ਆਂਗਣਵਾੜੀ ਯੂਨੀਅਨ ਦੇ ਵਫ਼ਦ ਨਾਲ ਸੁਖਜਿੰਦਰ ਰੰਧਾਵਾ ਤੇ ਰਾਜਾ ਵੜਿੰਗ ਨੇ ਕੀਤੀ ਮੀਟਿੰਗ

ਏਜੰਸੀ

ਖ਼ਬਰਾਂ, ਪੰਜਾਬ

ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੂੰ 10 ਹਜ਼ਾਰ ਰੁਪਏ ਪ੍ਰਤੀ ਮਹੀਨਾ ਮਾਣ ਭੱਤਾ ਦੇਣ ਦਾ ਮਿਲਿਆ ਭਰੋਸਾ 

Sukhjinder Randhawa and Raja Waring held a meeting with the delegation of Anganwadi Union

ਮੁਕਤਸਰ ਸਾਹਿਬ  - ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਦੇ ਵਫ਼ਦ ਨੇ ਅੱਜ ਯੂਨੀਅਨ ਦੇ ਸੂਬਾ ਪ੍ਰਧਾਨ ਹਰਗੋਬਿੰਦ ਕੌਰ ਦੀ ਅਗਵਾਈ ਹੇਠ ਸ੍ਰੀ ਮੁਕਤਸਰ ਸਾਹਿਬ ਵਿਖੇ ਪੁੱਜੇ ਉਪ ਮੁੱਖ ਮੰਤਰੀ ਸੁਖਜਿੰਦਰ ਰੰਧਾਵਾ ਤੇ ਰਾਜਾ ਵੜਿੰਗ ਨਾਲ ਮੀਟਿੰਗ ਕੀਤੀ। ਇਸ ਦੌਰਾਨ ਆਂਗਣਵਾੜੀ ਯੂਨੀਅਨ ਨੇ ਰੰਧਾਵਾ ਨੂੰ ਆਪਣੀਆਂ ਮੰਗਾਂ ਸਬੰਧੀ ਮੰਗ ਪੱਤਰ ਦਿੱਤਾ। ਇਸ ਦੌਰਾਨ ਵਫ਼ਦ ਨੇ ਮੰਗ ਕੀਤੀ ਕਿ ਸੂਬੇ ਦੀਆਂ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਨੂੰ ਹਰਿਆਣਾ ਪੈਟਰਨ ’ਤੇ ਮਾਣ ਭੱਤਾ ਦਿੱਤਾ ਜਾਵੇ ਅਤੇ ਉਨ੍ਹਾਂ ਦੀਆਂ ਹੋਰ ਮੰਗਾਂ ਮੰਨੀਆਂ ਜਾਣ। 

ਵਫ਼ਦ ਦੀ ਗੱਲ ਸੁਣਨ ਤੋਂ ਬਾਅਦ ਉੱਪ ਮੁੱਖ ਮੰਤਰੀ ਨੇ ਭਰੋਸਾ ਦਿਵਾਇਆ ਕਿ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੂੰ 10 ਹਜ਼ਾਰ ਰੁਪਏ ਪ੍ਰਤੀ ਮਹੀਨਾ ਮਾਣ ਭੱਤਾ ਦਿੱਤਾ ਜਾਵੇਗਾ। ਉਨ੍ਹਾਂ ਨੇ ਕਿਹਾ ਕਿ ਇਸ ਸਬੰਧੀ ਜਲਦ ਹੀ ਮੁੱਖ ਮੰਤਰੀ ਚੰਨੀ ਨਾਲ ਮੀਟਿੰਗ ਕਰਵਾਈ ਜਾਵੇਗੀ। ਇਸ ਮੌਕੇ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਛਿੰਦਰਪਾਲ ਕੌਰ, ਸੁਖਵਿੰਦਰ ਕੌਰ ਸੰਗੂਧੌਣ, ਚਰਨਜੀਤ ਕੌਰ ਮੁਕਤਸਰ, ਰਾਜਪਾਲ ਕੌਰ ਚੜੇਵਾਨ, ਅੰਮ੍ਰਿਤਪਾਲ ਕੌਰ ਥਾਂਦੇਵਾਲਾ ਮੌਜੂਦ ਸਨ।