Punjab News : ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, ਭਾਰੀ ਮੀਂਹ ਕਾਰਨ ਪੰਜਾਬ ਦੇ ਸਾਰੇ ਸਕੂਲ ਰੱਖਣ ਦੇ ਦਿੱਤੇ ਹੁਕਮ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

Punjab News : ਮੁੱਖ ਮੰਤਰੀ ਭਗਵੰਤ ਮਾਨ ਨੇ ਸੋਸ਼ਲ ਮੀਡੀਆ 'ਤੇ ਪੋਸਟ ਕਰਕੇ ਦਿੱਤੀ ਜਾਣਕਾਰੀ

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, ਭਾਰੀ ਮੀਂਹ ਕਾਰਨ ਪੰਜਾਬ ਦੇ ਸਾਰੇ ਸਕੂਲ ਰਹਿਣਗੇ ਬੰਦ

Punjab News in Punjabi : ਪੰਜਾਬ ਵਿੱਚ ਲਗਾਤਾਰ ਹੋ ਰਹੀ ਭਾਰੀ ਬਾਰਿਸ਼ ਅਤੇ ਹੜ੍ਹਾਂ ਦੇ ਵਧ ਰਹੇ ਖ਼ਤਰੇ ਨੂੰ ਦੇਖਦਿਆਂ ਰਾਜ ਸਰਕਾਰ ਵੱਲੋਂ ਵੱਡਾ ਫੈਸਲਾ ਲਿਆ ਗਿਆ ਹੈ। ਮੁੱਖ ਮੰਤਰੀ ਨੇ ਟਵੀਟ ਕਰਕੇ ਐਲਾਨ ਕੀਤਾ ਹੈ ਕਿ ਪੰਜਾਬ ਦੇ ਸਾਰੇ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਵਿੱਚ ਐਤਵਾਰ ਤੱਕ ਛੁੱਟੀ ਰਹੇਗੀ।

ਇਹ ਫੈਸਲਾ ਵਿਦਿਆਰਥੀਆਂ ਦੀ ਸੁਰੱਖਿਆ ਨੂੰ ਧਿਆਨ ਵਿੱਚ ਰੱਖਦੇ ਹੋਏ ਕੀਤਾ ਗਿਆ ਹੈ, ਕਿਉਂਕਿ ਕਈ ਜ਼ਿਲ੍ਹਿਆਂ ਵਿੱਚ ਪਾਣੀ ਭਰਨ ਕਾਰਨ ਆਵਾਜਾਈ ਪ੍ਰਭਾਵਿਤ ਹੋ ਰਹੀ ਹੈ। ਸਰਕਾਰ ਨੇ ਲੋਕਾਂ ਨੂੰ ਵੀ ਅਪੀਲ ਕੀਤੀ ਹੈ ਕਿ ਮੌਸਮ ਵਿਭਾਗ ਦੀਆਂ ਹਦਾਇਤਾਂ ਦਾ ਪੂਰਾ ਪਾਲਣ ਕਰਨ।

ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਸੋਸ਼ਲ  ਮੀਡੀਆ ’ਤੇ ਪੋਸਟ ਕਰਕੇ ਲਿਖਿਆ ਹੈ ਕਿ ਪਿਛਲੇ ਦਿਨਾਂ ਤੋਂ ਭਾਰੀ ਮੀਂਹ ਪੈ ਰਿਹਾ ਹੈ ਅਤੇ ਮੌਸਮ ਵਿਭਾਗ ਵੱਲੋਂ ਅੱਗੇ ਵੀ ਕੁੱਝ ਦਿਨ ਭਾਰੀ ਮੀਂਹ ਪੈਣ ਦਾ ਅਨੁਮਾਨ ਲਗਾਇਆ ਜਾ ਰਿਹਾ ਹੈ, ਜਿਸਨੂੰ ਦੇਖਦੇ ਹੋਏ ਸੂਬੇ ਦੇ ਸਾਰੇ ਪ੍ਰਾਇਮਰੀ, ਸੈਕੰਡਰੀ, ਸੀਨੀਅਰ ਸੈਕੰਡਰੀ ਸਰਕਾਰੀ ਤੇ ਪ੍ਰਾਈਵੇਟ ਸਕੂਲ 27 ਅਗਸਤ ਤੋਂ 30 ਅਗਸਤ ਤੱਕ ਬੰਦ ਰਹਿਣਗੇ।

 (For more news apart from  Chief Minister Bhagwant Mann announcement, all schools in Punjab will remain closed heavy rains News in Punjabi, stay tuned to Rozana Spokesman)