Bathinda News : ਬਠਿੰਡਾ ਦੀ ਧੀ ਕੈਨੇਡਾ ਵਿਚ ਬਣੀ ਅਧਿਆਪਕਾ, ਮਾਪਿਆਂ ਦਾ ਨਾਂਅ ਕੀਤਾ ਰੌਸ਼ਨ
ਮਨਦੀਪ ਕੌਰ ਨੇ ਪੰਜਾਬੀ ਯੂਨੀਵਰਸਿਟੀ ਤੋਂ ਐੱਮ. ਐੱਸ. ਸੀ. ਦੀ ਪੜ੍ਹਾਈ ਕੀਤੀ
Bathinda News : ਸਥਾਨਕ ਸ਼ਹਿਰ ਦੀ ਧੀ ਅਮਨਪ੍ਰੀਤ ਕੌਰ ਨੇ ਕੈਨੇਡਾ ਵਿਚ ਮਾਪਿਆਂ ਦਾ ਨਾਮ ਰੌਸ਼ਨ ਕੀਤਾ ਹੈ। ਅਮਨਦੀਪ ਕੌਰ ਪੁੱਤਰੀ ਬਲਬੀਰ ਸਿੰਘ ਵਾਸੀ ਸ਼ੀਸ਼ ਮਹਿਲ ਕਾਲੋਨੀ ਬਠਿੰਡਾ ਨੇ ਕੈਨੇਡਾ ’ਚ ਬਤੌਰ ਅਧਿਆਪਕ ਸਰਕਾਰੀ ਨੌਕਰੀ ਹਾਸਲ ਕੀਤੀ ਹੈ। ਜਾਣਕਾਰੀ ਅਨੁਸਾਰ ਮਨਪ੍ਰੀਤ ਕੌਰ ਨੇ ਦਸਮੇਸ਼ ਗਰਲਜ਼ ਕਾਲਜ ਬਾਦਲ ਤੋਂ ਬੀ. ਏ. / ਬੀ. ਐੱਡ ਕੀਤੀ ਹੈ। ਜਿਸ ਤੋਂ ਬਾਅਦ ਅਮਨਦੀਪ ਕੌਰ ਨੇ ਪੰਜਾਬੀ ਯੂਨੀਵਰਸਿਟੀ ਤੋਂ ਐੱਮ. ਐੱਸ. ਸੀ. ਦੀ ਪੜ੍ਹਾਈ ਕੀਤੀ। ਮਨਪ੍ਰੀਤ ਕੌਰ ਦਾ ਵਿਆਹ ਕੈਨੇਡਾ ਰਹਿੰਦੇ ਪਿੰਡ ਗਾਗੋਵਾਲ ਦੇ ਗੁਰਵਿੰਦਰ ਸਿੰਘ ਨਾਲ ਹੋਇਆ ਸੀ।
ਕੈਨੇਡਾ ਪਹੁੰਚ ਕੇ ਮਨਪ੍ਰੀਤ ਕੌਰ ਨੇ ਯੂਨੀਵਰਸਿਟੀ ਰੈਜੀਨਾ ਤੋਂ ਸਖ਼ਤ ਮਿਹਨਤ ਕੀਤੀ ਅਤੇ ਅਧਿਆਪਕ ਬਣਨ ਲਈ ਟੈਸਟ ਪਾਸ ਕੀਤਾ, ਜਿਸ ਤੋਂ ਬਾਅਦ ਉਸ ਨੂੰ ਪੱਕੇ ਤੌਰ ’ਤੇ ਸਰਕਾਰੀ ਅਧਿਆਪਕ ਵਜੋਂ ਚੁਣ ਲਿਆ ਗਿਆ। ਅਮਨਪ੍ਰੀਤ ਕੌਰ ਦੀ ਇਸ ਪ੍ਰਾਪਤੀ 'ਤੇ ਮਾਂ-ਪਿਓ ਨੂੰ ਮਾਣ ਹੈ, ਉਹਨਾਂ ਨੂੰ ਬਹੁਤ ਖੁਸ਼ੀ ਹੈ ਤੇ ਘਰ ਵਿਚ ਵਧਾਈਆਂ ਦਾ ਤਾਂਤਾ ਲੱਗਿਆ ਹੋਇਆ ਹੈ।
(For more news apart from Bathinda News in Punjabi, stay tuned to Rozana Spokesman)