ਜੇ ਮੈਂ ਕਿਸਾਨਾਂ ਨੂੰ ਭੜਕਾਅ ਰਿਹਾ ਹਾਂ ਤਾਂ ਹਰਿਆਣਾ ਦੇ ਕਿਸਾਨ ਦਿੱਲੀ ਕਿਉਂ ਜਾ ਰਹੇ ਨੇ?-ਕੈਪਟਨ 

ਏਜੰਸੀ

ਖ਼ਬਰਾਂ, ਪੰਜਾਬ

ਦਿੱਲੀ ਜਾਣ ਤੋਂ ਪਹਿਲਾਂ ਤੁਹਾਨੂੰ ਉਨ੍ਹਾਂ ਕਿਸਾਨਾਂ ਨਾਲ ਗੱਲ ਕਰਨੀ ਚਾਹੀਦੀ ਸੀ-ਕੈਪਟਨ 

manohar Lal Khattar , captain A

ਚੰਡੀਗੜ੍ਹ - ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਦੇ ਕਿਸਾਨਾਂ ਨੂੰ ਉਕਸਾਉਣ ਵਾਲੇ ਬਿਆਨ 'ਤੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇਕ ਵਾਰ ਫਿਰ ਪਲਟਵਾਰ ਕੀਤਾ ਹੈ। ਖੱਟਰ 'ਤੇ ਬਿਆਨ 'ਤੇ ਟਵੀਟ ਕਰਦਿਆਂ ਕੈਪਟਨ ਨੇ ਕਿਹਾ, ''ਖੱਟਰ ਜੀ, ਤੁਹਾਡੀ ਪ੍ਰਤੀਕਿਰਿਆ ਤੋਂ ਹੈਰਾਨ ਹਾਂ। ਉਹ ਕਿਸਾਨ ਹਨ, ਜਿਨ੍ਹਾਂ ਨੂੰ ਐਸ. ਐਸ. ਪੀ. 'ਤੇ ਸੰਤੁਸ਼ਟ ਕਰਨ ਦੀ ਲੋੜ ਹੈ, ਮੈਨੂੰ ਨਹੀਂ। ਦਿੱਲੀ ਜਾਣ ਤੋਂ ਪਹਿਲਾਂ ਤੁਹਾਨੂੰ ਉਨ੍ਹਾਂ ਕਿਸਾਨਾਂ ਨਾਲ ਗੱਲ ਕਰਨੀ ਚਾਹੀਦੀ ਸੀ ਅਤੇ ਜੇਕਰ ਇਹ ਸੋਚਦੇ ਹੋ ਕਿ ਮੈਂ ਕਿਸਾਨਾਂ ਨੂੰ ਭੜਕਾਅ ਰਿਹਾ ਹਾਂ ਤਾਂ ਫਿਰ ਹਰਿਆਣਾ ਦੇ ਕਿਸਾਨ ਦਿੱਲੀ ਲਈ ਕਿਉਂ ਮਾਰਚ ਕਰ ਰਹੇ ਹਨ?''

ਇਸ ਦੇ ਨਾਲ ਹੀ ਦੱਸ ਦਈਏ ਕਿ ਹਰਿਆਣਾ ਦੇ ਮੁੱਖ ਮੰਤਰੀ ਨੇ ਅਮਰਿੰਦਰ ਸਿੰਘ ਖਿਲਾਫ ਬੋਲਦਿਆਂ ਕਿਹਾ ਸੀ ਕਿ ਜੇਕਰ ਕਿਸਾਨਾਂ ਨੂੰ ਐਮਐਸਪੀ ਦੇ ਸੰਬੰਧ ਵਿਚ ਕੋਈ ਮੁਸ਼ਕਲ ਆਵੇਗੀ ਤਾਂ ਉਹ ਰਾਜਨੀਤੀ ਛੱਡ ਦੇਣਗੇ। ਮਨੋਹਰ ਲਾਲ ਖੱਟਰ ਨੇ ਟਵੀਟ ਦੀ ਇਕ ਲੜੀ ਵਿਚ ਕੈਪਟਨ ਅਮਰਿੰਦਰ ਸਿੰਘ ਨੂੰ ਕਿਹਾ, "ਕੈਪਟਨ ਜੀ ਮੈਂ ਪਹਿਲਾਂ ਵੀ ਇਹ ਕਹਿ ਚੁੱਕਾ ਹਾਂ ਅਤੇ ਮੈਂ ਫਿਰ ਕਹਿ ਰਿਹਾ ਹਾਂ, ਜੇ ਐਮਐਸਪੀ 'ਤੇ ਕਿਸਾਨਾਂ ਨੂੰ ਕੋਈ ਮੁਸ਼ਕਲ ਆਉਂਦੀ ਹੈ ਤਾਂ ਮੈਂ ਰਾਜਨੀਤੀ ਛੱਡ ਦੇਵਾਂਗਾ।" ਇਸ ਲਈ ਨਿਰਦੋਸ਼ ਕਿਸਾਨਾਂ ਨੂੰ ਭੜਕਾਉਣਾ ਬੰਦ ਕਰੋ। '' 

ਹਰਿਆਣਾ ਦੇ ਮੁੱਖ ਮੰਤਰੀ ਨੇ ਅੱਗੇ ਕਿਹਾ ਕਿ, "ਮੈਂ ਪਿਛਲੇ 3 ਦਿਨਾਂ ਤੋਂ ਤੁਹਾਡੇ ਨਾਲ ਸੰਪਰਕ ਕਰਨ ਦੀ ਕੋਸ਼ਿਸ਼ ਕਰ ਰਿਹਾ ਹਾਂ, ਪਰ ਅਫ਼ਸੋਸ ਦੀ ਗੱਲ ਹੈ ਕਿ ਤੁਸੀਂ ਸੰਪਰਕ ਕਰਨ ਦਾ ਫੈਸਲਾ ਨਹੀਂ ਕੀਤਾ।" ਕੀ ਇਹ ਕਿਸਾਨ ਮਸਲਿਆਂ ਪ੍ਰਤੀ ਤੁਹਾਡੀ ਗੰਭੀਰਤਾ ਨਹੀਂ ਦਰਸਾਉਂਦਾ? ਤੁਸੀਂ ਸਿਰਫ ਟਵੀਟ ਕਰ ਰਹੇ ਹੋ ਅਤੇ ਗੱਲਬਾਤ ਤੋਂ ਭੱਜ ਰਹੇ ਹੋ। ਤੁਸੀਂ ਅਜਿਹਾ ਕਿਉਂ ਕਰ ਰਹੇ ਹੋ? '' 

ਮਨੋਹਰ ਲਾਲ ਖੱਟਰ ਨੇ ਕਿਹਾ, "ਤੁਹਾਡੇ ਝੂਠ, ਧੋਖੇ ਅਤੇ ਪ੍ਰਚਾਰ ਦਾ ਸਮਾਂ ਖ਼ਤਮ ਹੋ ਗਿਆ ਹੈ। ਹੁਣ ਸਮਾਂ ਆ ਗਿਆ ਹੈ ਕਿ ਲੋਕ ਤੁਹਾਡਾ ਅਸਲੀ ਚਿਹਰਾ ਦੇਖਣ। ਕਿਰਪਾ ਕਰਕੇ ਕੋਰੋਨਾ ਮਹਾਂਮਾਰੀ ਦੇ ਦੌਰਾਨ ਲੋਕਾਂ ਦੀਆਂ ਜ਼ਿੰਦਗੀਆਂ ਨੂੰ ਖ਼ਤਰੇ ਵਿਚ ਪਾਉਣਾ ਬੰਦ ਕਰੋ। ਮੈਂ ਤੁਹਾਨੂੰ ਲੋਕਾਂ ਦੀਆਂ ਜ਼ਿੰਦਗੀਆਂ ਨਾਲ ਨਾ ਖੇਡਣ ਦੀ ਅਪੀਲ ਕਰਦਾ ਹਾਂ। ਘੱਟੋ-ਘੱਟ ਮਹਾਂਮਾਰੀ ਦੇ ਸਮੇਂ ਰਾਜਨੀਤੀ ਤੋਂ ਬਚੇ।