ਲਖੀਮਪੁਰ ਮਾਮਲੇ 'ਚ ਨਹੀਂ ਮਿਲਿਆ ਇਨਸਾਫ਼, ਕਿਸਾਨਾਂ ਨੇ ਬਰਨਾਲਾ ਦੇ ਡੀਸੀ ਦਫ਼ਤਰ ਦਾ ਕੀਤਾ ਘਿਰਾਓ
ਬਰਨਾਲਾ ਦੇ ਡੀਸੀ ਦਫ਼ਤਰ ਦਾ ਕੀਤਾ ਘਿਰਾਓ
ਬਰਨਾਲਾ : ਕੇਂਦਰੀ ਗ੍ਰਹਿ ਰਾਜ ਮੰਤਰੀ ਅਜੈ ਮਿਸ਼ਰਾ ਦੀ ਬਰਖਾਸਤਗੀ ਅਤੇ ਗੁਲਾਬੀ ਸੁੰਡੀ ਕਾਰਨ ਖਰਾਬ ਹੋਈ ਨਰਮੇ ਦੀ ਫ਼ਸਲ ਦੇ ਮੁਆਵਜ਼ੇ ਲਈ ਸੰਯੁਕਤ ਕਿਸਾਨ ਮੋਰਚਾ ਵਲੋਂ ਬਰਨਾਲਾ ਸ਼ਹਿਰ ਵਿੱਚ ਡਿਪਟੀ ਕਮਿਸ਼ਨਰ ਦਫ਼ਤਰ ਦਾ ਘਿਰਾਓ ਕੀਤਾ ਗਿਆ। ਜਿਸ ਵਿੱਚ ਵੱਡੀ ਗਿਣਤੀ ਵਿੱਚ ਕਿਸਾਨਾਂ ਅਤੇ ਔਰਤਾਂ ਨੇ ਸ਼ਮੂਲੀਅਤ ਕੀਤੀ।
ਉੱਤਰ ਪ੍ਰਦੇਸ਼ ਦੇ ਲਖੀਮਪੁਰ ਖੀੜੀ 'ਚ ਵੀ ਕਿਸਾਨ ਸ਼ਾਂਤੀਪੂਰਵਕ ਪ੍ਰਦਰਸ਼ਨ ਕਰ ਰਹੇ ਸਨ ਪਰ ਕਿਸਾਨਾਂ 'ਤੇ ਜੀਪ ਚੜ੍ਹਾ ਕੇ 4 ਕਿਸਾਨਾਂ ਦੀ ਮੌਤ ਹੋ ਗਈ, ਜਿਸ ਤੋਂ ਬਾਅਦ ਕੇਂਦਰੀ ਗ੍ਰਹਿ ਰਾਜ ਮੰਤਰੀ ਦੇ ਪੁੱਤਰ ਨੂੰ ਯੂਪੀ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਜਿਸ ਤੋਂ ਬਾਅਦ ਕੇਂਦਰੀ ਗ੍ਰਹਿ ਰਾਜ ਮੰਤਰੀ ਦੇ ਬੇਟੇ ਨੂੰ ਯੂਪੀ ਪੁਲਿਸ ਨੇ ਗ੍ਰਿਫਤਾਰ ਕਰ ਲਿਆ ਹੈ, ਪਰ ਕੇਂਦਰੀ ਗ੍ਰਹਿ ਰਾਜ ਮੰਤਰੀ ਨੂੰ ਕੇਂਦਰ ਸਰਕਾਰ ਨੇ ਅਜੇ ਤੱਕ ਬਰਖਾਸਤ ਨਹੀਂ ਕੀਤਾ ਹੈ।
ਉਨ੍ਹਾਂ ਕਿਹਾ ਕਿ ਸੰਯੁਕਤ ਕਿਸਾਨ ਮੋਰਚਾ ਨੂੰ ਕੇਂਦਰ ਅਤੇ ਯੂਪੀ ਸਰਕਾਰ ਵੱਲੋਂ ਕੀਤੀ ਜਾ ਰਹੀ ਜਾਂਚ ’ਤੇ ਭਰੋਸਾ ਨਹੀਂ ਹੈ। ਉਨ੍ਹਾਂ ਕਿਹਾ ਕਿ ਅੱਜ ਸੰਯੁਕਤ ਕਿਸਾਨ ਮੋਰਚਾ ਵਲੋਂ ਕੇਂਦਰੀ ਗ੍ਰਹਿ ਰਾਜ ਮੰਤਰੀ ਦੀ ਬਰਖ਼ਾਸਤਗੀ ਨੂੰ ਲੈ ਕੇ ਦੇਸ਼ ਭਰ ਵਿੱਚ ਕੇਂਦਰ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ ਅਤੇ ਉਨ੍ਹਾਂ ਦੀ ਬਰਖ਼ਾਸਤਗੀ ਲਈ ਦੇਸ਼ ਦੇ ਰਾਸ਼ਟਰਪਤੀ ਦੇ ਨਾਂ ਮੰਗ ਪੱਤਰ ਦਿੱਤਾ ਜਾ ਰਿਹਾ ਹੈ।
ਉਨ੍ਹਾਂ ਕਿਹਾ ਕਿ ਜਦੋਂ ਤੱਕ ਕੇਂਦਰ ਸਰਕਾਰ ਕੇਂਦਰੀ ਗ੍ਰਹਿ ਰਾਜ ਮੰਤਰੀ ਨੂੰ ਬਰਖਾਸਤ ਨਹੀਂ ਕਰਦੀ, ਉਦੋਂ ਤੱਕ ਕਿਸਾਨਾਂ ਦਾ ਸੰਘਰਸ਼ ਜਾਰੀ ਰਹੇਗਾ। ਉਨ੍ਹਾਂ ਕਿਹਾ ਕਿ ਪਿਛਲੇ ਮਹੀਨੇ ਪੰਜਾਬ ਵਿੱਚ ਗੁਲਾਬੀ ਸੁੰਡੀ ਕਾਰਨ ਨਰਮੇ ਦੀ ਫ਼ਸਲ ਬੁਰੀ ਤਰ੍ਹਾਂ ਪ੍ਰਭਾਵਿਤ ਹੋਈ ਸੀ, ਜਿਸ ਕਾਰਨ ਕਿਸਾਨਾਂ ਨੂੰ ਕਾਫ਼ੀ ਨੁਕਸਾਨ ਝੱਲਣਾ ਪਿਆ ਸੀ ਅਤੇ ਅੱਜ ਉਸੇ ਨਰਮੇ ਦੇ ਹੋਏ ਨੁਕਸਾਨ ਦੇ ਮੁਆਵਜ਼ੇ ਲਈ ਕਿਸਾਨਾਂ ਵਲੋਂ ਡਿਪਟੀ ਕਮਿਸ਼ਨਰ ਦਫ਼ਤਰ ਦਾ ਘਿਰਾਓ ਕੀਤਾ ਗਿਆ ਹੈ |