ਫੂਡ ਕਮਿਸ਼ਨ ਦੀ ਮੈਂਬਰ ਵਲੋਂ ਰੋਪੜ ਅਤੇ ਹੁਸ਼ਿਆਰਪੁਰ ਦੇ ਸਕੂਲਾਂ ਦਾ ਦੌਰਾ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਸੂਬੇ ਵਿਚ ਮਿਡ ਡੇਅ ਯੋਜਨਾ ਦੇ ਲਾਗੂਕਰਨ ਦੀ ਜਾਂਚ ਲਈ ਪੰਜਾਬ ਰਾਜ ਫੂਡ ਕਮਿਸ਼ਨ ਦੇ ਮੈਂਬਰ ਸ੍ਰੀਮਤੀ ਜਸਵਿੰਦਰ ਕੁਮਾਰ...

Member of Food Commission visited Schools of Ropar and Hoshiarpur

ਚੰਡੀਗੜ੍ਹ (ਸਸਸ) : ਸੂਬੇ ਵਿਚ ਮਿਡ ਡੇਅ ਯੋਜਨਾ ਦੇ ਲਾਗੂਕਰਨ ਦੀ ਜਾਂਚ ਲਈ ਪੰਜਾਬ ਰਾਜ ਫੂਡ ਕਮਿਸ਼ਨ ਦੇ ਮੈਂਬਰ ਸ੍ਰੀਮਤੀ ਜਸਵਿੰਦਰ ਕੁਮਾਰ ਵਲੋਂ ਰੋਪੜ ਦੇ 5 ਅਤੇ ਹੁਸ਼ਿਆਰਪੁਰ ਦੇ 3 ਸਕੂਲਾਂ ਦਾ ਦੌਰਾ ਕੀਤਾ ਗਿਆ। ਸ੍ਰੀਮਤੀ ਜਸਵਿੰਦਰ ਕੁਮਾਰ ਨੇ ਕਿਹਾ ਕਿ ਚੇਅਰਮੈਨ ਸ੍ਰੀ ਡੀ.ਪੀ. ਰੈਡੀ ਦੀ ਅਗਵਾਈ ਹੇਠ ਕਮਿਸ਼ਨ ਸੂਬੇ ਵਿਚ ਨੈਸ਼ਨਲ ਫੂਡ ਸੇਫ਼ਟੀ ਐਕਟ (ਐਨ.ਐਫ.ਐਸ.ਏ.) ਦੀਆਂ ਧਾਰਾਵਾਂ ਨੂੰ ਲਾਗੂ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ।

ਉਨ੍ਹਾਂ ਕਿਹਾ ਕਿ ਐਨ.ਐਫ.ਐਸ.ਏ. ਦੇ ਢੁਕਵੇਂ ਲਾਗੂਕਰਨ ਨੂੰ ਯਕੀਨੀ ਬਣਾਉਣ ਲਈ ਕਮਿਸ਼ਨ ਦੇ ਮੈਂਬਰਾਂ ਵੱਲੋਂ ਨਿਯਮਤ ਤੌਰ 'ਤੇ ਸਕੂਲਾਂ ਅਤੇ ਆਂਗਨਵਾੜੀਆਂ ਦਾ ਦੌਰਾ ਕੀਤਾ ਜਾਂਦਾ ਹੈ। ਆਪਣੇ ਇਸ ਦੌਰੇ ਦੌਰਾਨ ਸੀ੍ਰਮਤੀ ਜਸਵਿੰਦਰ ਕੁਮਾਰ ਨੇ ਸਕੂਲਾਂ ਅਤੇ ਆਂਗਨਵਾੜੀਆਂ ਵਿਚ ਇਸ ਯੋਜਨਾ ਦੇ ਲਾਗੂਕਰਨ ਸਬੰਧੀ ਕੁਝ ਮਾਮੂਲੀ ਊਣਤਾਈਆਂ ਪਾਈਆਂ ਅਤੇ ਇਨ੍ਹਾਂ ਸਮੱਸਿਆਵਾਂ ਨੂੰ ਜਲਦੀ ਦੂਰ ਕਰਨ ਦਾ ਆਦੇਸ਼ ਦਿਤਾ। 

ਸ੍ਰੀਮਤੀ ਜਸਵਿੰਦਰ ਕੁਮਾਰ ਨੇ ਮਹਿਸੂਸ ਕੀਤਾ ਕਿ ਜੇ ਸਕੂਲਾਂ ਨੂੰ ਪਹਿਲਾਂ ਤੋਂ ਹੀ ਤਿਆਰ ਭੋਜਨ ਮੁਹੱਇਆ ਕਰਵਾਇਆ ਜਾਵੇ ਤਾਂ ਇਹ ਜ਼ਿਆਦਾ ਉੱਚਿਤ ਹੋਵੇਗਾ। ਉਨ੍ਹਾਂ ਪੌਸ਼ਟਿਕਤਾ ਨੂੰ ਵਧਾਉਣ ਲਈ ਸਲਾਦ ਵੀ ਰੋਜ਼ਾਨਾ ਮਿਡ ਡੇਅ ਮੀਲ ਵਿਚ ਸ਼ਾਮਲ ਕਰਨ ਲਈ ਕਿਹਾ। ਇਸ ਤੋਂ ਇਲਾਵਾ ਸਕੂਲਾਂ ਨੂੰ ਖੁਦ ਸਬਜ਼ੀਆਂ ਉਗਾਉਣ ਅਤੇ ਰਹਿੰਦ-ਖੂਹੰਦ ਤੋਂ ਖਾਦ ਤਿਆਰ ਕਰਨ ਲਈ ਉਤਸ਼ਾਹਿਤ ਕੀਤਾ ਜਾਣਾ ਚਾਹੀਦਾ ਹੈ।