‘ਕਰਤਾਰਪੁਰ ਸਾਹਿਬ’ ਜਾਣ ਲਈ ਵੀਜ਼ੇ ਦੀ ਲੋੜ੍ਹ ਨਹੀਂ, ਹੋਣਗੇ ਖੁਲ੍ਹੇ ਦੀਦਾਰ : ਉਪ-ਰਾਸ਼ਟਰਪਤੀ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਭਾਰਤ ਵਲੋਂ ਗੁਰਦੁਆਰਾ ਸ੍ਰੀ ਕਰਤਾਪਰੁ ਸਾਹਿਬ ਦੇ ਲਾਂਘੇ ਦਾ ਨੀਂਹ ਪੱਥਰ ਸਮਾਗਮ ਸ਼ੁਰੂ ਹੋ ਗਿਆ ਹੈ। ਉਪ ਰਾਸ਼ਟਰਪਤੀ....

ਵੈਂਕੱਈਆ ਨਾਇਡੂ

ਡੇਰਾ ਬਾਬਾ ਨਾਨਕ (ਭਾਸ਼ਾ) :  ਭਾਰਤ ਵਲੋਂ ਗੁਰਦੁਆਰਾ ਸ੍ਰੀ ਕਰਤਾਪਰੁ ਸਾਹਿਬ ਦੇ ਲਾਂਘੇ ਦਾ ਨੀਂਹ ਪੱਥਰ ਸਮਾਗਮ ਸ਼ੁਰੂ ਹੋ ਗਿਆ ਹੈ। ਉਪ ਰਾਸ਼ਟਰਪਤੀ ਐੱਮ. ਵੈਂਕਈਆ ਨਾਇਡੂ ਸਮੇਤ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਪੰਜਾਬ ਦੇ ਰਾਜਪਾਲ ਵੀ. ਪੀ. ਸਿੰਘ ਬਦਨੌਰ, ਕੇਂਦਰੀ ਦੀ ਮੰਤਰੀ ਹਰਸਿਮਰਤ ਕੌਰ ਬਾਦਲ ਸਮੇਤ ਪੰਜਾਬ ਦੇ ਕੈਬਨਿਟ ਮੰਤਰੀ, ਅਕਾਲੀ ਦਲ ਦੇ ਆਗੂਆਂ ਸਣੇ ਕਈ ਧਾਰਮਿਕ ਜਥੇਬੰਦੀਆਂ ਪਹੁੰਚ ਚੁੱਕੀਆਂ ਹਨ।

ਇਸ ਦੌਰਾਨ ਭਾਸ਼ਣ ਦਿੰਦਿਆਂ ਪੰਜਾਬ ਦੇ ਮੁੱਖ ਮੰਤਰੀ ਨੇ ਕਿਹਾ ਕਿ ਕਰਤਾਰਪੁਰ ਸਾਹਿਬ ਜਾਣ ਲਈ ਸੰਗਤ ਨੂੰ ਕਿਸੇ ਵੀ ਵੀਜ਼ੇ ਦੀ ਲੋੜ ਨਹੀਂ ਹੈ। ਸੰਗਤ ਜਦੋਂ ਮਰਜ਼ੀ ਜਾ ਕੇ ਦਰਸ਼ਨ ਕਰ ਸਕਦੀ ਹੈ। ਇਸ ਮੌਕੇ ਮੁੱਖ ਮੰਤਰੀ ਨੇ ਕਿਹਾ ਕਿ ਪਹਿਲੀ ਪਾਤਸ਼ਾਹੀ ਦੀ ਯਾਦ ‘ਚ ਕੋਰੀਡੋਰ ‘ਚ ਇਕ ਗੇਟ ਬਣਾਇਆ ਜਾਵੇਗਾ। ਜਿਸ ਦਾ ਨਾਂਅ ਕਰਤਾਰਪੁਰ ਦੁਆਰ ਰੱਖਿਆ ਜਾਵੇਗਾ। ਇਸ ਦੌਰਾਨ ਕੈਪਟਨ ਅਮਰਿੰਦਰ ਸਿੰਘ ਨੇ ਸਿੱਖਾਂ ਦੀ ਸਾਲਾਂ ਪੁਰਾਣੀ ਮੰਗ ਪੂਰੀ ਕਰਨ ਲਈ ਭਾਰਤ ਅਤੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਦਾ ਧੰਨਵਾਦ ਵੀ ਕੀਤਾ।