੰਦਰ ਸਿੰਘ ਵਾਸੀ ਦਸਮੇਸ਼ ਨਗਰ ਦਸੂਹਾ ਅਤੇ ਅਜੇ ਕੁਮਾਰ ਪੁੱਤਰ ਕਿਸ਼ਨ ਲਾਲ ਵਾਸੀ ਧਰਮਪੁਰਾ ਦਸੂਹਾ ਵਜੋਂ ਹੋਈ ਹੈ।

ਪੁਲਿਸ ਨੇ ਦੋਵਾਂ ਦੋਸੀਆਂ ਨੂੰ ਨਸ਼ਾ ਤਸਕਰੀ ਦੇ ਮਾਮਲੇ 'ਚ ਥਾਣਾ ਦਸੂਹਾ ਪੁਲਿਸ ਨੇ ਗ੍ਰਿਫ਼ਤਾਰ ਕੀਤਾ ਸੀ ਨੂੰ ਅੱਜ ਅਦਾਲਤ 'ਚ ਪੇਸ਼ੀ ਉਪਰੰਤ ਹੁਸ਼ਿਆਰਪੁਰ ਜ਼ਿਲ੍ਹਾ ਜੇਲ੍ਹ 'ਚ ਲਿਆਂਦਾ ਜਾ ਰਿਹਾ ਸੀ। ਜਦੋਂ ਉਹ ਅੱਡਾ ਕੱਕੋਂ ਨਜ਼ਦੀਕ ਪਹੁੰਚੇ ਤਾਂ ਅਚਾਨਕ ਉਹ ਪੁਲਿਸ ਨੂੰ ਚਕਮਾ ਦੇ ਕੇ ਫ਼ਰਾਰ ਹੋ ਗਏ। ਪੁਲਿਸ ਵਲੋਂ ਫ਼ਰਾਰ ਹੋਏ ਕਥਿਤ ਦੋਸ਼ੀਆਂ ਦੀ ਭਾਲ 'ਚ ਲੱਗੀ ਹੋਈ ਹੈ।