ਸੰਵਿਧਾਨ ਦਿਵਸ ਮੌਕੇ ADC ਚਾਰੂਮਿਤਾ ਵੱਲੋਂ ਅਧਿਕਾਰੀਆਂ/ਕਰਮਚਾਰੀਆਂ ਸਮੇਤ ਚੁੱਕੀ ਸੰਵਿਧਾਨ ਪ੍ਰਤੀ ਵਫ਼ਾਦਾਰੀ ਦੀ ਸਹੁੰ

ਏਜੰਸੀ

ਖ਼ਬਰਾਂ, ਪੰਜਾਬ

ਭਾਰਤ ਦੇ ਸੰਵਿਧਾਨ ਪ੍ਰਤੀ ਵਫ਼ਾਦਾਰੀ ਅਤੇ ਰਾਸ਼ਟਰ ਨਿਰਮਾਣ ਵਿੱਚ ਯੋਗਦਾਨ ਪਾਉਣ ਦੀ ਕੀਤੀ ਅਪੀਲ

On the occasion of Constitution Day, Additional Deputy Commissioner Charumita along with officers/employees took oath of allegiance to the Constitution

 

Moga News: ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਮੋਗਾ ਵਿਖੇ 'ਸੰਵਿਧਾਨ ਦਿਵਸ' ਮਨਾਇਆ ਗਿਆ।  ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਸ਼੍ਰੀਮਤੀ ਚਾਰੂਮਿਤਾ ਵੱਲੋਂ ਮੋਗਾ ਦੇ  ਅਧਿਕਾਰੀਆਂ/ਕਰਮਚਾਰੀਆਂ ਸਮੇਤ ਸੰਵਿਧਾਨ ਪ੍ਰਤੀ ਵਫ਼ਾਦਾਰੀ ਦੀ ਸਹੁੰ ਚੁੱਕੀ ।

ਅਧਿਕਾਰੀਆਂ ਕਰਮਚਾਰੀਆਂ ਨੂੰ ਸੰਬੋਧਨ ਕਰਦਿਆਂ ਵਧੀਕ ਡਿਪਟੀ ਕਮਿਸ਼ਨਰ ਮੋਗਾ ਚਾਰੂਮਿਤਾ ਨੇ ਦੱਸਿਆ ਕਿ  ਭਾਰਤ ਦੇ ਸੰਵਿਧਾਨ ਨੂੰ ਅਪਣਾਏ ਜਾਣ ਦੀ ਯਾਦ ਵਿੱਚ ਹਰ ਸਾਲ 26 ਨਵੰਬਰ ਨੂੰ ਭਾਰਤ ਵਿੱਚ ਸੰਵਿਧਾਨ ਦਿਵਸ ਮਨਾਇਆ ਜਾਂਦਾ ਹੈ। 26 ਨਵੰਬਰ 1949 ਨੂੰ, ਭਾਰਤ ਦੀ ਸੰਵਿਧਾਨ ਸਭਾ ਨੇ ਭਾਰਤ ਦੇ ਸੰਵਿਧਾਨ ਨੂੰ ਅਪਣਾਇਆ ਅਤੇ ਇਹ 26 ਜਨਵਰੀ 1950 ਨੂੰ ਲਾਗੂ ਹੋਇਆ।

ਉਨ੍ਹਾਂ ਭਾਗੀਦਾਰਾਂ ਨੂੰ ਭਾਰਤ ਦੇ ਸੰਵਿਧਾਨ ਪ੍ਰਤੀ ਵਫ਼ਾਦਾਰੀ ਅਤੇ ਰਾਸ਼ਟਰ ਨਿਰਮਾਣ ਵਿੱਚ ਯੋਗਦਾਨ ਪਾਉਣ ਦੀ ਅਪੀਲ ਵੀ ਕੀਤੀ। ਉਹਨਾਂ ਦੱਸਿਆ ਕਿ ਭਾਰਤ ਦੇ ਸੰਵਿਧਾਨ ਦੁਆਰਾ ਲੋਕਾਂ ਨੂੰ ਉਨ੍ਹਾਂ ਦੀ ਭਲਾਈ ਲਈ ਅਧਿਕਾਰ ਮਿਲੇ ਹਨ। ਭਾਰਤ ਦਾ ਸੰਵਿਧਾਨ ਵਿਆਪਕ ਅਤੇ ਲਿਖਤੀ ਹੈ, ਭਾਰਤ ਦੇ ਸੰਵਿਧਾਨ ਵਿੱਚ ਚੁਣੇ ਗਏ ਮੈਂਬਰਾਂ ਦੀ ਲੋਕਤੰਤਰੀ ਸਰਕਾਰ ਸ਼ਾਮਲ ਹੈ, ਭਾਰਤ ਦਾ ਸੰਵਿਧਾਨ ਲੋਕਾਂ ਨੂੰ ਰਹਿਣ-ਸਹਿਣ, ਭਾਸ਼ਣ, ਸਿੱਖਿਆ, ਯਾਤਰਾ, ਧਰਮ ਆਦਿ ਦੀ ਆਜ਼ਾਦੀ ਦਿੰਦਾ ਹੈ।