ਬਾਬਾ ਫਰੀਦ ਲਾਅ ਕਾਲਜ ਦੀ ਵਿਦਿਆਰਥਣ ਨੇ ਪੱਖੇ ਨਾਲ ਫਾਹਾ ਲੈ ਕੇ ਕੀਤੀ ਖੁਦਕੁਸ਼ੀ
ਪੁਲਿਸ ਨੇ ਲਾਸ਼ ਕਬਜ਼ੇ ਵਿਚ ਲੈ ਕੇ ਸ਼ੁਰੂ ਕੀਤੀ ਜਾਂਚ
Student of Baba Farid Law College committed suicide
ਫਰੀਦਕੋਟ: ਬਾਬਾ ਫਰੀਦ ਲਾਅ ਕਾਲਜ ਵਿਚ ਕਾਨੂੰਨ ਦੀ ਪੜ੍ਹਾਈ ਕਰ ਰਹੀ ਵਿਦਿਆਰਥਣ ਨੇ ਹੋਸਟਲ ਵਿਚ ਪੱਖੇ ਨਾਲ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ ਹੈ। ਵਿਦਿਆਰਥਣ ਦੀ ਫਰੀਦਕੋਟ ਦੇ ਬਾਬਾ ਫਰੀਦ ਲਾਅ ਕਾਲਜ ਚੌਥੇ ਸਾਲ ਦੀ ਵਿਦਿਆਰਥਣ ਸੀ। ਉਸ ਦੀ ਪਛਾਣ ਅਮਨਦੀਪ ਕੌਰ ਵਜੋਂ ਹੋਈ ਹੈ, ਜੋ ਜ਼ਿਲ੍ਹਾ ਫਿਰੋਜ਼ਪੁਰ ਨਾਲ ਸਬੰਧਤ ਦੱਸੀ ਜਾ ਰਹੀ ਹੈ। ਫਿਲਹਾਲ ਵਿਦਿਆਰਥਣ ਵਲੋਂ ਖੁਦਕੁਸ਼ੀ ਦੇ ਕਾਰਨਾਂ ਦਾ ਨਹੀਂ ਪਤਾ ਚੱਲ ਸਕਿਆ ਹੈ। ਪੁਲਿਸ ਨੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਜਾਂਚ ਸ਼ੁਰੂ ਕਰ ਦਿਤੀ ਹੈ।