Fatehgarh Sahib Accident News: 3 ਦਿਨ ਪਹਿਲਾਂ ਵਿਆਹੀ ਲਾੜੀ ਦੀ ਹਾਦਸੇ ਵਿਚ ਮੌਤ, ਅਜੇ ਹੱਥਾਂ ਤੋਂ ਨਹੀਂ ਉੱਤਰੀ ਸੀ ਮਹਿੰਦੀ
Fatehgarh Sahib Accident News: ਲਾੜਾ ਗੰਭੀਰ ਰੂਪ ਵਿਚ ਜ਼ਖ਼ਮੀ, ਦਰਖ਼ੱਤ ਨਾਲ ਟਕਰਾਈ ਤੇਜ਼ ਰਫ਼ਤਾਰ ਕਾਰ
ਫ਼ਤਹਿਗੜ੍ਹ ਸਾਹਿਬ 'ਚ ਰੂਹ ਕੰਬਾਊ ਹਾਦਸਾ ਵਾਪਰਿਆ ਹੈ। ਇਥੇ ਨਵੇਂ ਵਿਆਹੇ ਜੋੜੇ ਦਾ ਦਰਦਨਾਕ ਐਕਸੀਡੈਂਟ ਹੋ ਗਿਆ। ਹਾਦਸੇ ਵਿਚ ਲਾੜੀ ਦੀ ਮੌਤ ਹੋ ਗਈ ਜਦਕਿ ਲੜਕਾ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਿਆ।
ਲਾੜੀ ਦੇ ਹੱਥਾਂ ਤੋਂ ਅਜੇ ਮਹਿੰਦੀ ਵੀ ਨਹੀਂ ਉਤਰੀ ਸੀ ਕਿ ਇਹ ਦਰਦਨਾਕ ਹਾਦਸਾ ਵਾਪਰ ਗਿਆ। ਮਿਲੀ ਜਾਣਕਾਰੀ ਅਨੁਸਾਰ ਦੋਵਾਂ ਦਾ ਵਿਆਹ 3 ਦਿਨ ਪਹਿਲਾਂ ਹੀ ਹੋਇਆ ਹੈ। ਲੜਕੇ ਦੀ ਪਛਾਣ ਗੁਰਮੁਖ ਸਿੰਘ ਜਦਕਿ ਮ੍ਰਿਤਕ ਲੜਕੀ ਦੀ ਪਛਾਣ ਅਮਰਦੀਪ ਕੌਰ ਵਜੋਂ ਹੋਈ ਹੈ।
ਇਸ ਸੰਬੰਧੀ ਜਾਣਕਾਰੀ ਦਿੰਦਿਆਂ ਥਾਣਾ ਬਡਾਲੀ ਆਲਾ ਸਿੰਘ ਦੇ ਐਸਐਚਓ ਹਰਕੀਰਤ ਸਿੰਘ ਨੇ ਦੱਸਿਆ ਕਿ ਸਾਨੂੰ ਸੂਚਨਾ ਮਿਲੀ ਸੀ ਕਿ ਮਾਨੁਪੁਰ ਤੋਂ ਬਲਾੜੇ ਵਾਲੇ ਰੋਡ 'ਤੇ ਹਾਦਸਾ ਵਾਪਰਿਆ ਹੈ ਜਿਸ ਵਿੱਚ ਇਕ ਕਾਰ ਹਾਦਸੇ ਦਾ ਸ਼ਿਕਾਰ ਹੋ ਗਈ। ਇਸ ਕਾਰ ਵਿੱਚ 21 ਵਰ੍ਹਿਆਂ ਦਾ ਨਵ ਵਿਆਹਿਆ ਜੋੜਾ ਸਵਾਰ ਸੀ। ਹਾਦਸੇ ਵਿੱਚ ਲੜਕੀ ਅਮਰਦੀਪ ਕੌਰ ਦੀ ਮੌਤ ਹੋ ਗਈ ਅਤੇ ਗੁਰਮੁਖ ਸਿੰਘ ਦਾ ਇਲਾਜ ਸੈਕਟਰ 32 ਚੰਡੀਗੜ੍ਹ ਵਿੱਖੇ ਚੱਲ ਰਿਹਾ ਹੈ, ਇਹਨਾਂ ਦਾ ਵਿਆਹ ਇਸੇ ਐਤਵਾਰ 23 ਨਵੰਬਰ ਨੂੰ ਹੋਇਆ ਸੀ। ਹਾਦਸੇ ਦੀ ਸੂਚਨਾ ਮਿਲਣ ਤੋਂ ਬਾਅਦ ਮਾਪਿਆਂ ਦਾ ਰੋ-ਰੋ ਬੁਰਾ ਹਾਲ ਹੈ।