CM Bhagwant Maan Health News: ਮੁੱਖ ਮੰਤਰੀ ਭਗਵੰਤ ਮਾਨ ਦੀ ਸਿਹਤ ਨਾਲ ਜੁੜੀ ਵੱਡੀ ਖਬਰ, ਹਸਪਤਾਲ ਕਰਵਾਇਆ ਭਰਤੀ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

CM Bhagwant Maan Health News: ਕੁਝ ਹੋਰ ਜ਼ਰੂਰੀ ਟੈਸਟਾਂ ਤੋਂ ਬਾਅਦ ਹਸਪਤਾਲ ਤੋਂ ਮਿਲੇਗੀ ਛੁੱਟੀ

CM Bhagwant Maan Health News

CM Bhagwant Maan Health News: ਮੁੱਖ ਮੰਤਰੀ ਭਗਵੰਤ ਮਾਨ ਦੀ ਸਿਹਤ ਨਾਲ ਜੁੜੀ ਵੱਡੀ ਖਬਰ ਸਾਹਮਣੇ ਆਈ ਹੈ। ਉਨ੍ਹਾਂ ਨੂੰ ਨਿਯਮਿਤ ਸਿਹਤ ਜਾਂਚ ਲਈ ਫੋਰਟਿਸ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਉਨ੍ਹਾਂ ਦੀ ਸਿਹਤ ਹੁਣ ਠੀਕ ਹੈ। ਕੁਝ ਹੋਰ ਜ਼ਰੂਰੀ ਟੈਸਟਾਂ ਤੋਂ ਬਾਅਦ ਉਨ੍ਹਾਂ ਨੂੰ ਹਸਪਤਾਲ ਤੋਂ ਛੁੱਟੀ ਦਿੱਤੀ ਜਾਵੇਗੀ। 

ਇਸ ਖ਼ਬਰ ਤੋਂ ਬਾਅਦ ਲੋਕਾਂ ਨੇ ਮੁੱਖ ਮੰਤਰੀ ਦੇ ਜਲਦੀ ਠੀਕ ਹੋਣ ਲਈ ਅਰਦਾਸਾਂ ਕਰਨੀਆਂ ਸ਼ੁਰੂ ਕਰ ਦਿੱਤੀਆਂ। ਹਾਲਾਂਕਿ, ਤਾਜ਼ਾ ਸਿਹਤ ਅਪਡੇਟ ਦੇ ਅਨੁਸਾਰ, ਸੀਐਮ ਭਗਵੰਤ ਮਾਨ ਦੀ ਸਿਹਤ ਠੀਕ ਹੈ ਅਤੇ ਲੋੜੀਂਦੇ ਮੈਡੀਕਲ ਟੈਸਟਾਂ ਨੂੰ ਪੂਰਾ ਕਰਨ ਤੋਂ ਬਾਅਦ ਛੁੱਟੀ ਦਿੱਤੀ ਜਾਵੇਗੀ।

ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਮਜੀਠੀਆ ਨੇ ਐਕਸ (ਪਹਿਲਾਂ ਟਵਿੱਟਰ) 'ਤੇ ਪੋਸਟ ਪਾਉਂਦਿਆਂ ਲਿਖਿਆ ਕਿ ਦੇਰ ਰਾਤ ਮੁੱਖ ਮੰਤਰੀ ਸਾਬ੍ਹ ਨੂੰ ਐਮਰਜੈਂਸੀ ਫੋਰਟਿਸ ਮੋਹਾਲੀ ਲਿਜਾਣਾ ਪਿਆ। ਜਲਦੀ ਠੀਕ ਹੋ ਜਾਓ ਭਗਵੰਤ ਮਾਨ ਜੀ। ਮੈਨੂੰ ਉਮੀਦ ਹੈ ਕਿ ਸਭ ਠੀਕ ਹੈ।"