CM ਭਗਵੰਤ ਮਾਨ ਵੱਲੋਂ ਗੰਨਾ ਕਿਸਾਨਾਂ ਨੂੰ ਸੌਗਾਤ, 15 ਰੁਪਏ ਪ੍ਰਤੀ ਕੁਇੰਟਲ ਵਧਾਇਆ ਰੇਟ
ਮੁੱਖ ਮੰਤਰੀ ਭਗਵੰਤ ਮਾਨ ਨੇ ਹੜ੍ਹ ਪੀੜਤਾਂ ਨੂੰ ਵੰਡੇ ਮਨਜ਼ੂਰੀ ਪੱਤਰ
ਡੇਰਾ ਬਾਬਾ ਨਾਨਕ: ਪੰਜਾਬ ਦੇ ਮੁੱਖ ਮੰਤਰੀ ਅੱਜ ਡੇਰਾ ਬਾਬਾ ਨਾਨਕ ਪੁੱਜੇ। ਇਥੇ ਉਨ੍ਹਾਂ ਨੇ ਕਿਸਾਨਾਂ ਲਈ ਵੱਡੇ ਤੋਹਫੇ ਦਾ ਐਲਾਨ ਕੀਤਾ। ਉਨ੍ਹਾਂ ਨੇ ਇਸ ਵਾਰ ਗੰਨੇ ਦਾ ਰੇਟ 401 ਰੁਪਏ ਤੋਂ ਵਧਾ ਕੇ 416 ਰੁਪਏ ਕਰ ਦਿੱਤਾ। ਇਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਹੜ੍ਹ ਪੀੜਤਾਂ ਦੀ ਮਦਦ ਲਈ ਵੀ ਅੱਗੇ ਆਏ ਹਨ। ਉਨ੍ਹਾਂ ਨੇ ਹੜ੍ਹ ਪੀੜਤ ਪਰਿਵਾਰਾਂ ਨੂੰ ਨਵੇਂ ਘਰ ਬਣਾਉਣ ਲਈ ਮਨਜ਼ੂਰੀ ਪੱਤਰ ਵੀ ਦਿੱਤੇ ਹਨ।
ਮੁੱਖ ਮੰਤਰੀ ਨੇ ਕਿਹਾ ਕਿ ਹੜ੍ਹਾਂ ਵਿਚ ਸਿਰਫ ਘਰ ਹੀ ਨਹੀਂ ਰੁੜੇ, ਸਗੋਂ ਲੋਕਾਂ ਦੇ ਸੁਪਨੇ ਵੀ ਰੁੜ੍ਹ ਗਏ। ਸਕੂਲੀ ਬੱਚਿਆਂ ਦੀਆਂ ਕਿਤਾਬਾਂ ਤੱਕ ਰੁੜ੍ਹ ਗਈਆਂ। ਕਿਸਾਨਾਂ ਦੀਆਂ ਫਸਲਾਂ ਰੁੜ੍ਹ ਗਈਆਂ। ਮਾਨ ਨੇ ਕਿਹਾ ਕਿ ਇਸ ਇਲਾਕੇ ਦਾ ਹੜ੍ਹਾਂ ਨਾਲ ਸਭ ਤੋਂ ਜ਼ਿਆਦਾ ਨੁਕਸਾਨ ਹੋਇਆ। ਪੰਜਾਬੀਆਂ ਦੇ ਹੌਸਲੇ ਅੱਗੇ ਇਹ ਸਾਰੀਆਂ ਮੁਸ਼ਕਲਾਂ ਕੁਝ ਵੀ ਨਹੀਂ। ਹੜ੍ਹ ਆਏ ਤਾਂ ਪੰਜਾਬੀਆਂ ਨੇ ਥਾਂ-ਥਾਂ ਲੰਗਰ ਲਗਾਏ।
ਮੁੱਖ ਮੰਤਰੀ ਭਗਵੰਤ ਮਾਨ ਨੇ ਹੜ੍ਹ ਪੀੜਤਾਂ ਨੂੰ ਮਨਜ਼ੂਰੀ ਪੱਤਰ ਵੰਡੇ ਹਨ। ਉਨ੍ਹਾਂ ਨੇ ਕਿਹਾ ਹੈ ਕਿ 20 ਹਜ਼ਾਰ ਰੁਪਏ ਪ੍ਰਤੀ ਏਕੜ ਮੁਆਵਜ਼ਾ ਦਿੱਤਾ ਹੈ। ਉਨ੍ਹਾਂ ਨੇ ਕਿਹਾ ਹੈ ਕਿ ਘਰ ਬਣਾਉਣ ਲਈ 1 ਲੱਖ 20 ਹਜ਼ਾਰ ਰੁਪਏ ਪ੍ਰਤੀ ਘਰ ਮੁਆਵਜ਼ਾ ਦਿੱਤਾ ਗਿਆ। ਉਨ੍ਹਾਂ ਨੇ ਕਿਹਾ ਹੈ ਕਿ ਪੰਜਾਬ ਵਿੱਚ ਹੜ੍ਹਾਂ ਕਾਰਨ 13800 ਕਰੋੜ ਰੁਪਏ ਦਾ ਨੁਕਸਾਨ ਹੋਇਆ ਹੈ।