Bikram Majithia ਦੀ ਰਿਮਾਂਡ ਵਿਰੁਧ ਪਟੀਸ਼ਨ ਲਈ ਗਈ ਵਾਪਸ 

ਏਜੰਸੀ

ਖ਼ਬਰਾਂ, ਪੰਜਾਬ

Bikram Majithia News: ਹਾਈ ਕੋਰਟ ਨੇ ਪਟੀਸ਼ਨ ਦਾ ਕੀਤਾ ਨਿਪਟਾਰਾ 

Petition Against Bikram Majithia's Remand Returned Latest News in Punjabi 

Petition Against Bikram Majithia's Remand Returned Latest News in Punjabi ਬਿਕਰਮ ਸਿੰਘ ਮਜੀਠੀਆ ਦੀ ਰਿਮਾਂਡ ਵਿਰੁਧ ਪਟੀਸ਼ਨ ਵਾਪਸ ਲੈ ਲਈ ਗਈ ਹੈ। ਇਸ ਸਬੰਧੀ ਮਜੀਠੀਆ ਦੇ ਵਕੀਲ ਨੇ ਕਿਹਾ, ਰਿਮਾਂਡ ਖ਼ਤਮ ਹੋ ਗਿਆ ਹੈ ਅਤੇ ਹੁਣ ਇਸ ਮਾਮਲੇ ਵਿਚ ਚਲਾਨ ਵੀ ਦਾਇਰ ਕੀਤਾ ਗਿਆ ਹੈ, ਇਸ ਲਈ ਹੁਣ ਇਸ ਪਟੀਸ਼ਨ ਨੂੰ ਵਾਪਸ ਲੈਣ ਦੀ ਇਜਾਜ਼ਤ ਦਿਤੀ ਜਾਵੇ ਤਾਂ ਜੋ ਉਹ ਪੂਰੇ ਵੇਰਵਿਆਂ ਦੇ ਨਾਲ ਇਕ ਨਵੀਂ ਪਟੀਸ਼ਨ ਦਾਇਰ ਕਰ ਸਕਣ। 

ਹਾਈ ਕੋਰਟ ਨੇ ਮਜੀਠੀਆ ਦੇ ਵਕੀਲ ਨੂੰ ਪਟੀਸ਼ਨ ਵਾਪਸ ਲੈਣ ਦੀ ਇਜਾਜ਼ਤ ਦੇ ਕੇ ਪਟੀਸ਼ਨ ਦਾ ਨਿਪਟਾਰਾ ਕਰ ਦਿਤਾ।

ਤੁਹਾਨੂੰ ਦੱਸ ਦਈਏ ਕਿ 25 ਜੂਨ ਨੂੰ ਵਿਜੀਲੈਂਸ ਨੇ ਬਿਕਰਮ ਸਿੰਘ ਮਜੀਠੀਆ ਵਿਰੁਧ ਆਮਦਨ ਤੋਂ ਵੱਧ ਜਾਇਦਾਦ ਦਾ ਮਾਮਲਾ ਦਰਜ ਕੀਤਾ ਸੀ ਅਤੇ ਪਹਿਲਾਂ ਅੰਮ੍ਰਿਤਸਰ ਸਥਿਤ ਉਨ੍ਹਾਂ ਦੇ ਘਰ 'ਤੇ ਛਾਪਾ ਮਾਰਿਆ ਗਿਆ ਅਤੇ ਬਾਅਦ ਵਿਚ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਿਆ ਸੀ। 26 ਜੂਨ ਨੂੰ ਮਜੀਠੀਆ ਨੂੰ ਮੋਹਾਲੀ ਅਦਾਲਤ ਵਿਚ ਪੇਸ਼ ਕੀਤਾ ਗਿਆ ਅਤੇ ਉਨ੍ਹਾਂ ਦਾ ਰਿਮਾਂਡ ਲਿਆ ਗਿਆ ਸੀ।

ਮਜੀਠੀਆ ਨੇ ਇਸ ਰਿਮਾਂਡ ਵਿਰੁੱਧ ਫਿਰ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਸੀ। ਅੱਜ ਪਟੀਸ਼ਨ ਵਾਪਸ ਲੈ ਲਈ ਗਈ ਹੈ।

ਜਲਦੀ ਹੀ ਪੂਰੇ ਵੇਰਵਿਆਂ ਦੇ ਨਾਲ ਇੱਕ ਨਵੀਂ ਪਟੀਸ਼ਨ ਦਾਇਰ ਕੀਤੀ ਜਾਵੇਗੀ, ਜਿਸ ਵਿਚ ਰਿਮਾਂਡ ਆਰਡਰ ਨੂੰ ਚੁਣੌਤੀ ਦਿਤੀ ਜਾਵੇਗੀ ਅਤੇ ਜ਼ਮਾਨਤ ਵੀ ਮੰਗੀ ਜਾਵੇਗੀ।

(For more news apart from Petition Against Bikram Majithia's Remand Returned Latest News in Punjabi stay tuned to Rozana Spokesman.)