ਕਿਸਾਨ ਅੰਦੋਲਨ ਦੀ ਹਮਾਇਤ 'ਚ ਹਰਿੰਦਰ ਸਿੰਘ ਖ਼ਾਲਸਾ ਨੇ BJP ਤੋਂ ਦਿੱਤਾ ਅਸਤੀਫਾ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਉਨ੍ਹਾਂ ਇਲਜ਼ਾਮ ਲਾਇਆ ਕਿ ਬੀਜੇਪੀ ਲੀਡਰਸ਼ਿਪ ਨੇ ਸਥਾਨਕ ਲੀਡਰਾਂ ਦੀ ਗੱਲ ਨਹੀਂ ਸੁਣੀ।

Harinder Singh Khalsa

ਚੰਡੀਗੜ੍ਹ: ਕੇਂਦਰੀ ਵਲੋਂ ਜਾਰੀ ਖੇਤੀ ਕਾਨੂੰਨਾਂ ਦੇ ਵਿਰੋਧ 'ਚ ਕਿਸਾਨਾਂ ਦਾ ਅੰਦੋਲਨ ਲਗਾਤਾਰ ਜਾਰੀ ਹੈ। ਕਿਸਾਨ ਅੰਦੋਲਨ ਦੀ ਹਮਾਇਤ 'ਚ ਹੁਣ ਤੱਕ ਬਹੁਤ ਸਾਰੇ ਬੀਜੇਪੀ ਲੀਡਰਾਂ ਵੱਲੋਂ ਅਸਤੀਫ਼ੇ ਦਿੱਤੇ ਜਾ ਚੁੱਕੇ ਹਨ। ਹੁਣ ਕਿਸਾਨਾਂ ਦੇ ਸਮਰਥਨ ਵਿਚ ਸਾਬਕਾ ਸੰਸਦ ਮੈਂਬਰ ਤੇ ਬੀਜੇਪੀ ਲੀਡਰ ਹਰਿੰਦਰ ਸਿੰਘ ਖਾਲਸਾ ਵੀ ਆਏ ਹਨ। ਉਨ੍ਹਾਂ ਨੇ ਅੱਜ ਖੇਤੀ ਕਾਨੂੰਨਾਂ ਵਿਰੁੱਧ ਕਿਸਾਨੀ ਸੰਘਰਸ਼ ਦੇ ਸਮਰਥਨ 'ਚ ਬੀਜੇਪੀ ਨੂੰ ਅਲਵਿਦਾ ਕਹਿ ਦਿੱਤਾ ਹੈ। 

ਉਨ੍ਹਾਂ ਇਲਜ਼ਾਮ ਲਾਇਆ ਕਿ ਬੀਜੇਪੀ ਲੀਡਰਸ਼ਿਪ ਨੇ ਸਥਾਨਕ ਲੀਡਰਾਂ ਦੀ ਗੱਲ ਨਹੀਂ ਸੁਣੀ। ਇਸ ਤੋਂ ਬਾਅਦ ਉਨ੍ਹਾਂ ਬੀਜੇਪੀ ਨੂੰ ਅਲਵਿਦਾ ਕਹਿ ਦਿੱਤਾ। ਦੱਸ ਦੇਈਏ ਕਿ ਹਰਿੰਦਰ ਸਿੰਘ ਖਾਲਸਾ ਨੇ ਅਪ੍ਰੇਸ਼ਨ ਬਲਿਊ ਸਟਾਰ ਦੇ ਵਿਰੋਧ ਵਿਚ ਰਾਜਦੂਤ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ। ਇਸ ਤੋਂ ਬਾਅਦ ਉਹ ਅਕਾਲੀ ਦਲ ਵੱਲੋਂ ਬਠਿੰਡਾ ਹਲਕੇ ਤੋਂ ਸਾਂਸਦ ਮੈਂਬਰ ਚੁਣੇ ਗਏ ਤੇ ਬਾਅਦ ਵਿਚ ਅਕਾਲੀ ਦਲ ਨੂੰ ਅਲਵਿਦਾ ਕਹਿ ਕੇ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋ ਗਏ ਤੇ ਫਤਹਿਗੜ੍ਹ ਸਾਹਿਬ ਤੋਂ ਸਾਂਸਦ ਚੁਣੇ ਗਏ। ਫਿਰ ਆਮ ਆਦਮੀ ਪਾਰਟੀ ਵੀ ਇਨ੍ਹਾਂ ਨੂੰ ਰਾਸ ਨਾ ਆਈ ਤਾਂ ਉਹ ਭਾਰਤੀ ਜਨਤਾ ਪਾਰਟੀ ਵਿਚ ਸ਼ਾਮਲ ਹੋ ਗਏ। ਹੁਣ ਉਨ੍ਹਾਂ ਨੇ ਕਿਸਾਨ ਅੰਦੋਲਨ ਦੇ ਹੱਕ ਵਿਚ ਭਾਰਤੀ ਜਨਤਾ ਪਾਰਟੀ ਨੂੰ ਵੀ ਅਲਵਿਦਾ ਕਹਿ ਦਿੱਤਾ ਹੈ।

ਜਿਕਰਯੋਗ ਹੈ ਕਿ ਬੀਤੇ ਦਿਨੀ ਕਿਸਾਨ ਯੂਨੀਅਨ ਆਗੂ ਉਸਦੇ ਪਿੰਡ ਘੁੰਮਣਾ ਵਿਖੇ ਪੈਟਰੋਲ ਪੰਪ ਦਾ ਘਿਰਾਓ ਕਰਨ ਪਹੁੰਚੇ ਸੀ।  ਕਿਸਾਨ ਨੇਤਾਵਾਂ ਨੇ ਆਪਣਾ ਪੱਖ ਸਪੱਸ਼ਟ ਕਰਨ ਲਈ ਕਿਹਾ। ਉਸ ਸਮੇਂ ਖਾਲਸੇ ਨੇ ਸਪਸ਼ਟ ਕਿਹਾ ਕਿ ਉਹ ਕਿਸਾਨਾਂ ਦੇ ਨਾਲ ਹੈ। ਉਸ ਦਾ ਹੁਣ ਭਾਜਪਾ ਨਾਲ ਕੋਈ ਸਬੰਧ ਨਹੀਂ ਹੈ।