ਭਾਰਤ ਭੂਸ਼ਣ ਆਸ਼ੂ ਤੇ ਉਨ੍ਹਾਂ ਦੇ ਕਰੀਬੀਆਂ ਦੇ ਘਰ ਛਾਪੇਮਾਰੀ, 5 ਕਰੋੜ ਰੁਪਏ ਦੀ ਨਕਦੀ ਬਰਾਮਦ

ਏਜੰਸੀ

ਖ਼ਬਰਾਂ, ਪੰਜਾਬ

ਫਿਲਹਾਲ ਇਸ ਮਾਮਲੇ ਦੇ ਸਬੰਧ ਵਿਚ ਈਡੀ ਦੀ ਟੀਮ ਵੱਲੋਂ ਕੋਈ ਜਾਣਕਾਰੀ ਨਹੀਂ ਦਿੱਤੀ ਗਈ

Bharat Bhushan Ashu

 ਲੁਧਿਆਣਾ - ਪੰਜਾਬ ਕਾਂਗਰਸ ਦੇ ਆਗੂ ਅਤੇ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਦੇ ਘਰ ਈਡੀ ਛਾਪਾ ਜਾਰੀ ਹੈ। ਈਡੀ ਦੀ ਟੀਮ ਸਵੇਰੇ ਲੁਧਿਆਣਾ ਦੀ ਕੋਚਰ ਮਾਰਕੀਟ ਨੇੜੇ ਆਸ਼ੂ ਦੇ ਘਰ ਪਹੁੰਚੀ। ਇਸ ਤੋਂ ਇਲਾਵਾ ਖੁਰਾਕ ਤੇ ਸਪਲਾਈ ਵਿਭਾਗ ਦੇ ਕਈ ਅਧਿਕਾਰੀਆਂ ਦੇ ਘਰਾਂ ਵਿਚ ਵੀ ਛਾਪੇਮਾਰੀ ਕੀਤੀ ਗਈ। ਇਸ ਦੌਰਾਨ ਈਡੀ ਨੇ ਛਾਪੇਮਾਰੀ ਦੌਰਾਨ ਕਰੀਬ 5 ਕਰੋੜ ਦੀ ਨਕਦੀ ਬਰਾਮਦ ਕੀਤੀ ਹੈ।

ਫਿਲਹਾਲ ਇਸ ਮਾਮਲੇ ਦੇ ਸਬੰਧ ਵਿਚ ਈਡੀ ਦੀ ਟੀਮ ਵੱਲੋਂ ਕੋਈ ਜਾਣਕਾਰੀ ਨਹੀਂ ਦਿੱਤੀ ਗਈ ਸੀ ਜਦਕਿ ਸਾਬਕਾ ਮੰਤਰੀ ਆਸ਼ੂ ਦੇ ਘਰ ਦੇ ਬਾਹਰ ਭਾਰੀ ਪੁਲਿਸ ਫੋਰਸ ਤਾਇਨਾਤ ਸੀ। ਜ਼ਿਕਰਯੋਗ ਹੈ ਕਿ ਭਾਰਤ ਭੂਸ਼ਣ ਆਸ਼ੂ ਕਾਂਗਰਸ ਸਰਕਾਰ ਵਿਚ ਖੁਰਾਕ ਅਤੇ ਸਪਲਾਈ ਮੰਤਰੀ ਸਨ। ਉਸ ਦੌਰਾਨ ਸਾਬਕਾ ਮੰਤਰੀ 'ਤੇ ਅਨਾਜ ਦੀ ਢੋਆ-ਢੁਆਈ ਸਮੇਤ ਕਈ ਹੋਰ ਘਪਲੇ ਕਰਨ ਦੇ ਦੋਸ਼ ਲੱਗੇ ਸਨ।