ਕਪੂਰਥਲਾ: ਕਪੂਰਥਲਾ ਜ਼ਿਲ੍ਹੇ ਦੇ ਸਮੂਹ ਸਰਕਾਰੀ ਤੇ ਪ੍ਰਾਈਵੇਟ ਸਕੂਲਾਂ ਅੰਦਰ 26 ਅਗਸਤ ਨੂੰ ਛੁੱਟੀ ਦਾ ਐਲਾਨ । ਡਿਪਟੀ ਕਮਿਸ਼ਨਰ ਵੱਲੋਂ ਭਾਰੀ ਮੀਂਹ ਦੇ ਮੱਦੇਨਜ਼ਰ ਲਿਆ ਗਿਆ ਫੈਸਲਾ ।
ਜਿਲਾ ਕਪੂਰਥਲਾ ਵਿੱਚ ਲਗਾਤਾਰ ਭਾਰੀ ਮੀਂਹ ਹੋ ਰਹੀ ਹੈ ਅਤੇ ਆਉਣ ਵਾਲੇ ਸਮੇਂ ਦੌਰਾਨ ਵੀ ਭਾਰੀ ਬਾਰਸ਼ ਹੋਣ ਦੀ ਸੰਭਾਵਨਾ ਬਣੀ ਹੋਈ ਹੈ। ਭਾਰੀ ਬਾਰਿਸ਼ ਕਾਰਣ ਬਹੁਤ ਸਾਰੇ ਸਕੂਲਾਂ ਨੂੰ ਜਾਣ ਵਾਲੇ ਰਸਤਿਆਂ ਵਿੱਚ ਪਾਣੀ ਭਰ ਗਿਆ ਹੈ। ਜਿਸ ਕਾਰਨ ਸਕੂਲਾਂ ਦੇ ਬੱਚਿਆ ਦਾ ਸਕੂਲਾਂ ਵਿੱਚ ਆਉਣਾ ਅਤੇ ਜਾਣਾ ਬਹੁਤ ਮਸ਼ਕਿਲ ਹੈ।
ਇਸ ਲਈ ਅਮਿਤ ਕੁਮਾਰ ਪੰਚਾਲ, ਆਈ.ਏ.ਐਸ. ਜਿਲਾ ਮੈਜਿਸਟਰੇਟ ਵੱਲੋਂ ਜਿਲਾ ਕਪੂਰਥਲਾ ਉਕਤ ਹਾਲਤਾਂ ਅਤੇ ਬੱਚਿਆ ਦੀ ਸੁਰੱਖਿਆ ਨੂੰ ਮੁੱਖ ਰੱਖਦੇ ਹੋਏ ਜਿਲਾ ਕਪੂਰਥਲਾ ਦੇ ਸਮੂਹ ਸਰਕਾਰੀ/ਪ੍ਰਾਈਵੇਟ ਸਕੂਲਾਂ ਵਿੱਚ ਮਿਤੀ 26-8-2025 ਨੂੰ ਛੁੱਟੀ ਦਾ ਐਲਾਨ ਕੀਤਾ ਗਿਆ ਹੈ।ਇਹਨਾਂ ਹੁਕਮਾਂ ਨੂੰ ਜਿਲਾ ਕਪੂਰਥਲਾ ਵਿੱਚ ਪੂਰਨ ਤੌਰ ਤੇ ਲਾਗੂ ਕਰਵਾਉਣ ਲਈ ਜਿਲਾ ਸਿੱਖਿਆ ਅਫਸਰ (ਸੈਕੰਡਰੀ ਸਿੱਖਿਆ/ਐਲੀਮੈਂਟਰੀ ਸਿੱਖਿਆ), ਨੂੰ ਪਾਬੰਦ ਕੀਤਾ ਗਿਆ ਹੈ।