ਆਈ. ਏ. ਐਸ. ਰਵਨੀਤ ਕੌਰ ਪੰਜਾਬੀ ਯੂਨੀਵਰਸਿਟੀ ਦੇ ਨਵੇਂ ਉਪ ਕੁਲਪਤੀ ਨਿਯੁਕਤ
ਪੰਜਾਬੀ ਯੂਨੀਵਰਸਿਟੀ ਦੇ ਉਪ ਕੁਲਪਤੀ ਡਾ. ਬੀ. ਐਸ. ਘੁੰਮਣ ਨੇ ਪਿਛਲੇ ਦਿਨੀਂ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਸੀ।
I. A. S. Ravneet Kaur
ਚੰਡੀਗੜ੍ਹ - ਚੀਫ਼ ਸੈਕਰੇਟਰੀ ਫੋਰੈਸਟ ਅਤੇ ਵਾਈਲਡ ਲਾਈਫ਼ ਰਵਨੀਤ ਕੌਰ ਆਈ. ਏ. ਐਸ. ਨੂੰ ਪੰਜਾਬੀ ਯੂਨੀਵਰਸਿਟੀ ਦਾ ਐਡੀਸ਼ਨਲ ਚਾਰਜ ਦਿੱਤਾ ਗਿਆ ਹੈ। ਗਵਰਨਰ ਸੈਕਟਰੀਏਟ ਪੰਜਾਬ ਰਾਜ ਭਵਨ ਚੰਡੀਗੜ੍ਹ ਤੋਂ ਜਾਰੀ ਇਕ ਪੱਤਰ 'ਚ ਪੰਜਾਬ ਦੇ ਗਵਰਨਰ ਅਤੇ ਯੂਨੀਵਰਸਿਟੀ ਦੇ ਕੁਲਪਤੀ ਵਲੋਂ ਰਵਨੀਤ ਕੌਰ ਆਈ. ਏ. ਐਸ. ਨੂੰ ਉਪ ਕੁਲਪਤੀ ਵਜੋਂ ਨਿਯੁਕਤ ਕਰਨ ਦੇ ਆਦੇਸ਼ ਦਿੱਤੇ ਗਏ ਹਨ। ਜ਼ਿਕਰਯੋਗ ਹੈ ਕਿ ਪੰਜਾਬੀ ਯੂਨੀਵਰਸਿਟੀ ਦੇ ਉਪ ਕੁਲਪਤੀ ਡਾ. ਬੀ. ਐਸ. ਘੁੰਮਣ ਨੇ ਪਿਛਲੇ ਦਿਨੀਂ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਸੀ।