ਦਿੱਲੀ ਪਹੁੰਚੇ ਲੋਕ ਭਲਾਈ ਇਨਸਾਫ਼ ਵੈੱਲਫੇਅਰ ਸੁਸਾਇਟੀ ਦੇ ਪ੍ਰਧਾਨ ਜਥੇਦਾਰ ਬਲਦੇਵ ਸਿੰਘ ਸਿਰਸਾ

ਏਜੰਸੀ

ਖ਼ਬਰਾਂ, ਪੰਜਾਬ

ਕੇਂਦਰ ਦੇ ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਤੱਕ ਸੰਘਰਸ਼ ਜਾਰੀ ਰਹੇਗਾ

Lok Bhalai Insaf Welfare Society Baldev Singh Sirsa

ਨਵੀਂ ਦਿੱਲੀ - ਕੇਂਦਰ ਸਰਕਾਰ ਦੇ ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਅੱਜ ਦਿੱਲੀ ਚਲੋ ਪ੍ਰੋਗਰਾਮ ਤਹਿਤ ਪੰਜਾਬ ਸਮੇਤ ਭਾਰਤ ਦੇ ਵੱਖ-ਵੱਖ ਹਿੱਸਿਆਂ ਤੋਂ ਵੱਡੀ ਗਿਣਤੀ 'ਚ ਕਿਸਾਨ ਦਿੱਲੀ ਪਹੁੰਚਣੇ ਸ਼ੁਰੂ ਹੋ ਗਏ ਹਨ। ਦਿੱਲੀ ਪਹੁੰਚੇ ਲੋਕ ਭਲਾਈ ਇਨਸਾਫ਼ ਵੈੱਲਫੇਅਰ ਸੁਸਾਇਟੀ ਦੇ ਪ੍ਰਧਾਨ ਜਥੇਦਾਰ ਬਲਦੇਵ ਸਿੰਘ ਸਿਰਸਾ ਨੇ ਦੱਸਿਆ ਕਿ ਕੇਂਦਰ ਦੇ ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਤੱਕ ਸੰਘਰਸ਼ ਜਾਰੀ ਰਹੇਗਾ

ਤੇ ਉਧਰ ਦਿੱਲੀ ਵਿਚ ਅੱਜ ਤੇ ਕੱਲ੍ਹ ਪੰਜਾਬ ਤੋਂ ਇਲਾਵਾ ਰਾਜਸਥਾਨ, ਹਰਿਆਣਾ, ਉਤਰਾਖੰਡ, ਉੱਤਰ ਪ੍ਰਦੇਸ਼ ਤੇ ਕੇਰਲ ਦੇ ਕਿਸਾਨ ਵੀ ਪ੍ਰਦਰਸ਼ਨ ਕਰਨ ਵਾਲੇ ਹਨ। ਕਿਸਾਨੀ ਸੰਘਰਸ਼ ਦੇ ਚਲਦਿਆਂ ਸਰਹੱਦਾਂ 'ਤੇ ਭਾਰੀ ਗਿਣਤੀ ਵਿਚ ਪੁਲਿਸ ਫੋਰਸ ਤੈਨਾਤ ਕੀਤੀ ਗਈ ਹੈ। ਦਿੱਲੀ ਪੁਲਿਸ ਦੀਆਂ ਕਰੀਬ 8 ਕੰਪਨੀਆਂ ਦੀ ਫੋਰਸ ਸਿੰਧੂ ਬਾਰਡਰ 'ਤੇ ਲਗਾਈ ਗਈ ਹੈ। ਬੈਰੀਕੇਡ ਲਗਾ ਕੇ ਸੜਕ ਦੇ ਅੱਧੇ ਹਿੱਸੇ ਨੂੰ ਬੰਦ ਕੀਤਾ ਗਿਆ ਹੈ। ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਕਿਸਾਨ ਫਿਲਹਾਲ ਕਰਨਾਲ ਵਿਚ ਰੁਕੇ ਹੋਏ ਹਨ ਤੇ ਜੇਕਰ ਉਹ ਅੱਗੇ ਵਧੇ ਤਾਂ ਉਹਨਾਂ ਨੂੰ ਰੋਕਿਆ ਜਾਵੇਗਾ।