Kapurthala jail Prisoner Died: ਕੇਂਦਰੀ ਜੇਲ ਦੇ ਹਵਾਲਾਤੀ ਦੀ ਇਲਾਜ ਦੌਰਾਨ ਮੌਤ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਸਿਹਤ ਖ਼ਰਾਬ ਹੋਣ 'ਤੇ ਬੀਤੇ ਦਿਨੀਂ ਹਵਾਲਾਤੀ ਨੂੰ ਇਲਾਜ ਲਈ ਸਿਵਲ ਹਸਪਤਾਲ ਦਾਖਲ ਕਰਵਾਇਆ ਗਿਆ ਸੀ।

Kapurthala jail Prisoner Died During Treatment.

Kapurthala jail Prisoner Died:  ਕੇਂਦਰੀ ਜੇਲ ਦੇ ਇਕ ਹਵਾਲਾਤੀ ਦੀ ਹਸਪਤਾਲ ਵਿਚ ਇਲਾਜ ਦੌਰਾਨ ਮੌਤ ਹੋ ਗਈ ਹੈ। ਮਿਲੀ ਜਾਣਕਾਰੀ ਅਨੁਸਾਰ ਸਿਹਤ ਖ਼ਰਾਬ ਹੋਣ 'ਤੇ ਬੀਤੇ ਦਿਨੀਂ ਹਵਾਲਾਤੀ ਨੂੰ ਇਲਾਜ ਲਈ ਸਿਵਲ ਹਸਪਤਾਲ ਦਾਖਲ ਕਰਵਾਇਆ ਗਿਆ ਸੀ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਸਿਟੀ ਅਰਬਨ ਅਸਟੇਟ ਦੇ ਐਸ.ਐਚ.ਓ. ਕੇਵਲ ਸਿੰਘ ਨੇ ਦਸਿਆ ਕਿ ਅਜੇ ਕੁਮਾਰ ਪੁੱਤਰ ਚਮਨ ਲਾਲ ਵਾਸੀ ਪਠਾਨਕੋਟ ਜੋ ਐਨ.ਡੀ.ਪੀ.ਐਸ. ਦੇ ਮਾਮਲੇ ਵਿਚ ਕੇਂਦਰੀ ਜੇਲ ਵਿਚ ਬੰਦ ਸੀ, ਦੀ ਇਲਾਜ ਦੌਰਾਨ ਮੌਤ ਹੋ ਗਈ। ਪੁਲਿਸ ਨੇ ਪਰਿਵਾਰਿਕ ਮੈਂਬਰਾਂ ਦੇ ਬਿਆਨਾਂ 'ਤੇ 176 ਦੀ ਕਾਰਵਾਈ ਕਰਦਿਆਂ ਲਾਸ਼ ਵਾਰਸਾਂ ਹਵਾਲੇ ਕਰ ਦਿਤੀ ਹੈ।

(For more Punjabi news apart from Kapurthala jail Prisoner Died During Treatment., stay tuned to Rozana Spokesman)