ਸਾਬਕਾ ਡੀਜੀਪੀ ਸੁਮੇਧ ਸੈਣੀ ਤੋਂ ਤਿੰਨ ਘੰਟੇ ਕੀਤੀ ਪੁੱਛ ਗਿੱਛ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਮੁਲਤਾਨੀ ਕਤਲ ਕੇਸ ਵਿਚ ਕਰੀਬ ਤਿੰਨ ਘੰਟੇ ਕੀਤੇ ਸਵਾਲ ਜਵਾਬ

Sumedh Singh Saini

ਮੋਹਾਲੀ :ਸਾਬਕਾ ਡੀ. ਜੀ. ਪੀ. ਸੁਮੇਧ ਸੈਣੀ ਬਲਵੰਤ ਸਿੰਘ ਮੁਲਤਾਨੀ ਮਾਮਲੇ ਵਿਚ ਪੁਲਿਸ ਜਾਂਚ ਵਿਚ ਸ਼ਾਮਿਲ ਹੋਣ ਲਈ ਸੋਮਵਾਰ ਨੂੰ ਆਪਣੇ ਵਕੀਲਾਂ ਨਾਲ ਮਟੌਰ ਥਾਣੇ ਪਹੁੰਚੇ। ਸਾਬਕਾ ਡੀ. ਜੀ. ਪੀ. ਆਪਣੇ ਵਕੀਲਾਂ ਅਤੇ ਸੁਰੱਖਿਆ ਅਮਲੇ ਨਾਲ ਸਵੇਰੇ ਕਰੀਬ ਸਵਾ 11 ਵਜੇ ਮਟੌਰ ਥਾਣੇ ਪਹੁੰਚੇ । ਥਾਣੇ ਵਿਚ ਸਿੱਟ ਦੇ ਮੁਖੀ ਤੇ ਐੱਸ. ਪੀ, (ਡੀ) ਹਰਮਨਦੀਪ ਸਿੰਘ ਹਾਂਸ, ਡੀ. ਐੱਸ. ਪੀ (ਡੀ) ਬਿਕਰਮਜੀਤ ਸਿੰਘ ਬਰਾੜ ਅਤੇ ਥਾਣਾ ਮੁਖੀ ਇੰਸਪੈਕਟਰ ਰਾਜੀਵ ਕੁਮਾਰ ਨੇ ਸੈਣੀ ਤੋਂ ਪੁੱਛਗਿੱਛ ਕੀਤੀ । ਹਾਲਾਂਕਿ ਸੈਣੀ ਨੂੰ ਜਾਂਚ ਵਿਚ ਸ਼ਾਮਲ ਹੋਣ ਲਈ ਚਾਰ ਵਾਰ ਨੋਟਿਸ ਭੇਜਿਆ ਗਿਆ ਸੀ ਪਰ ਉਹ ਸਿਰਫ਼ ਦੋ ਵਾਰ ਹੀ ਸਿੱਟ ਅੱਗੇ ਪੇਸ਼ ਹੋਏ ਹਨ।  ਜ਼ਿਕਰਯੋਗ ਰੈ ਕਿ ਸੈਣੀ ਪਹਿਲਾਂ ਵੀ ਜਾਂਚ ਵਿਚ ਸ਼ਾਮਿਲ ਹੋਣ ਤੋਂ ਟਾਲਾ ਵੱਟਦੇ ਨਜ਼ਰ ਆਏ ਹਨ ।