ਕਪੂਰਥਲਾ 'ਚ ਗੂੰਗੀ- ਬੋਲੀ ਬੱਚੀ ਨਾਲ ਬਲਾਤਕਾਰ ਦੇ ਦੋਸ਼ੀਆਂ ਨੂੰ ਪੁਲਿਸ ਨੇ ਕੀਤਾ ਗ੍ਰਿਫਤਾਰ
ਪੁਲਿਸ ਨੇ 48 ਘੰਟਿਆਂ ਵਿਚ ਮਾਮਲਾ ਸੁਲਝਾਇਆ
ਕਪੂਰਥਲਾ: ਕਪੂਰਥਲਾ ਜ਼ਿਲੇ ਦੇ ਸੁਲਤਾਨਪੁਰ ਲੋਧੀ ਸਬ-ਡਵੀਜ਼ਨ ਦੇ ਪਿੰਡ ਜੱਬੋਸੁਧਰ 'ਚ ਪੁਲਿਸ ਨੇ 9 ਸਾਲਾ ਗੂੰਗੀ-ਬੋਲੀ ਬੱਚੀ ਨਾਲ ਬਲਾਤਕਾਰ ਕਰਨ ਵਾਲੇ ਦੋ ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਹੈ। ਇਸ ਦੀ ਪੁਸ਼ਟੀ ਕਰਦਿਆਂ ਡੀਐਸਪੀ ਸਬ ਡਵੀਜ਼ਨ ਸੁਲਤਾਨਪੁਰ ਲੋਧੀ ਬਬਨਦੀਪ ਸਿੰਘ ਨੇ ਦੱਸਿਆ ਕਿ ਦੋਵੇਂ ਮੁਲਜ਼ਮਾਂ ਨੂੰ ਕਾਬੂ ਕਰ ਲਿਆ ਗਿਆ ਹੈ।
ਇਹ ਵੀ ਪੜ੍ਹੋ: ਜਲੰਧਰ ਦੇ ਲਿੱਡਾ 'ਚ ਫਲਾਈਓਵਰ ਹੇਠਾਂ ਆਪਸ ਵਿਚ ਭਿੜੇ ਦੋ ਗੁੱਟ, ਸ਼ਰੇਆਮ ਚਲਾਈਆਂ ਗੋਲੀਆਂ
ਡੀਐਸਪੀ ਬੱਬਨਦੀਪ ਸਿੰਘ ਨੇ ਦੱਸਿਆ ਕਿ ਇੱਕ ਪ੍ਰਵਾਸੀ ਮਜ਼ਦੂਰ ਨੇ ਪੁਲਿਸ ਕੋਲ ਬਿਆਨ ਦਰਜ ਕਰਵਾਏ ਸਨ ਕਿ ਉਹ ਗੁਰਨਾਮ ਸਿੰਘ ਵਾਸੀ ਪਿੰਡ ਜੱਬੋਸੁਧਾਰ ਕੋਲ ਕੰਮ ਕਰਦਾ ਹੈ। ਸੁੱਤੇ ਪਏ ਉਸ ਦੀ 9 ਸਾਲਾ ਧੀ ਨੂੰ ਚਰਨਜੀਤ ਸਿੰਘ ਪੁੱਤਰ ਗੁਰਨਾਮ ਸਿੰਘ ਵਾਸੀ ਜੱਬੋਸੁਧਰ ਚੁੱਕ ਕੇ ਲੈ ਗਿਆ ਅਤੇ ਆਪਣੇ ਸਾਥੀ ਨਾਲ ਮਿਲ ਕੇ ਬਲਾਤਕਾਰ ਕੀਤਾ।
ਇਹ ਵੀ ਪੜ੍ਹੋ: ਬਾਲੀਵੁਡ ਦੇ ਮਸ਼ਹੂਰ ਗੀਤਕਾਰ ਦੇਵ ਕੋਹਲੀ ਦਾ ਹੋਇਆ ਦਿਹਾਂਤ, 81 ਸਾਲ ਦੀ ਉਮਰ ਵਿਚ ਲਏ ਆਖਰੀ ਸਾਹ
ਜਦੋਂ ਮੁਲਜ਼ਮ ਉਸ ਦੀ ਧੀ ਨਾਲ ਬਲਾਤਕਾਰ ਕਰਨ ਤੋਂ ਬਾਅਦ ਉਸ ਨੂੰ ਛੱਡਣ ਆਇਆ ਤਾਂ ਉਹ ਜਾਗ ਪਿਆ ਅਤੇ ਮੁਲਜ਼ਮ ਮੌਕੇ ਤੋਂ ਫ਼ਰਾਰ ਹੋ ਗਿਆ। ਪੁਲਿਸ ਨੇ ਬਿਆਨਾਂ ਦੇ ਆਧਾਰ ’ਤੇ ਧਾਰਾ 376 ਅਤੇ ਪੋਕਸੋ ਐਕਟ ਤਹਿਤ ਕੇਸ ਦਰਜ ਕਰਕੇ ਮੁਲਜ਼ਮ ਚਰਨਜੀਤ ਸਿੰਘ ਅਤੇ ਗੁਰਲਾਲ ਸਿੰਘ ਵਾਸੀ ਤਲਵੰਡੀ ਚੌਧਰੀਆਂ ਨੂੰ 48 ਘੰਟਿਆਂ ਦੇ ਅੰਦਰ ਗ੍ਰਿਫ਼ਤਾਰ ਕਰਕੇ ਕੇਸ ਨੂੰ ਸੁਲਝਾ ਲਿਆ ਹੈ।