ਤਰਨਤਾਰਨ ਪੁਲਿਸ ਨੂੰ ਮਿਲੀ ਕਾਮਯਾਬੀ: 2 ਵਿਅਕਤੀਆਂ ਨੂੰ 15 ਕਿਲੋ ਅਫੀਮ ਸਮੇਤ ਕੀਤਾ ਕਾਬੂ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਤਿਉਹਾਰਾਂ ਦੇ ਸੀਜ਼ਨ ਕਾਰਨ ਪੁਲਿਸ ਅਲਰਟ ਮੋਡ 'ਤੇ

Tarn Taran Police Success: 2 arrested with 15 kg of opium

 

ਤਰਨਤਾਰਨ: ਤਿਉਹਾਰਾਂ ਦੇ ਸੀਜ਼ਨ ਕਾਰਨ ਪੁਲਿਸ ਅਲਰਟ ਮੋਡ 'ਤੇ ਹੈ। ਇਸੇ ਕੜੀ 'ਚ ਥਾਣਾ ਸਦਰ ਦੀ ਪੁਲਿਸ ਨੇ ਦੇਰ ਰਾਤ 2 ਵਿਅਕਤੀਆਂ ਨੂੰ 15 ਕਿਲੋ ਅਫੀਮ ਸਮੇਤ ਗ੍ਰਿਫਤਾਰ ਕੀਤਾ ਹੈ।

 

 ਹੋਰ ਵੀ ਪੜ੍ਹੋ: ਇਨਕਮ ਟੈਕਸ ਵਿਭਾਗ ਦਾ ਕਮਾਲ : ਰਿਕਸ਼ਾ ਚਾਲਕ ਨੂੰ ਭੇਜਿਆ ਸਾਢੇ ਤਿੰਨ ਕਰੋੜ ਦਾ ਨੋਟਿਸ

ਜਾਣਕਾਰੀ ਮੁਤਾਬਕ ਪੁਲਿਸ ਡਰੇਨ ਪੁਲ ਜਮਸਤਪੁਰ ਨੇੜੇ ਗਸ਼ਤ ਕਰ ਰਹੀ ਸੀ। ਇਸ ਦੌਰਾਨ ਇਨ੍ਹਾਂ ਦੋਵਾਂ ਮੁਲਜ਼ਮਾਂ ਨੂੰ ਕਾਬੂ ਕਰ ਲਿਆ ਗਿਆ, ਜਿਨ੍ਹਾਂ ਦੀ ਪਛਾਣ ਸਰਬਜੀਤ ਸਿੰਘ ਉਰਫ਼ ਲਾਡੀ ਅਤੇ ਸੱਤਾ ਸਿੰਘ ਵਜੋਂ ਹੋਈ ਹੈ।

 

 

 ਹੋਰ ਵੀ ਪੜ੍ਹੋ: ਮੁੱਖ ਮੰਤਰੀ ਚੰਨੀ ਨੇ ਗਾਇਕ ਮਰਹੂਮ ਦਿਲਜਾਨ ਦੇ ਪਿਤਾ ਨਾਲ ਕੀਤੀ ਵੀਡੀਓ ਕਾਲ 'ਤੇ ਗੱਲਬਾਤ

ਪੁਲਿਸ ਨੇ ਇਨ੍ਹਾਂ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਫਿਲਹਾਲ ਦੋਵਾਂ ਦੋਸ਼ੀਆਂ ਨੂੰ ਅਦਾਲਤ 'ਚ ਪੇਸ਼ ਕਰਕੇ ਰਿਮਾਂਡ ਹਾਸਲ ਕੀਤਾ ਜਾਵੇਗਾ।

 

 ਹੋਰ ਵੀ ਪੜ੍ਹੋ: ਮਾਨਸਿਕ ਤੌਰ ‘ਤੇ ਪਰੇਸ਼ਾਨ ਮਾਂ ਨੇ ਧੀ-ਪੁੱਤ ਨੂੰ ਦਿੱਤਾ ਜ਼ਹਿਰ, ਫਿਰ ਖ਼ੁਦ ਵੀ ਕੀਤੀ ਖ਼ੁਦਕੁਸ਼ੀ