ਪ੍ਰਭੂ ਯਿਸ਼ੂ ਮਸੀਹ ਅਤੇ ਬਾਈਬਲ ਦੀਆਂ ਸਿਖਿਆਵਾਂ ਦੇ ਅਧਿਐਨ ਤੇ ਖੋਜ ਲਈ ਚੇਅਰ ਸਥਾਪਤ ਹੋਵੇਗੀ : ਚੰਨੀ

ਏਜੰਸੀ

ਖ਼ਬਰਾਂ, ਪੰਜਾਬ

ਪ੍ਰਭੂ ਯਿਸ਼ੂ ਮਸੀਹ ਅਤੇ ਬਾਈਬਲ ਦੀਆਂ ਸਿਖਿਆਵਾਂ ਦੇ ਅਧਿਐਨ ਤੇ ਖੋਜ ਲਈ ਚੇਅਰ ਸਥਾਪਤ ਹੋਵੇਗੀ : ਚੰਨੀ

image

ਸ੍ਰੀ ਚਮਕੌਰ ਸਾਹਿਬ, 25 ਦਸੰਬਰ (ਲੱਖਾ):  ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਕਿ੍ਰਸਮਿਸ ਮੌਕੇ ਪੰਜਾਬੀਆਂ ਵਿਸ਼ੇਸ਼ ਕਰ ਕੇ ਈਸਾਈ ਭਾਈਚਾਰੇ ਦੇ ਲੋਕਾਂ ਨੂੰ ਹਾਰਦਿਕ ਵਧਾਈਆਂ ਦਿਤੀਆਂ। ਕਿ੍ਰਸਮਿਸ ਮੌਕੇ ਸ੍ਰੀ ਚਮਕੌਰ ਸਾਹਿਬ ਵਿਖੇ ਰਮਨ ਹੰਸ ਮਿਨੀਸਟਰੀ ਵਲੋਂ ਕਰਵਾਏ ਧਾਰਮਕ ਸਮਾਗਮ ਮੌਕੇ ਸੰਬੋਧਨ ਕਰਦਿਆਂ ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਪ੍ਰਭੂ ਯਿਸ਼ੂ ਮਸੀਹ ਅਤੇ ਬਾਇਬਲ ਦੀਆਂ ਸਿਖਿਆਵਾਂ ਦੇ ਅਧਿਐਨ ਅਤੇ ਖੋਜ ਲਈ ਪੰਜਾਬ ਦੀ ਕਿਸੇ ਇਕ ਯੂਨੀਵਰਸਿਟੀ ਵਿਖੇ ਚੇਅਰ ਸਥਾਪਤ ਕੀਤੀ ਜਾਵੇਗੀ। ਉਨ੍ਹਾਂ ਨੇ ਰਮਨ ਹੰਸ ਮਿਨੀਸਟਰੀ ਨੂੰ 10 ਲੱਖ ਰੁਪਏ ਦਾ ਚੈੱਕ ਵੀ ਭੇਟ ਕੀਤਾ। ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਕਿ੍ਰਸਮਿਸ ਜੋ ਪ੍ਰਭੂ ਯਿਸ਼ੂ ਮਸੀਹ ਦੇ ਜਨਮ ਦਿਨ ’ਤੇ ਮਨਾਇਆ ਜਾਂਦਾ ਹੈ, ਕੇਵਲ ਈਸਾਈਆਂ ਲਈ ਹੀ ਨਹੀਂ ਬਲਕਿ ਸਾਰੇ ਧਰਮਾਂ ਦੇ ਲੋਕਾਂ ਲਈ ਵੀ ਪਵਿੱਤਰ ਮੌਕਾ ਹੈ। ਉਨ੍ਹਾਂ ਕਿਹਾ ਕਿ ਸਾਰੇ ਧਰਮਾਂ ਦੇ ਲੋਕਾਂ ਨੂੰ ਹਰ ਤਿਉਹਾਰ ਇਕਜੁਟ ਹੋ ਕੇ ਮਨਾਉਣੇ ਚਾਹੀਦੇ ਹਨ ਜਿਸ ਨਾਲ ਦੇਸ਼ ਦੀਆਂ ਧਰਮ ਨਿਰਪੱਖ ਤੰਦਾਂ ਹੋਰ ਮਜ਼ਬੂਤ ਹੁੰਦੀਆਂ ਹਨ। ਇਸ ਉਪਰੰਤ ਮੁੱਖ ਮੰਤਰੀ ਚੰਨੀ ਗੁਰੂਦੁਆਰਾ ਸ੍ਰੀ ਕਤਲਗੜ੍ਹ ਸਾਹਿਬ, ਸ੍ਰੀ ਚਮਕੌਰ ਸਾਹਿਬ ਵਿਖੇ ਨਤਮਸਤਕ ਹੋਏ ਅਤੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ।
ਫੋਟੋ ਰੋਪੜ-25-14 ਤੋਂ ਪ੍ਰਾਪਤ ਕਰੋ ਜੀ।