ਖੇਤੀ ਬਿਲਾਂ 'ਤੇ ਕਿਸਾਨਾਂ ਦੇ ਵਿਰੋਧ ਪ੍ਰਦਰਸ਼ਨ ਨੂੰ ਕਾਂਗਰਸ ਦਾ ਸਮਰਥਨ

ਏਜੰਸੀ

ਖ਼ਬਰਾਂ, ਪੰਜਾਬ

ਖੇਤੀ ਬਿਲਾਂ 'ਤੇ ਕਿਸਾਨਾਂ ਦੇ ਵਿਰੋਧ ਪ੍ਰਦਰਸ਼ਨ ਨੂੰ ਕਾਂਗਰਸ ਦਾ ਸਮਰਥਨ

image

ਨਵੀਂ ਦਿੱਲੀ, 25 ਸਤੰਬਰ : ਦੇਸ਼ ਭਰ 'ਚ ਕਿਸਾਨੀ ਬਿਲ ਵਿਰੁਧ ਅੱਜ ਕਿਸਾਨ ਤੇ ਕਿਸਾਨ ਸੰਗਠਨਾਂ ਵਲੋਂ ਭਾਰਤ ਬੰਦ ਹੈ। ਇਸ ਨੂੰ ਲੈ ਕੇ ਦੇਸ਼ ਭਰ 'ਚ ਕਿਸਾਨਾਂ ਦਾ ਵਿਰੋਧ ਪ੍ਰਦਰਸ਼ਨ ਜਾਰੀ ਹੈ। ਇਸ ਵਿਚਕਾਰ, ਕਾਂਗਰਸ ਨੇ ਕਿਸਾਨਾਂ ਦੇ ਵਿਰੋਧ ਪ੍ਰਦਰਸ਼ਨ ਦਾ ਸਮਰਥਨ ਕੀਤਾ ਹੈ ਤੇ ਨਾਲ ਹੀ ਜਨਤਾ ਤੋਂ ਅਪੀਲ ਕੀਤੀ ਹੈ ਕਿ ਉਹ ਇਸ ਪ੍ਰਦਰਸ਼ਨ 'ਚ ਕਿਸਾਨਾਂ ਦਾ ਸਾਥ ਦੇਣ।ਕਾਂਗਰਸ ਨੇ ਅੱਜ ਕਿਸਾਨਾਂ ਦੇ ਅੰਦੋਲਨ 'ਚ ਸ਼ਾਮਲ ਹੋਣ ਤੇ ਫ਼ਾਰਮ ਬਿਲਾਂ ਦਾ ਵਿਰੋਧ ਕਰਨ ਦੀ ਅਪੀਲ ਕੀਤੀ। ਕਾਂਗਰਸ ਆਗੂ ਰਣਦੀਪ ਸਿੰਘ ਸੁਰਜੇਵਾਲਾ ਨੇ ਕਿਹਾ ਕਿ ਦੇਸ਼ ਦੇ 62 ਕਰੋੜ ਕਿਸਾਨਾਂ ਨਾਲ ਖੜ੍ਹਾ ਹੋਣਾ ਚਾਹੀਦਾ, ਜੋ ਦੇਸ਼ ਦੇ ਖੇਤੀ ਬਿਲਾਂ ਦਾ ਵਿਰੋਧ ਕਰ ਰਹੇ ਹਨ। ਕਾਂਗਰਸ ਆਗੂ ਸੁਰਜੇਵਾਲਾ ਨੇ ਦੋਸ਼ ਲਗਾਇਆ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪੂਜੀਪਤੀਆਂ ਨੂੰ ਫ਼ਾਇਦਾ ਪਹੁੰਚਾਉਣ ਲਈ ਇਹ ਬਿਲ ਲਿਆਇਆ ਗਿਆ ਤੇ ਉਨ੍ਹਾਂ ਨੇ ਕਿਸਾਨਾਂ ਦੀ ਪਰਵਾਹ ਨਹੀਂ ਕੀਤੀ। ਸੁਰੇਜਵਾਲਾ ਤੋਂ ਇਲਾਵਾ ਕਾਂਗਰਸ ਮਹਾਂਸਕੱਤਰ ਪ੍ਰਿਅੰਕਾ ਗਾਂਧੀ ਵਾਡਰਾ ਨੇ ਇਕ ਟਵੀਟ 'ਚ ਕਿਹਾ ਕਿ ਇਨ੍ਹਾਂ ਨੇ ਕਿਸਾਨਾਂ ਨੂੰ ਗੁਲਾਮ ਬਣਾਉਣਾ ਹੈ ਤੇ ਕਿਸਾਨ ਅਪਣੇ ਖੇਤਾਂ 'ਚ ਮਜ਼ਦੂਰ ਬਣ ਜਾਣਗੇ ਤੇ ਨਾ ਤਾਂ ਉਨ੍ਹਾਂ ਨੂੰ ਐਮਐਸਪੀ ਮਿਲੇਗਾ ਤੇ ਨਾ ਹੀ ਸਨਮਾਨ। (ਏਜੰਸੀ)