ਸਰਹਿੰਦ ਨਹਿਰ ਕਿਨਾਰੇ ਰਹਿੰਦੇ ਪ੍ਰਵਾਸੀ ਮਜ਼ਦੂਰ ਦਾ ਢਾਈ ਸਾਲਾ ਬੱਚਾ ਲਾਪਤਾ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਦਾਦੀ ਅਨੀਤਾ ਦੇਵੀ ਨਾਲ ਘਰ ਨੇੜੇ ਬਣੀ ਦੁਕਾਨ ਤੋਂ ਕੁੱਝ ਸਮਾਨ ਲੈਣ ਗਿਆ ਸੀ

Two and a half year old child of migrant worker living on the banks of Sirhind Canal goes missing

ਮਾਛੀਵਾੜਾ: ਮਾਛੀਵਾੜਾ ਨੇੜੇ ਸਰਹਿੰਦ ਨਹਿਰ ਕਿਨਾਰੇ ਰਹਿੰਦੇ ਪ੍ਰਵਾਸੀ ਮਜ਼ਦੂਰ ਵਿਕਾਸ ਸਾਹਨੀ ਦਾ ਢਾਈ ਸਾਲਾ ਮਾਸੂਮ ਬੱਚਾ ਲਕਸ਼ ਕੁਮਾਰ ਅੱਜ ਦੁਪਹਿਰ ਸਮੇਂ ਸ਼ੱਕੀ ਹਾਲਾਤ ਵਿਚ ਲਾਪਤਾ ਹੋ ਗਿਆ। ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਸਾਢੇ 12 ਵਜੇ ਲਕਸ਼ ਕੁਮਾਰ ਆਪਣੀ ਦਾਦੀ ਅਨੀਤਾ ਦੇਵੀ ਨਾਲ ਘਰ ਨੇੜੇ ਬਣੀ ਦੁਕਾਨ ਤੋਂ ਕੁੱਝ ਸਮਾਨ ਲੈਣ ਗਿਆ ਸੀ।

ਅਨੀਤਾ ਦੇਵੀ ਆਪ ਕੰਮ ’ਤੇ ਚਲੀ ਗਈ ਅਤੇ ਉਸ ਨੇ ਲਕਸ਼ ਨੂੰ ਹੋਰਨਾਂ ਬੱਚਿਆਂ ਨਾਲ ਘਰ ਵੱਲ ਭੇਜ ਦਿੱਤਾ। ਕੁੱਝ ਸਮੇਂ ਬਾਅਦ ਜਦੋਂ ਬੱਚਾ ਘਰ ਨਾ ਪੁੱਜਾ ਅਤੇ ਨਾ ਹੀ ਕਿਤੇ ਮਿਲਿਆ ਤਾਂ ਪਰਿਵਾਰਕ ਮੈਂਬਰਾਂ ਵਿਚ ਭਾਜੜਾਂ ਪੈ ਗਈਆਂ। ਪਰਿਵਾਰ ਵੱਲੋਂ ਬੱਚੇ ਦੀ ਕਾਫ਼ੀ ਭਾਲ ਕੀਤੀ ਗਈ, ਪਰ ਜਦੋਂ ਉਹ ਨਾ ਮਿਲਿਆ ਤਾਂ ਉਨ੍ਹਾਂ ਮਾਛੀਵਾੜਾ ਪੁਲਿਸ ਥਾਣਾ ਨੂੰ ਸੂਚਿਤ ਕੀਤਾ। ਸੂਚਨਾ ਮਿਲਦੇ ਹੀ ਥਾਣਾ ਮੁਖੀ ਹਰਵਿੰਦਰ ਸਿੰਘ ਸਰਹਿੰਦ ਨਹਿਰ ਕਿਨਾਰੇ ਮਜ਼ਦੂਰ ਵਿਕਾਸ ਸਾਹਨੀ ਦੇ ਘਰ ਅਤੇ ਦੁਕਾਨ ਦਾ ਜਾਇਜ਼ਾ ਲੈਣ ਪਹੁੰਚੇ। ਪੁਲਿਸ ਵੱਲੋਂ ਆਸ-ਪਾਸ ਲੱਗੇ ਸੀਸੀਟੀਵੀ ਕੈਮਰਿਆਂ ਦੀ ਜਾਂਚ ਵੀ ਕੀਤੀ ਜਾ ਰਹੀ ਹੈ। ਫਿਲਹਾਲ ਬੱਚੇ ਦਾ ਕੋਈ ਸੁਰਾਗ ਨਹੀਂ ਮਿਲਿਆ ਸੀ।