ਖੇਤੀ ਕਾਨੂੰਨਾਂ ਵਿਚ ਸੋਧਾਂ ਜਿੰਨੀਆਂ ਮਰਜ਼ੀ ਕਰਵਾ ਲੈਣ ਪਰ ਕਾਨੂੰਨ ਵਾਪਸ ਨਹੀਂ ਹੋਣਗੇ : ਜਿਆਣੀ

ਏਜੰਸੀ

ਖ਼ਬਰਾਂ, ਪੰਜਾਬ

ਖੇਤੀ ਕਾਨੂੰਨਾਂ ਵਿਚ ਸੋਧਾਂ ਜਿੰਨੀਆਂ ਮਰਜ਼ੀ ਕਰਵਾ ਲੈਣ ਪਰ ਕਾਨੂੰਨ ਵਾਪਸ ਨਹੀਂ ਹੋਣਗੇ : ਜਿਆਣੀ

image

ਨਵੀਂ ਦਿੱਲੀ, 25 ਦਸੰਬਰ (ਸਪੋਕਸਮੈਨ ਸਮਾਚਰ ਸੇਵਾ): ਖੇਤੀ ਕਾਨੂੰਨਾਂ ਦੇ ਮੁੱਦੇ 'ਤੇ ਸਰਕਾਰ ਅਤੇ ਕਿਸਾਨ ਜਥੇਬੰਦੀਆਂ ਦਰਮਿਆਨ ਗੱਲਬਾਤ 'ਚ ਖੜੋਤ ਨੂੰ ਲੈ ਕੇ ਕਿਸਾਨ ਜਥੇਬੰਦੀਆਂ ਅਤੇ ਸੱਤਾਧਾਰੀ ਧਿਰ ਵਿਚਾਲੇ ਚਿੱਠੀਆਂ ਦਾ ਅਦਾਨ-ਪ੍ਰਦਾਨ ਜਾਰੀ ਹੈ¢ ਸਰਕਾਰ ਗੋਲ-ਮੋਲ ਗੱਲ ਕਰ ਗੱਲਬਾਤ ਦੀ ਜ਼ਿੰਮੇਵਾਰੀ ਕਿਸਾਨਾਂ ਸਿਰ ਸੁਟਣ ਦੀ ਕੋਸ਼ਿਸ਼ ਵਿਚ ਹੈ ਜਦਕਿ ਕਿਸਾਨ ਜਥੇਬੰਦੀਆਂ ਸਰਕਾਰ 'ਤੇ ਮਸਲੇ ਦੇ ਸੰਜੀਦ ਹੱਲ ਲਈ ਸੰਜੀਦਾ ਨਾ ਹੋਣ ਦਾ ਦੋਸ਼ ਲਾ ਰਹੀਆਂ ਹਨ¢ ਇਸੇ ਦਰਮਿਆਨ ਕਿਸਾਨਾਂ ਅਤੇ ਸਰਕਾਰ ਵਿਚਾਲੇ ਗੱਲਬਾਤ ਲਈ ਅਹਿਮ ਰੋਲ ਅਦਾ ਕਰਦੇ ਆ ਰਹੇ ਭਾਜਪਾ ਦੇ ਪੰਜਾਬ ਨਾਲ ਸਬੰਧਤ ਸੀਨੀਅਰ ਸੁਰਜੀਤ ਕੁਮਾਰ ਜਿਆਣੀ ਨਾਲ ਸਪੋਕਸਮੈਨ ਟੀਵੀ ਦੇ ਪੱਤਰਕਾਰ ਹਰਦੀਪ ਭੋਗਲ ਵਲੋਂ ਵਿਸ਼ੇਸ਼ ਗੱਲਬਾਤ ਕੀਤੀ ਗਈ¢ ਕਿਸਾਨਾਂ ਵਲੋਂ ਸਰਕਾਰ ਨੂੰ ਗੱਲਬਾਤ ਦਾ ਏਜੰਡਾ ਭੇਜਣ ਸਬੰਧੀ ਪੁਛੇ ਸਵਾਲ ਦੇ ਜਵਾਬ ਵਿਚ ਸੁਰਜੀਤ ਜਿਆਣੀ ਨੇ ਕਿਹਾ ਕਿ ਸਰਕਾਰ ਅਪਣਾ ਸਟੈਂਡ ਸਪੱਸ਼ਟ ਕਰ ਚੁੱਕੀ ਹੈ ਕਿ ਖੇਤੀ ਕਾਨੂੰਨ ਵਾਪਸ ਨਹੀਂ ਹੋ ਸਕਦੇ ਪਰ ਇਸ ਵਿਚ ਕਿਸਾਨਾਂ ਦੀਆਂ ਮੰਗਾਂ ਮੁਤਾਬਕ ਸੋਧਾਂ