ਪ੍ਰਕਾਸ਼ ਪੁਰਬ ਨੂੰ ਸਮਰਪਿਤ ਪਰਾਲੀ ਨੂੰ ਅੱਗ ਲਗਾਉਣ ਤੋਂ ਕੀਤੀ ਤੌਬਾ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਕਿਸਾਨ ਮਨਜੀਤ ਸਿੰਘ ਨਾਗਰਾ ਨੇ ਜਿਥੇ ਖ਼ੁਦ ਫ਼ਸਲੀ ਰਹਿੰਦ-ਖੂੰਹਦ ਨੂੰ ਅੱਗ ਲਗਾਉਣ ਤੋਂ ਤੌਬਾ ਕੀਤੀ ਹੈ ਉਥੇ ਉਹ ਪਿੰਡ ਦੇ ਦੂਸਰੇ ਕਿਸਾਨਾਂ ਨੂੰ ਵੀ ਅੱਗ ਨਾ ਲਗਾਉਣ ...

ਪ੍ਰਕਾਸ਼ ਪੁਰਬ ਨੂੰ ਸਮਰਪਿਤ ਪਰਾਲੀ ਨੂੰ ਅੱਗ ਲਗਾਉਣ ਤੋਂ ਕੀਤੀ ਤੌਬਾ

ਬਟਾਲਾ  (ਭੱਲਾ) : ਪਿੰਡ ਮਸਾਣੀਆ ਦੇ ਕਿਸਾਨ ਮਨਜੀਤ ਸਿੰਘ ਨਾਗਰਾ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਇਸ ਵਾਰ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਤੋਂ ਬਿਲਕੁਲ ਤੌਬਾ ਕਰ ਲਈ ਹੈ। ਇਸ ਕਿਸਾਨ ਨੇ ਅਪਣੀ 25 ਏਕੜ ਜ਼ਮੀਨ ਵਿਚ ਬਿਨਾਂ ਪਰਾਲੀ ਨੂੰ ਅੱਗ ਲਗਾਏ ਹੈਪੀ ਸੀਡਰ ਨਾਲ ਕਣਕ ਦੀ ਸਿੱਧੀ ਬਿਜਾਈ ਕੀਤੀ ਹੈ।

ਕਿਸਾਨ ਮਨਜੀਤ ਸਿੰਘ ਨਾਗਰਾ ਨੇ ਜਿਥੇ ਖ਼ੁਦ ਫ਼ਸਲੀ ਰਹਿੰਦ-ਖੂੰਹਦ ਨੂੰ ਅੱਗ ਲਗਾਉਣ ਤੋਂ ਤੌਬਾ ਕੀਤੀ ਹੈ ਉਥੇ ਉਹ ਪਿੰਡ ਦੇ ਦੂਸਰੇ ਕਿਸਾਨਾਂ ਨੂੰ ਵੀ ਅੱਗ ਨਾ ਲਗਾਉਣ ਲਈ ਪ੍ਰੇਰਤ ਕਰ ਰਿਹਾ ਹੈ। ਕਿਸਾਨ ਮਨਜੀਤ ਸਿੰਘ ਨਾਗਰਾ ਨੇ ਦਸਿਆ ਕਿ ਉਸ ਨੇ ਅਪਣੇ 30 ਏਕੜ ਜ਼ਮੀਨ ਵਿਚ ਹੈਪੀ ਸੀਡਰ ਨਾਲ ਕਣਕ ਦੀ ਸਿੱਧੀ ਬਿਜਾਈ ਕੀਤੀ ਹੈ। ਉਸ ਨੇ ਦਸਿਆ ਕਿ ਹੈਪੀ ਸੀਡਰ ਉਸ ਨੇ ਪੰਜਗਰਾਈਆਂ ਪਿੰਡ ਦੀ ਸਹਿਕਾਰੀ ਸਭਾ ਤੋਂ ਕਿਰਾਏ 'ਤੇ ਲਿਆਂਦਾ ਸੀ ਤੇ ਕਣਕ ਦੀ ਬਿਜਾਈ ਕਰਨ ਨਾਲ ਉਸ ਦੀ ਖੇਤੀ ਲਾਗਤ ਵੀ ਘਟੀ ਹੈ।

 

ਉਸ ਨੇ ਕਿਹਾ ਕਿ ਕਿਸਾਨਾਂ ਨੂੰ ਕਿਸੇ ਭਰਮ ਵਿਚ ਨਹੀਂ ਰਹਿਣਾ ਚਾਹੀਦਾ ਅਤੇ ਨਿਰ-ਸੰਕੋਚ ਹੈਪੀ ਸੀਡਰ ਨਾਲ ਕਣਕ ਦੀ ਬਿਜਾਈ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਦਾ ਹੁਕਮ ਹਰ ਸਿੱਖ ਲਈ ਸਭ ਤੋਂ ਉੱਤਮ ਹੈ ਅਤੇ ਕਿਸੇ ਨੂੰ ਵੀ ਗੁਰੂ ਸਾਹਿਬ ਨੇ ਵਾਤਾਵਰਨ ਦੀ ਸੰਭਾਲ ਦਾ ਉਪਦੇਸ਼ ਦਿੱਤਾ ਹੈ ਜਿਸਨੂੰ ਮੰਨਦੇ ਹੋਏ ਪਰਾਲੀ ਨੂੰ ਅੱਗ ਬਿਲਕੁਲ ਨਹੀਂ ਲਗਾਉਣੀ ਚਾਹੀਦੀ। ਇਸ ਮੌਕੇ ਕਿਸਾਨ ਜਗਦੀਸ਼ ਸਿੰਘ ਨਾਗਰਾ, ਲਖਵਿੰਦਰ ਸਿੰਘ ਨਾਗਰਾ, ਪ੍ਰਿੰਸੀਪਲ ਹਰਵਿੰਦਰ ਸਿੰਘ ਵਰ੍ਹਿਆਂ, ਸਰਪੰਚ ਗੁਰਦੀਪ ਸਿੰਘ ਹਰਦਾਨ, ਕੰਵਲਜੀਤ ਸਿੰਘ ਪੰਜਗਰਾਈਆਂ ਤੇ ਹੋਰ ਕਿਸਾਨ ਮੌਜੂਦ ਸਨ।

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook ਤੇ ਲਾਈਕ Twitter  ਤੇ follow ਕਰੋ।