Punjab News: ਸੁਖਦੇਵ ਸਿੰਘ ਢੀਂਡਸਾ ਵਲੋਂ ਪਾਰਟੀ ਵਰਕਰਾਂ ਦੀ ਰਾਏ ਲੈਣ ਲਈ ਪੰਜ ਮੈਂਬਰੀ ਕਮੇਟੀ ਦਾ ਗਠਨ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਕਮਟੀ 15 ਦਿਨਾਂ ਦੇ ਅੰਦਰ ਪੰਜਾਬ ਦੇ ਹਰੇਕ ਜ਼ਿਲ੍ਹੇ ਵਿਚ ਪਾਰਟੀ ਵਰਕਰਾਂ ਨਾਲ ਗੱਲਬਾਤ ਕਰੇਗੀ

5 member committee formed by Sukhdev Singh Dhindsa to take opinion of party workers

Punjab News: ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਪ੍ਰਧਾਨ ਸੁਖਦੇਵ ਸਿੰਘ ਢੀਂਡਸਾ ਦੀ ਅਗਵਾਈ ਵਿਚ ਬੀਤੇ ਸ਼ਨੀਵਾਰ ਪਾਰਟੀ ਦੇ ਪ੍ਰਮੁੱਖ ਆਗੂਆਂ ਦੀ ਇਕ ਅਹਿਮ ਮੀਟਿੰਗ ਹੋਈ ਸੀ। ਜਿਸ ਵਿਚ ਸਰਬਸੰਮਤੀ ਨਾਲ ਮੌਜੂਦਾ ਸਿਆਸੀ ਹਾਲਾਤ ਨੂੰ ਮੁੱਖ ਰੱਖਦੇ ਹੋਏ ਪਾਰਟੀ ਦੀ ਅਗਲੀ ਰਣਨੀਤੀ ਉਲੀਕਣ ਲਈ ਪਾਰਟੀ ਵਰਕਰਾਂ ਨਾਲ ਗੱਲਬਾਤ ਕਰਕੇ ਉਨ੍ਹਾਂ ਦੀ ਰਾਏ ਲੈਣ ਲਈ ਇਕ ਕਮੇਟੀ ਗਠਿਤ ਕਰਨ ਦੇ ਪੂਰਨ ਅਧਿਕਾਰ ਪਾਰਟੀ ਪ੍ਰਧਾਨ ਸੁਖਦੇਵ ਸਿੰਘ ਢੀਂਡਸਾ ਨੂੰ ਦਿਤੇ ਗਏ ਸਨ।

ਇਸ ਸਬੰਧ ਵਿਚ ਅੱਜ ਢੀਂਡਸਾ ਵਲੋ ਪਾਰਟੀ ਦੇ ਸੀਨੀਅਰ ਆਗੂਆਂ ਦੀ ਪੰਜ ਮੈਂਬਰੀ ਕਮੇਟੀ ਦਾ ਗਠਨ ਕਰ ਦਿਤਾ ਗਿਆ ਹੈ। ਕਮੇਟੀ ਵਿਚ ਪਾਰਟੀ ਦੇ ਸੀਨੀਅਰ ਮੀਤ ਪ੍ਰਧਾਨ ਜਸਟਿਸ ਨਿਰਮਲ ਸਿੰਘ (ਸੇਵਾ ਮੁਕਤ) ਨੂੰ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ।

ਇਸ ਦੇ ਨਾਲ ਹੀ ਮੈਂਬਰਾਂ ਵਜੋਂ ਸੀਨੀਅਰ ਮੀਤ ਪ੍ਰਧਾਨ ਸੁਖਵਿੰਦਰ ਸਿੰਘ ਔਲਖ , ਜਰਨਲ ਸਕੱਤਰ ਮਨਜੀਤ ਸਿੰਘ ਦਸੂਹਾ, ਜਨਰਲ ਸਕੱਤਰ ਸੁਖਵੰਤ ਸਿੰਘ ਸਰਾਓ ਅਤੇ ਅਗਜੈਕਟਿਵ ਮੈਂਬਰ (ਐਸ ਜੀ ਪੀ ਸੀ) ਜਸਵੰਤ ਸਿੰਘ ਪੜੈਣ,ਦਾ ਨਾਮ ਸ਼ਾਮਲ ਹਨ। ਸੁਖਦੇਵ ਸਿੰਘ ਢੀਂਡਸਾ ਨੇ ਦਸਿਆ ਕਿ ਕਮਟੀ 15 ਦਿਨਾਂ ਦੇ ਅੰਦਰ ਪੰਜਾਬ ਦੇ ਹਰੇਕ ਜ਼ਿਲ੍ਹੇ ਵਿਚ ਪਾਰਟੀ ਵਰਕਰਾਂ ਨਾਲ ਗੱਲਬਾਤ ਕਰਕੇ ਇਕ ਰੀਪੋਰਟ ਉਨ੍ਹਾਂ ਨੂੰ ਸੌਂਪੇਗੀ। ਜਿਸ ਦੇ ਬਾਅਦ ਸੀਨੀਅਰ ਆਗੂਆਂ ਦੀ ਮੀਟਿੰਗ ਸੱਦ ਕੇ ਇਸ ਰੀਪੋਰਟ ਤੇ ਫੈਸਲਾ ਲਿਆ ਜਾਵੇਗਾ ਅਤੇ ਅਗਲੀ ਰਣਨੀਤੀ ਉਲੀਕੀ ਜਾਵੇਗੀ।

 (For more Punjabi news apart from 5-member committee formed by Sukhdev Singh Dhindsa to take opinion of party workers, stay tuned to Rozana Spokesman)