ਮੋਹਾਲੀ ਕੋਰਟ ਨੇ ਸੁਖਪਾਲ ਖਹਿਰਾ ਦੀ ਹਿਰਾਸਤ ਵਧਾਉਣ ਤੋਂ ਕੀਤਾ ਇਨਕਾਰ, ED ਨੇ ਦਿਤੀ ਚੁਣੌਤੀ 

ਏਜੰਸੀ

ਖ਼ਬਰਾਂ, ਪੰਜਾਬ

 ਹਾਈਕੋਰਟ ਨੇ ਹੁਣ ਇਸ ਪਟੀਸ਼ਨ 'ਤੇ ਸੁਖਪਾਲ ਖਹਿਰਾ ਨੂੰ ਜਾਰੀ ਕੀਤਾ ਨੋਟਿਸ 

Sukhpal singh Khaira

ਚੰਡੀਗੜ੍ਹ : ਮੁਹਾਲੀ ਅਦਾਲਤ ਵਲੋਂ ਸੁਖਪਾਲ ਖਹਿਰਾ ਦੀ ਹਿਰਾਸਤ ਵਧਾਉਣ ਤੋਂ ਇਨਕਾਰ ਕਰਨ ਨੂੰ ਈਡੀ ਨੇ ਹਾਈਕੋਰਟ ਵਿਚ ਪਟੀਸ਼ਨ ਦਾਇਰ ਕਰਕੇ ਹੁਣ ਚੁਣੌਤੀ ਦਿਤੀ ਹੈ, ਜਿਸ 'ਤੇ ਹਾਈਕੋਰਟ ਨੇ ਹੁਣ ਇਸ ਪਟੀਸ਼ਨ 'ਤੇ ਸੁਖਪਾਲ ਖਹਿਰਾ ਨੂੰ ਨੋਟਿਸ ਜਾਰੀ ਕੀਤਾ ਹੈ।

ਈਡੀ  ਨੇ ਹਾਈ ਕੋਰਟ ਨੂੰ ਦੱਸਿਆ ਹੈ ਕਿ ਮੁਹਾਲੀ ਅਦਾਲਤ ਨੇ ਸੁਖਪਾਲ ਖਹਿਰਾ ਦੀ ਹਿਰਾਸਤ ਵਿੱਚ ਵਾਧਾ ਕਰਨ ਦੀ ਮੰਗ ਨੂੰ ਰੱਦ ਕਰਦਿਆਂ ਖਹਿਰਾ ਨੂੰ ਨਿਆਇਕ ਹਿਰਾਸਤ ਵਿਚ ਭੇਜ ਦਿਤਾ ਹੈ ਅਤੇ ਖਹਿਰਾ ਦੀ ਨਿਆਇਕ ਹਿਰਾਸਤ ਦੀ ਮਿਆਦ ਅੱਜ ਖ਼ਤਮ ਹੋ ਰਹੀ ਹੈ।

ਈਡੀ ਨੂੰ ਅਜੇ ਇਸ ਮਾਮਲੇ ਵਿਚ ਖਹਿਰਾ ਤੋਂ ਹੋਰ ਪੁੱਛਗਿੱਛ ਕਰਨ ਦੀ ਲੋੜ ਹੈ ਪਰ ਮੁਹਾਲੀ ਅਦਾਲਤ ਨੇ ਉਨ੍ਹਾਂ ਦੀ ਮੰਗ ਨੂੰ ਰੱਦ ਕਰਦਿਆਂ ਖਹਿਰਾ ਨੂੰ ਨਿਆਇਕ ਹਿਰਾਸਤ ਵਿਚ ਭੇਜਿਆ ਹੈ। ਇਸ ਲਈ ਹੁਣ ਈਡੀ ਨੇ ਹਾਈਕੋਰਟ ਤੋਂ ਖਹਿਰਾ ਨੂੰ ਨਿਆਇਕ ਹਿਰਾਸਤ ਵਿਚ ਭੇਜਣ ਦੇ ਹੁਕਮਾਂ ਨੂੰ ਰੱਦ ਕਰਨ ਦੀ ਮੰਗ ਕੀਤੀ ਹੈ।