ਪੰਜਾਬ ਮੌਸਮ ਰਿਪੋਰਟ: ਪੰਜਾਬ 'ਚ ਦਿਨ-ਰਾਤ ਦੇ ਤਾਪਮਾਨ 'ਚ 16 ਡਿਗਰੀ ਦਾ ਫਰਕ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਸ਼ਨੀਵਾਰ ਨੂੰ ਪੰਜਾਬ ਦੇ ਸਾਰੇ ਸ਼ਹਿਰਾਂ ਦਾ ਤਾਪਮਾਨ 25 ਡਿਗਰੀ ਤੋਂ ਵੱਧ ਰਹਿਣ ਦਾ ਅਨੁਮਾਨ ਹੈ।

weather in punjab

ਅੰਮ੍ਰਿਤਸਰ: ਪੰਜਾਬ ਵਿਚ ਮੌਸਮ ਬਦਲਾਅ ਦੇ ਨਾਲ ਹੀ ਸਰਹੱਦੀ ਇਲਾਕਿਆਂ ਵਿਚ ਧੁੰਦ ਨੇ ਆਪਣਾ ਅਸਰ ਦਿਖਾਉਣਾ ਸ਼ੁਰੂ ਕਰ ਦਿੱਤਾ ਹੈ। ਇਹੀ ਕਾਰਨ ਹੈ ਕਿ ਸਰਹੱਦ 'ਤੇ ਪਾਕਿਸਤਾਨੀ ਤਸਕਰ ਵੀ ਸਰਗਰਮ ਹੋ ਗਏ ਹਨ। ਮੌਸਮ ਵਿਭਾਗ ਤੋਂ ਪ੍ਰਾਪਤ ਜਾਣਕਾਰੀ ਦੇ ਅਨੁਸਾਰ, ਚੰਡੀਗੜ੍ਹ ਹਵਾਈ ਅੱਡੇ ਨੂੰ ਛੱਡ ਕੇ ਬਾਕੀ ਸਾਰੇ ਸ਼ਹਿਰਾਂ ਦਾ ਤਾਪਮਾਨ 10 ਡਿਗਰੀ ਤੋਂ ਹੇਠਾਂ ਆ ਗਿਆ ਹੈ। ਸਭ ਤੋਂ ਘੱਟ ਤਾਪਮਾਨ ਜਲੰਧਰ ਅਤੇ ਪਠਾਨਕੋਟ ਵਿਚ ਹੈ।


ਮੌਸਮ ਵਿਭਾਗ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਪੰਜਾਬ ਦੇ ਪਠਾਨਕੋਟ ਅਤੇ ਜਲੰਧਰ ਵਿਚ ਘੱਟੋ-ਘੱਟ ਤਾਪਮਾਨ 5.7 ਡਿਗਰੀ ਨੋਟ ਕੀਤਾ ਗਿਆ ਹੈ। ਮੌਸਮ ਮਾਹਿਰਾਂ ਦਾ ਕਹਿਣਾ ਹੈ ਕਿ ਪਹਾੜਾਂ ਵਿਚ ਬਰਫ਼ਬਾਰੀ ਕਾਰਨ ਪੰਜਾਬ ਦੇ ਮੈਦਾਨੀ ਇਲਾਕਿਆਂ ਦੇ ਤਾਪਮਾਨ ਵਿਚ ਲਗਾਤਾਰ ਗਿਰਾਵਟ ਦੇਖੀ ਜਾ ਰਹੀ ਹੈ। ਆਉਣ ਵਾਲੇ ਦਿਨਾਂ 'ਚ ਤਾਪਮਾਨ ਵਿਚ ਭਾਰੀ ਗਿਰਾਵਟ ਆਵੇਗੀ। ਦੂਜੇ ਪਾਸੇ ਸ਼ਨੀਵਾਰ ਨੂੰ ਪੰਜਾਬ ਦੇ ਸਾਰੇ ਸ਼ਹਿਰਾਂ ਦਾ ਤਾਪਮਾਨ 25 ਡਿਗਰੀ ਤੋਂ ਵੱਧ ਰਹਿਣ ਦਾ ਅਨੁਮਾਨ ਹੈ।


ਮੌਸਮ ਵਿਭਾਗ ਦਾ ਕਹਿਣਾ ਹੈ ਕਿ ਪੰਜਾਬ ਦੇ ਵੱਖ-ਵੱਖ ਸ਼ਹਿਰਾਂ ਵਿਚ ਪਿਛਲੇ 24 ਘੰਟਿਆਂ ਦੌਰਾਨ ਤਾਪਮਾਨ ਵਿਚ 2.4 ਡਿਗਰੀ ਤੱਕ ਦੀ ਗਿਰਾਵਟ ਪਾਈ ਗਈ ਹੈ। ਪਹਾੜਾਂ 'ਤੇ ਮੀਂਹ ਅਤੇ ਬਰਫਬਾਰੀ ਨਾ ਹੋਣ ਤੋਂ ਬਾਅਦ ਸਮਤਲ ਇਲਾਕਿਆਂ 'ਚ ਸੁੱਕੀ ਠੰਡ ਦਾ ਪ੍ਰਕੋਪ ਵਧਦਾ ਜਾ ਰਿਹਾ ਹੈ।
ਮੌਸਮ ਵਿਭਾਗ ਅਤੇ ਡਾਕਟਰਾਂ ਨੇ ਦਿਨ ਅਤੇ ਰਾਤ ਦੇ ਤਾਪਮਾਨ 'ਚ 16 ਡਿਗਰੀ ਦੇ ਫਰਕ 'ਤੇ ਚਿੰਤਾ ਪ੍ਰਗਟਾਈ ਹੈ। ਮਾਹਿਰਾਂ ਦਾ ਕਹਿਣਾ ਹੈ ਕਿ ਸਵੇਰ-ਰਾਤ ਜ਼ਿਆਦਾ ਠੰਢ ਅਤੇ ਦਿਨ ਵੇਲੇ ਧੁੱਪ ਨਿਕਲਣ ਕਾਰਨ ਤਾਪਮਾਨ ਦਾ ਫ਼ਰਕ ਕਾਫ਼ੀ ਜ਼ਿਆਦਾ ਹੈ। ਜਿਸ ਕਾਰਨ ਛਾਤੀ ਦੇ ਰੋਗ ਵਧਣ ਦਾ ਖਦਸ਼ਾ ਹੈ।


ਅੰਮ੍ਹ੍ਰਿਤਸਰ ਵਿਚ ਸ਼ੁਕਰਵਾਰ ਦੇ ਮੁਕਾਬਲੇ ਸ਼ਹਿਰ ਦੇ ਘੱਟੋ- ਘਟ ਤਾਪਮਾਨ ਵਿਚ 2.4 ਡਿਗਰੀ ਦੀ ਗਿਰਾਵਟ ਦੇਖੀ ਗਈ, ਜਦਕਿ ਵੱਧ ਤੋਂ ਵੱਧ ਤਾਪਮਾਨ 26 ਡਿਗਰੀ ਤੱਕ ਜਾਣ ਦੀ ਸੰਭਾਵਨਾ ਹੈ। ਪੰਜਾਬ 'ਚ ਸਭ ਤੋਂ ਘੱਟ ਤਾਪਮਾਨ ਜਲੰਧਰ 'ਚ ਦੇਖਿਆ ਗਿਆ ਹੈ।  ਲੁਧਿਆਣਾ ਦਾ ਘੱਟੋ-ਘੱਟ ਤਾਪਮਾਨ ਸ਼ੁੱਕਰਵਾਰ ਨਾਲੋਂ 0.6 ਡਿਗਰੀ ਵੱਧ ਕੇ 8.6 ਡਿਗਰੀ ਸੈਲਸੀਅਸ ਦੇਖਿਆ ਗਿਆ। ਪਠਾਨਕੋਟ 'ਚ ਸਭ ਤੋਂ ਘੱਟ ਤਾਪਮਾਨ 5.7 ਡਿਗਰੀ ਦੇਖਿਆ ਗਿਆ। ਇਹ ਤਾਪਮਾਨ ਸ਼ੁੱਕਰਵਾਰ ਦੇ ਮੁਕਾਬਲੇ 3.3 ਡਿਗਰੀ ਘੱਟ ਹੈ।