ਕੇਂਦਰ ਸਰਕਾਰ ਪੰਜਾਬ ਦੀ ਆਰਥਿਕ ਘੇਰਾਬੰਦੀ ਕਰਕੇ ਕਿਸਾਨੀ ਸੰਘਰਸ਼ ਨੂੰ ਦਬਾਉਣਾ ਚਾਹੁੰਦੀ –ਕਿਸਾਨ ਆਗੂ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਕਿਸਾਨ ਆਗੂ ਨੇ ਕਿਹਾ ਕਿ ਸਾਡਾ ਸੰਘਰਸ਼ ਪਹਿਲੇ ਦਿਨ ਤੋਂ ਹੀ ਸ਼ਾਂਤਮਈ ਰਿਹਾ ਹੈ ਅਤੇ ਅਗਲੇ ਦਿਨਾਂ ਵਿੱਚ ਵੀ ਇਹ ਸੰਘਰਸ਼ ਸ਼ਾਂਤਮਈ ਹੀ ਰਹੇਗਾ ,

farmer leader

ਡੂਮਵਾਲੀ ਬਾਰਡਰ: ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਸੂਬੇ ਦੇ ਸੀਨੀਅਰ ਮੀਤ ਪ੍ਰਧਾਨ ਝੰਡਾ ਸਿੰਘ ਜੇਠੂਕੇ ਨੇ ਸਪੋਕਸਮੈਨ ਨਾਲ ਵਿਸ਼ੇਸ਼ ਗੱਲਬਾਤ ਕਰਦਿਆਂ ਕਿਹਾ ਕਿ ਕੇਂਦਰ ਸਰਕਾਰ ਕਿਸਾਨਾਂ ਨਾਲ ਧੱਕਾ ਕਰ ਰਹੀ ਹੈ । ਉਨ੍ਹਾਂ ਕਿਹਾ ਕਿ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਹਰਿਆਣੇ ਦੇ ਬਾਰਡਰ ਉੱਤੇ ਸੱਤ ਦਿਨਾਂ ਲਈ ਪੱਕਾ ਮੋਰਚਾ ਲਾਇਆ ਜਾ ਰਿਹਾ ਹੈ ।