SGPC ਦੱਸੇ ਕੇ ਗੁੰਮ ਹੋਏ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪ ਕਿੱਥੇ ਹਨ- ਸਿੰਘ ਸਾਹਿਬਾਨ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਸ੍ਰੀ ਹਰਿਮੰਦਰ ਸਾਹਿਬ ਕੈਂਪਸ ਵਿਚ ਹੋਈ ਝੜਪ ਦੀ ਸਖ਼ਤ ਸ਼ਬਦਾਂ ਵਿਚ ਕੀਤੀ ਨਿੰਦਾ

Pic

ਲੁਧਿਆਣਾ :  ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪ ਗੁੰਮ ਹੋ ਜਾਣ ਦਾ ਮੁੱਦਾ ਖਤਮ ਹੋਣ ਦਾ ਨਾਮ ਨਹੀਂ ਲੈ ਰਿਹਾ । ਲੁਧਿਆਣੇ ਵਿਚ ਪੰਜ ਸਿੰਘ ਸਹਿਬਾਨਾਂ ਵੱਲੋਂ ਇੱਕ ਪੈ੍ਰਸ ਕਾਨਫਰੰਸ ਕੀਤੀ ਗਈ । ਪੰਜ ਸਿੰਘ ਸਾਹਿਬਾਨਾਂ ਭਾਈ ਬਲਬੀਰ ਸਿੰਘ ਅਰਦਾਸੀਆ, ਭਾਈ ਮੇਜਰ ਸਿੰਘ, ਭਾਈ ਜੋਗਿੰਦਰ ਸਿੰਘ, ਭਾਈ ਕੋਮਲ ਸਿੰਘ ਅਤੇ ਭਾਈ ਕੁਲਵੰਤ ਸਿੰਘ ਨੇ ਕਿਹਾ ਹੈ ਕਿ ਗੁਰੂ ਦੀ ਸੰਗਤ ਇਹ ਮੰਗ ਕਰਦੀ ਆ ਰਹੀ ਹੈ ਕਿ ਲਾਪਤਾ ਹੋਏ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 328 ਸਰੂਪ ਕਿੱਥੇ ਹਨ। ਇਸ ਬਾਰੇ ਐੱਸ. ਜੀ. ਪੀ. ਸੀ. ਨੂੰ ਸਪੱਸ਼ਟ ਕਰਨਾ ਚਾਹੀਦਾ ਹੈ ਤਾਂ ਜੋ ਇਸ ਵਿਸ਼ੇ 'ਤੇ ਦਿਨੋ-ਦਿਨ ਵੱਧ ਰਿਹਾ ਵਿਵਾਦ ਖ਼ਤਮ ਹੋ ਸਕੇ। ਜ਼ਿਕਰਯੋਗ ਹੈ ਕਿ ਇਸ ਮਸਲੇ ਨੂੰ ਲੈ ਕੇ ਸਿੱਖ ਜਥੇਬੰਦੀਆਂ ਵੱਲੋਂ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੇ ਘਰ ਪੱਕਾ ਮੋਦਚਾ ਲਾਇਆ ਹੋਇਆ ਹੈ ।

ਇਨ੍ਹਾਂ ਪੰਜ ਸਿੰਘ ਸਾਹਿਬਾਨਾਂ ਨੇ ਬੀਤੇ ਦਿਨੀਂ ਸ੍ਰੀ ਹਰਿਮੰਦਰ ਸਾਹਿਬ ਕੈਂਪਸ ਵਿਚ ਹੋਈ ਝੜਪ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕਰਦੇ ਹੋਏ ਇਹ ਸੁਝਾਅ ਦਿੱਤਾ ਕਿ ਤਖ਼ਤ ਸਾਹਿਬਾਨ ਦੇ ਸਿੰਘ ਸਾਹਿਬਾਨ, ਐੱਸ. ਜੀ. ਪੀ. ਸੀ. ਅਤੇ ਸੰਗਤਾਂ ਨੂੰ ਮਿਲ ਕੇ ਇਸ ਵਿਵਾਦ ਦੇ ਨਿਪਟਾਰੇ ਲਈ ਗੱਲਬਾਤ ਕਰਨੀ ਚਾਹੀਦੀ ਹੈ ਤਾਂ ਜੋ ਭਵਿੱਖ ਵਿਚ ਅਜਿਹੀਆਂ ਘਟਨਾਵਾਂ ਨਾ ਵਾਪਰ ਸਕਣ । ਉਨ੍ਹਾਂ ਕਿਹਾ ਕਿ ਇਸ ਨਾਲ ਸਿੱਖ ਸਮਾਜ ਦੇ ਅਕਸ਼ 'ਤੇ ਬੂਰਾ ਪ੍ਰਭਾਵ ਪੈਂਦਾ ਹੈ । ਉਨ੍ਹਾਂ ਇਸ ਗੱਲ 'ਤੇ ਵੀ ਅਫਸੋਸ ਜਤਾਇਆ ਕਿ ਸਿੱਖ ਪੰਥ ਨੂੰ ਸੇਧ ਦੇਣ ਵਾਲੇ ਪੰਥਕ ਲੀਡਰ ਪੰਥਕ ਰਿਵਾਇਤਾਂ ਦੇ ਉਲਟ ਅਜਿਹੇ ਅਧਿਕਾਰੀਆਂ ਦੀਆਂ ਨਿਯੁਕਤੀਆਂ ਕਰ ਰਹੇ ਹਨ, ਜਿਨ੍ਹਾਂ ਖ਼ਿਲਾਫ਼ ਪਿਛਲੇ ਸਮੇਂ ਦੌਰਾਨ ਵੱਖ-ਵੱਖ ਤਰ੍ਹਾਂ ਦੇ ਗੰਭੀਰ ਦੋਸ਼ ਲੱਗ ਚੁੱਕੇ ਹਨ ਸ਼ੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਨੂੰ ਇਨ੍ਹਾਂ ਗੱਲਾਂ ਨੂੰ ਗਭੀਰਤਾ ਲੈਣਾ ਹੋਵੇਗਾ । ਇਸ ਵਿਸ਼ੇ 'ਤੇ ਸਮੁੱਚੀ ਸਿੱਖ ਕੌਮ ਤੇ ਪੰਥਕ ਲੀਡਰਾਂ ਨੂੰ ਵਿਚਾਰ ਕਰਨ ਦੀ ਜ਼ਰੂਰਤ ਹੈ ।