ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਨੇ ਅੰਮ੍ਰਿਤਸਰ ਦੇ ਸੈਂਕੜੇ ਪਿੰਡਾਂ ਵਿਚ ਕੇਂਦਰ ਸਰਕਾਰ ਦੇ ਪੁਤਲੇ ਫੂਕੇ

ਏਜੰਸੀ

ਖ਼ਬਰਾਂ, ਪੰਜਾਬ

ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਨੇ ਅੰਮ੍ਰਿਤਸਰ ਦੇ ਸੈਂਕੜੇ ਪਿੰਡਾਂ ਵਿਚ ਕੇਂਦਰ ਸਰਕਾਰ ਦੇ ਪੁਤਲੇ ਫੂਕੇ

image

ਅੰਮ੍ਰਿਤਸਰ, 25 ਅਕਤੂਬਰ (ਸੁਖਵਿੰਦਰਜੀਤ ਸਿੰਘ ਬਹੋੜੂ): ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੀ ਅਗਵਾਈ ਵਿਚ ਰੇਲਵੇ ਲਾਈਨ ਦੇਵੀਦਾਸਪੁਰਾ ਵਿਖੇ ਰੇਲ ਰੋਕੋ ਅੰਦੋਲਨ 32ਵੇਂ ਦਿਨ ਵਿਚ ਦਾਖ਼ਲ ਹੋ ਗਿਆ। ਕੇਂਦਰ ਸਰਕਾਰ ਵਲੋਂ ਪਾਸ ਕੀਤੇ ਤਿੰਨ ਖੇਤੀ ਵਿਰੋਧੀ ਆਰਡੀਨੈਂਸਾਂ ਵਿਰੁਧ ਅੱਜ ਜ਼ਿਲ੍ਹਾ ਅੰਮ੍ਰਿਤਸਰ ਦੇ ਸੈਂਕੜੇ ਪਿੰਡਾਂ ਵਿਚ ਸੂਬਾ ਜਨ: ਸਕੱਤਰ ਸਰਵਣ ਸਿੰਘ ਪੰਧੇਰ ਦੀ ਯੋਗ ਅਗਵਾਈ ਹੇਠ ਕੇਂਦਰ ਦੇ ਮੋਦੀ ਅਤੇ ਉਸ ਦੇ ਪੂੰਜੀਪਤੀ ਯਾਰ ਅੰਬਾਨੀ, ਅਡਾਨੀ ਦੇ ਪੁਤਲੇ ਫੂਕ ਕੇ ਭਾਰੀ ਨਾਹਰੇਬਾਜ਼ੀ ਕਰਦਿਆਂ ਪਾਸ ਕੀਤੇ ਤਿੰਨ ਖੇਤੀ ਬਿਲ ਰੱਦ ਕਰਨ ਦੀ ਮੰਗ ਕੀਤੀ ਤੇ ਸੰਘਰਸ਼ ਨੂੰ ਹੋਰ ਤਿੱਖਾ ਕਰਨ ਦਾ ਅਹਿਦ ਲਿਆ।
ਜ਼ਿਲ੍ਹਾ ਪ੍ਰਧਾਨ ਲਖਵਿੰਦਰ ਸਿੰਘ ਵਰਿਆਮ ਨੰਗਲ, ਸੂਬਾ ਦਫ਼ਤਰ ਸਕੱਤਰ ਗੁਰਬਚਨ ਸਿੰਘ ਚੱਬਾ ਨੇ ਪ੍ਰੈੱਸ ਨੂੰ ਜਾਣਕਾਰੀ ਦਿੰਦਿਆਂ ਦਸਿਆ ਕਿ ਅੱਜ ਜ਼ਿਲ੍ਹਾ ਅੰਮ੍ਰਿਤਸਰ ਦੇ ਵੱਖ-ਵੱਖ ਜ਼ੋਨਾਂ ਬਾਬਾ ਨੌਧ ਸਿੰਘ, ਜੰਡਿਆਲਾ ਗੁਰੁ, ਬਾਬਾ ਬਕਾਲਾ ਸਾਹਿਬ,ਮਹਿਤਾ, ਕੱਥੂਨੰਗਲ, ਮਜੀਠਾ, ਗੁਰੁ ਕਾ ਬਾਗ਼, ਰਾਮ ਤੀਰਥ, ਚੋਗਾਵਾਂ, ਬਾਉਲੀ ਸਾਹਿਬ ਦੇ ਜ਼ੋਨ ਪ੍ਰਧਾਨਾਂ ਗੁਰਦੇਵ ਸਿੰਘ ਵਰਪਾਲ, ਜਰਮਨਜੀਤ ਸਿੰਘ ਬੰਡਾਲਾ ਆਦਿ ਦੀ ਅਗਵਾਈ ਵਿਚ ਸੈਂਕੜੇ ਪਿੰਡਾਂ ਵਿਚ ਮੋਦੀ, ਅੰਬਾਨੀ, ਅਡਾਨੀ ਦੇ ਪਿੰਡ ਪਧਰੀ ਪੁਤਲੇ ਫੂਕ ਕੇ ਭਾਰੀ ਨਾਹਰੇਬਾਜ਼ੀ ਕੀਤੀ ਤੇ ਕੇਂਦਰ ਸਰਕਾਰ ਵਿਰੁਧ ਖੇਤੀ ਬਿਲ ਰੱਦ ਕਰਾਉਣ ਲਈ ਰੇਲ ਰੋਕੋ ਸੰਘਰਸ਼ ਨੂੰ ਹੋਰ ਤਿੱਖਾ ਕਰਨ ਦਾ ਪ੍ਰਣ ਕਰਦਿਆਂ ਵੱਡੀ ਪੱਧਰ 'ਤੇ ਘੋਲ ਵਿਚ ਸ਼ਮੂਲੀਅਤ ਕਰਨ ਲਈ ਕਿਸਾਨਾਂ ਮਜ਼ਦੂਰਾਂ ਨੂੰ ਲਾਮਬੰਧ ਕੀਤਾ। ਅੱਜ ਪੰਜਾਬ ਪਧਰੀ ਪੁਤਲਾ ਫੂਕ ਮੁਹਿੰਮ ਦੇ ਤਹਿਤ ਪਿੰਡ ਚੱਬਾ ਵਿਖੇ ਅੰਮ੍ਰਿਤਸਰ ਹਰੀਕੇ ਮੁੱਖ ਮਾਰਗ ਜਾਮ ਕਰ ਕੇ ਮੋਦੀ, ਅੰਬਾਨੀ, ਅਡਾਨੀ ਦਾ ਪੁਤਲਾ ਫੂਕ ਕੇ ਨਾਹਰੇਬਾਜ਼ੀ ਕੀਤੀ ਜਿਸ ਦੀ ਪ੍ਰਧਾਨਗੀ ਨਿਸ਼ਾਨ ਸਿੰਘ, ਕੁਲਦੀਪ ਸਿੰਘ, ਡਾ: ਬਲਵਿੰਦਰ ਸਿੰਘ ਨੇ ਕੀਤੀ।
ਕੈਪਸ਼ਨ-ਏ ਐਸ ਆਰ ਬਹੋੜੂ— 25— 1— ਕਿਸਾਨ ਮਜ਼ਦੂਰ ਮੋਦੀ ਦੇ ਪੁਤਲੇ ਫੂਕਦੇ ਹੋਏ।