ਸ੍ਰੋਮਣੀ ਅਕਾਲੀ ਦਲ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਨੇ 6 ਸਤੰਬਰ ਨੂੰ ਸਟੇਟ ਜਨਰਲ ਡੈਲੀਗੇਟ ਇਜਲਾਸ ਸੱਦਿਆ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋਵੇਗਾ ਸਟੇਟ ਜਨਰਲ ਡੈਲੀਗੇਟ ਇਜਲਾਸ

Shiromani Akali Dal President Giani Harpreet Singh convened a state general delegate meeting on September 6.

ਸ੍ਰੀ ਅੰਮ੍ਰਿਤਸਰ ਸਾਹਿਬ: ਚੰਡੀਗੜ ਮੁੱਖ ਦਫ਼ਤਰ ਤੋਂ ਜਾਰੀ ਬਿਆਨ ਵਿੱਚ ਦੱਸਿਆ ਗਿਆ ਕਿ ਪਾਰਟੀ ਪ੍ਰਧਾਨ ਜੱਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ 6 ਅਗਸਤ ਨੂੰ ਪਾਰਟੀ ਦੇ ਸਟੇਟ ਡੈਲੀਗੇਟਾਂ ਦਾ ਜਨਰਲ ਇਜਲਾਸ ਸ੍ਰੀ ਅਨੰਦਪੁਰ ਸਾਹਿਬ ਵਿਖੇ ਬੁਲਾਇਆ ਗਿਆ ਹੈ। ਮੁੱਖ ਦਫਤਰ ਤੋਂ ਜਾਰੀ ਬਿਆਨ ਵਿੱਚ ਜਾਣਕਾਰੀ ਦਿੱਤੀ ਗਈ ਕਿ ਇਸ ਇਜਲਾਸ ਵਿੱਚ ਜਿੱਥੇ ਪੰਜਾਬ ਭਰ ਤੋਂ ਸਟੇਟ ਡੈਲੀਗੇਟਸ ਸ਼ਾਮਿਲ ਹੋਣਗੇ, ਉੱਥੇ ਹੀ ਦੂਜੇ ਸੂਬਿਆਂ ਤੋਂ ਬਣੇ ਡੈਲੀਗੇਟ ਵੀ ਹਿੱਸਾ ਲੈਣਗੇ।

ਇੱਥੇ ਵਰਨਣਯੋਗ ਹੈ ਕਿ ਇਸੇ ਮਹੀਨੇ ਦੀ 11 ਅਗਸਤ ਨੂੰ ਬੁਲਾਏ ਗਏ ਜਨਰਲ ਇਜਲਾਸ ਵਿੱਚ ਪੰਥਕ ਕੌਂਸਲ ਦੇ ਚੇਅਰਪਰਸਨ ਸਮੇਤ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਦੀ ਚੋਣ ਸਰਬਸੰਮਤੀ ਨਾਲ ਹੋਈ ਸੀ। ਇਜਲਾਸ ਦੀ ਕਾਰਵਾਈ ਦੌਰਾਨ ਪਾਰਟੀ ਦੇ ਜੱਥੇਬੰਧਕ ਢਾਂਚੇ ਨੂੰ ਮਜ਼ਬੂਤ ਕਰਨ ਲਈ  ਸਾਰੇ ਅਧਿਕਾਰ ਪਾਰਟੀ ਪ੍ਰਧਾਨ ਨੂੰ ਸੌਂਪ ਦਿੱਤੇ ਗਏ ਸਨ ਪਰ ਪਾਰਟੀ ਪ੍ਰਧਾਨ ਚਾਹੁੰਦੇ ਹਨ ਕਿ ਪਾਰਟੀ ਦੇ ਸੰਵਿਧਾਨ ਮੁਤਾਬਕ ਵਰਕਿੰਗ ਕਮੇਟੀ ਦੀ ਚੋਣ ਅਤੇ ਕੁਝ ਹੋਰ ਅਹਿਮ ਫੈਸਲੇ ਜਨਰਲ ਸਟੇਟ ਡੈਲੀਗੇਟ ਇਜਲਾਸ ਵਿੱਚ ਹੀ ਲਏ ਜਾਣ, ਇਸ ਕਰਕੇ ਸੂਬੇ ਭਰ ਤੋ ਪਾਰਟੀ ਲਈ ਘਰ-ਘਰ ਜਾ ਕੇ ਮੈਂਬਰਸ਼ਿਪ ਭਰਨ ਵਾਲੇ ਸਮੁੱਚੇ ਡੈਲੀਗੇਟਸ ਦੀ ਰਾਇ ਸ਼ੁਮਾਰੀ ਜਾਨਣ ਲਈ 6 ਸਤੰਬਰ ਨੂੰ ਸਟੇਟ ਜਨਰਲ ਡੈਲੀਗੇਟਸ ਇਜਲਾਸ ਬੁਲਾਇਆ ਜਾ ਰਿਹਾ ਹੈ। ਪਾਰਟੀ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਪਾਰਟੀ ਅੰਦਰ ਲੋਕਤੰਤਰਿਕ ਪ੍ਰਕਿਰਿਆ ਅਤੇ ਸਿਧਾਤਾਂ ਨੂੰ ਮਜ਼ਬੂਤ ਕਰਨ ਲਈ ਹਰ ਸੰਭਵ ਯਤਨ ਕੀਤਾ ਜਾਵੇਗਾ।