‘ਸੀਨੀਅਰ ਅਕਾਲੀ ਆਗੂ’ ਦੀ ਸੜਕ ਹਾਦਸੇ ‘ਚ ਹੋਈ ਮੌਤ
ਗੁਰਦਾਸਪੁਰ ਦੇ ਸੀਨੀਅਰ ਟਕਸਾਲੀ ਅਕਾਲੀ ਆਗੂ ਕਰਨੈਲ ਸਿੰਘ ਤਤਲਾ ਦੀ ਸੜਕ ਹਾਦਸੇ ਵਿਚ ਮੌਤ..
ਸੀਨੀਅਰ ਅਕਾਲੀ ਆਗੂ
ਗੁਰਦਾਸਪੁਰ (ਭਾਸ਼ਾ) : ਗੁਰਦਾਸਪੁਰ ਦੇ ਸੀਨੀਅਰ ਟਕਸਾਲੀ ਅਕਾਲੀ ਆਗੂ ਕਰਨੈਲ ਸਿੰਘ ਤਤਲਾ ਦੀ ਸੜਕ ਹਾਦਸੇ ਵਿਚ ਮੌਤ ਹੋ ਗਈ ਹੈ। ਜਾਣਕਾਰੀ ਮੁਤਾਬਿਕ ਜਿਸ ਸਮੇਂ ਇਹ ਹਾਦਸਾ ਵਾਪਰਿਆ ਉਸ ਵਕਤ ਤਤਲਾ ਖ਼ੁਦ ਅਪਣੀ ਗੱਡੀ ਚਲਾ ਰਹੇ ਸਨ ਤੇ ਉਹਨਾਂ ਨੂੰ ਦਿਲ ਦਾ ਦੌਰਾ ਪੈਣ ਕਾਰਨ ਗੱਡੀ ਹਾਦਸੇ ਦਾ ਸ਼ਿਕਾਰ ਹੋ ਗਈ।
ਕਰਨੈਲ ਸਿੰਘ ਤਤਲਾ ਗੁਰਦਾਸਪੁਰ ਸੈਂਟਰਲ ਕੋਆਪਰੇਟਿਵ ਬੈਂਕ ਦੇ ਸਾਬਕਾ ਐਮਡੀ ਸਨ। ਅਤੇ ਟਕਸਾਲੀ ਅਕਾਲੀ ਆਗੂ ਸੇਵਾ ਸਿੰਘ ਸੇਖਵਾਂ ਦੇ ਕਰੀਬੀ ਦੱਸੇ ਜਾ ਰਹੇ ਹਨ। ਕਰਨੈਲ ਸਿੰਘ ਤਤਲਾ ਦੀ ਉਮਰ 80 ਸਾਲ ਦੇ ਲਗਭਗ ਦੱਸੀ ਜਾ ਰਹੀ ਹੈ।