ਗਨ ਕਲਚਰ ਖ਼ਿਲਾਫ਼ ਖੰਨਾ ਪੁਲਿਸ ਦੀ ਕਾਰਵਾਈ: PLC ਆਗੂ ਖ਼ਿਲਾਫ਼ ਮੁਕੱਦਮਾ ਦਰਜ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਆਲ ਇੰਡੀਆ ਜੱਟ ਮਹਾਂ ਸਭਾ ਦੇ ਕੌਮੀ ਮੀਤ ਪ੍ਰਧਾਨ ਅਮਰਿੰਦਰ ਸਿੰਘ ਮਿੰਦੀ ਢੀਂਡਸਾ ਅਤੇ ਉਸ ਦੇ ਭਰਾ ਭਰਪੂਰ ਸਿੰਘ ਖਿਲਾਫ ਮੁਕੱਦਮਾ ਦਰਜ ਕੀਤਾ ਗਿਆ ਹੈ।

PLC leader booked in gun culture

 

ਖੰਨਾ: ਗਨ ਕਲਚਰ ਨੂੰ ਪ੍ਰਮੋਟ ਕਰਨ ਦੇ ਦੋਸ਼ ਹੇਠ ਖੰਨਾ ਪੁਲਿਸ ਨੇ ਇਕ ਵੱਡੀ ਕਾਰਵਾਈ ਕੀਤੀ ਹੈ। ਪੁਲਿਸ ਵੱਲੋਂ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਨਜ਼ਦੀਕੀ ਅਤੇ ਆਲ ਇੰਡੀਆ ਜੱਟ ਮਹਾਂ ਸਭਾ ਦੇ ਕੌਮੀ ਮੀਤ ਪ੍ਰਧਾਨ ਅਮਰਿੰਦਰ ਸਿੰਘ ਮਿੰਦੀ ਢੀਂਡਸਾ ਅਤੇ ਉਸ ਦੇ ਭਰਾ ਭਰਪੂਰ ਸਿੰਘ ਖਿਲਾਫ ਮੁਕੱਦਮਾ ਦਰਜ ਕੀਤਾ ਗਿਆ ਹੈ।

ਪੁਲਿਸ ਦਾ ਕਹਿਣਾ ਹੈ ਕਿ ਦੋਵੇਂ ਭਰਾਵਾਂ ਨੇ ਆਪਣੇ ਹਥਿਆਰ ਨਾਬਾਲਗ ਬੱਚਿਆਂ ਨੂੰ ਦਿੱਤੇ। ਬੱਚਿਆਂ ਨੇ ਹਥਿਆਰਾਂ ਸਮੇਤ ਵੀਡਿਓ ਸੋਸ਼ਲ ਮੀਡੀਆ ’ਤੇ ਵਾਇਰਲ ਕੀਤੀ। ਡੀਐਸਪੀ ਵਿਲੀਅਮ ਜੇਜੀ ਨੇ ਦੱਸਿਆ ਕਿ ਅਮਰਿੰਦਰ ਸਿੰਘ ਅਤੇ ਭਰਪੂਰ ਸਿੰਘ ਨੇ ਆਪਣੇ ਹਥਿਆਰ ਨਾਬਾਲਗ ਬੱਚਿਆਂ ਨੂੰ ਦਿੱਤੇ। ਇਹਨਾਂ ਨੇ ਫਾਰਚੂਨਰ ਗੱਡੀ ’ਚ ਬੈਠ ਕੇ ਤਸਵੀਰਾਂ ਵਾਇਰਲ ਕੀਤੀਆਂ ਜੋ ਕਿ ਪੰਜਾਬ ਸਰਕਾਰ ਦੇ ਹੁਕਮਾਂ ਦੀ ਉਲੰਘਣਾ ਹੈ। ਪੁਲਿਸ ਨੇ ਦੋਵੇਂ ਭਰਾਵਾਂ ਖਿਲਾਫ ਕੇਸ ਦਰਜ ਕਰ ਲਿਆ ਹੈ ਅਤੇ ਅਸਲਾ ਵੀ ਰੱਦ ਕੀਤਾ ਜਾ ਸਕਦਾ ਹੈ।