ਕਿਸਾਨ ਅੰਦੋਲਨ ਦੇ ਮੱਦੇਨਜ਼ਰ ਜੀਂਦ 'ਚ ਧਾਰਾ-144 ਲਾਗੂ, ਸਰਹੱਦ ਸੀਲ
ਕਿਸਾਨ ਅੰਦੋਲਨ ਦੇ ਮੱਦੇਨਜ਼ਰ ਜੀਂਦ 'ਚ ਧਾਰਾ-144 ਲਾਗੂ, ਸਰਹੱਦ ਸੀਲ
image
ਜੀਂਦ, 25 ਨਵੰਬਰ : ਕਿਸਾਨ ਜਥੇਬੰਦੀਆਂ ਨੇ ਕੇਂਦਰ ਵਲੋਂ ਲਾਗੂ ਕੀਤੇ ਤਿੰਨ ਖੇਤੀਬਾੜੀ ਕਾਨੂੰਨਾਂ ਵਿਰੁਧ 26 ਨਵੰਬਰ ਦੇ ਦਿੱਲੀ ਕੂਚ ਦਾ ਐਲਾਨ ਕੀਤਾ ਹੈ। ਇਸ ਦੇ ਮੱਦੇਨਜ਼ਰ ਜੀਂਦ ਦੇ ਡਿਪਟੀ ਕਮਿਸ਼ਨਰ ਡਾ: ਆਦਿੱਤਿਆ ਦਹੀਆ ਨੇ 25 ਨਵੰਬਰ ਤੋਂ 27 ਨਵੰਬਰ ਤਕ ਜ਼ਿਲ੍ਹੇ ਵਿਚ ਧਾਰਾ -144 ਲਾਗੂ ਕੀਤੀ ਹੈ। ਉਨ੍ਹਾਂ ਕਿਹਾ ਕਿ ਭਾਰਤੀ ਕਿਸਾਨ ਯੂਨੀਅਨ ਅਤੇ ਹੋਰ ਕਈ ਕਿਸਾਨ ਜਥੇਬੰਦੀਆਂ ਦੇ ਸੱਦੇ 'ਤੇ ਕਿਸਾਨਾਂ ਨੂੰ ਦਿੱਲੀ ਵਿਚ ਤਿੰਨ ਖੇਤੀਬਾੜੀ ਕਾਨੂੰਨਾਂ ਖ਼ਿਲਾਫ਼ ਪ੍ਰਦਰਸ਼ਨ ਕਰਨ ਦੀ ਖ਼ਬਰ ਮਿਲੀ ਹੈ। ਉਨ੍ਹਾਂ ਕਿਹਾ ਕਿ ਇਸ ਸਮੇਂ ਦੌਰਾਨ ਪੰਜਾਬ ਤੋਂ ਕਿਸਾਨ ਜੀਂਦ ਜ਼ਿਲ੍ਹੇ ਰਾਹੀਂ ਦਿੱਲੀ ਪਹੁੰਚ ਸਕਦੇ ਹਨ, ਇਸ ਲਈ ਜ਼ਿਲ੍ਹੇ ਵਿਚ ਧਾਰਾ -144 ਲਾਗੂ ਕੀਤੀ ਹੈ ਤਾਂ ਜੋ ਕਿਸੇ ਵੀ ਅਣਸੁਖਾਵੀਂ ਘਟਨਾ ਨੂੰ ਰੋਕਿਆ ਜਾ ਸਕੇ। ਉਨ੍ਹਾਂ ਜਾਰੀ ਕੀਤੇ ਆਦੇਸ਼ ਵਿਚ ਕਿਹਾ ਕਿ 27 ਨਵੰਬਰ ਤਕ ਜ਼ਿਲ੍ਹੇ ਵਿਚ ਪੰਜ ਜਾਂ ਵਧੇਰੇ ਵਿਅਕਤੀਆਂ ਦੇ ਇਕੱਠ ਕਰਨ 'ਤੇ ਪਾਬੰਦੀ ਹੋਵੇਗੀ। (ਪੀਟੀਆਈ)