Punjab Weather News: ਪੰਜਾਬ-ਚੰਡੀਗੜ੍ਹ 'ਚ ਹੋਵੇਗੀ ਬਰਸਾਤ ਤੇ ਗੜੇਮਾਰੀ, 15 ਜ਼ਿਲ੍ਹਿਆਂ 'ਚ ਸੀਤ ਲਹਿਰ ਦਾ ਅਲਰਟ

ਏਜੰਸੀ

ਖ਼ਬਰਾਂ, ਪੰਜਾਬ

27 ਦਸੰਬਰ ਨੂੰ ਪੰਜਾਬ ਦੇ ਕਈ ਜ਼ਿਲ੍ਹਿਆਂ ਵਿਚ ਗੜੇਮਾਰੀ ਹੋਵੇਗੀ ਅਤੇ 30 ਤੋਂ 40 ਕਿਲੋਮੀਟਰ ਦੀ ਰਫ਼ਤਾਰ ਨਾਲ ਹਵਾਵਾਂ ਚਲਣਗੀਆਂ

Punjab Weather update latest news in punjabi

 

Punjab Weather update latest news in punjabi: ਪੰਜਾਬ ਅਤੇ ਚੰਡੀਗੜ੍ਹ ਵਿਚ ਸੀਤ ਲਹਿਰ ਦਾ ਕਹਿਰ ਜਾਰੀ ਹੈ। ਅੱਜ 15 ਜ਼ਿਲ੍ਹਿਆਂ ਵਿਚ ਸੀਤ ਲਹਿਰ ਅਤੇ ਸੰਘਣੀ ਧੁੰਦ ਨੂੰ ਲੈ ਕੇ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਦੂਜੇ ਪਾਸੇ ਵੈਸਟਰਨ ਡਿਸਟਰਬੈਂਸ ਵੀ ਸਰਗਰਮ ਹੋ ਰਿਹਾ ਹੈ। ਇਸ ਕਾਰਨ ਮੌਸਮ ਵਿਭਾਗ ਨੇ ਅੱਜ ਸੂਬੇ ਦੇ ਕੁਝ ਜ਼ਿਲ੍ਹਿਆਂ ਵਿਚ ਤੂਫ਼ਾਨ ਦੀ ਸੰਭਾਵਨਾ ਵੀ ਪ੍ਰਗਟਾਈ ਹੈ।

ਜਦੋਂ ਕਿ 27 ਦਸੰਬਰ ਨੂੰ ਪੰਜਾਬ ਦੇ ਕਈ ਜ਼ਿਲ੍ਹਿਆਂ ਵਿਚ ਗੜੇਮਾਰੀ ਹੋਵੇਗੀ ਅਤੇ 30 ਤੋਂ 40 ਕਿਲੋਮੀਟਰ ਦੀ ਰਫ਼ਤਾਰ ਨਾਲ ਹਵਾਵਾਂ ਚਲਣਗੀਆਂ। ਇਸ ਦੇ ਲਈ ਵਿਭਾਗ ਨੇ ਆਰੇਂਜ ਅਲਰਟ ਜਾਰੀ ਕੀਤਾ ਹੈ। ਤਾਪਮਾਨ ਵੀ ਘੱਟ ਜਾਵੇਗਾ। ਹਾਲਾਂਕਿ ਪਿਛਲੇ 24 ਘੰਟਿਆਂ ਵਿੱਚ ਔਸਤ ਵੱਧ ਤੋਂ ਵੱਧ ਤਾਪਮਾਨ ਵਿੱਚ 1.8 ਡਿਗਰੀ ਦਾ ਵਾਧਾ ਹੋਇਆ ਹੈ। ਹੁਣ ਇਹ ਆਮ ਦੇ ਨੇੜੇ ਪਹੁੰਚ ਗਿਆ ਹੈ।

ਇਨ੍ਹਾਂ ਜ਼ਿਲ੍ਹਿਆਂ ਲਈ ਅੱਜ ਅਲਰਟ ਕੀਤਾ ਗਿਆ ਜਾਰੀ

ਅੱਜ ਲਈ ਮੌਸਮ ਵਿਭਾਗ ਨੇ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਫ਼ਿਰੋਜ਼ਪੁਰ, ਫ਼ਾਜ਼ਿਲਕਾ, ਫ਼ਰੀਦਕੋਟ, ਮੁਕਤਸਰ, ਮੋਗਾ, ਬਠਿੰਡਾ ਅਤੇ ਲੁਧਿਆਣਾ ਲਈ ਸੀਤ ਲਹਿਰ ਅਤੇ ਸੰਘਣੀ ਧੁੰਦ ਦਾ ਅਲਰਟ ਜਾਰੀ ਕੀਤਾ ਹੈ। ਮੌਸਮ ਵਿਭਾਗ ਨੇ ਲੋਕਾਂ ਨੂੰ ਲੋੜ ਪੈਣ 'ਤੇ ਹੀ ਘਰੋਂ ਬਾਹਰ ਨਿਕਲਣ ਦੀ ਸਲਾਹ ਦਿਤੀ ਹੈ। ਫ਼ਰੀਦਕੋਟ ਦੇ ਸਭ ਤੋਂ ਘੱਟ ਤਾਪਮਾਨ ਤੋਂ ਆਪਣੇ ਸਰੀਰ ਨੂੰ ਬਚਾਉਣ ਦੀ ਕੋਸ਼ਿਸ਼ ਕਰੋ।

ਪੰਜਾਬ ਵਿਚ ਰਾਤ ਦਾ ਤਾਪਮਾਨ ਵੀ ਲਗਾਤਾਰ ਡਿੱਗ ਰਿਹਾ ਹੈ। ਸਾਰੇ ਜ਼ਿਲ੍ਹਿਆਂ ਵਿਚ ਰਾਤ ਦਾ ਤਾਪਮਾਨ 4.2 ਡਿਗਰੀ ਤੋਂ 8 ਡਿਗਰੀ ਦੇ ਵਿਚਕਾਰ ਦਰਜ ਕੀਤਾ ਗਿਆ ਹੈ। ਫਰੀਦਕੋਟ ਵਿਚ ਸਭ ਤੋਂ ਘੱਟ ਤਾਪਮਾਨ 4.2 ਡਿਗਰੀ ਦਰਜ ਕੀਤਾ ਗਿਆ। ਇਸ ਦੇ ਨਾਲ ਹੀ ਸੂਬੇ ਦੇ ਔਸਤ ਘੱਟੋ-ਘੱਟ ਤਾਪਮਾਨ 'ਚ 0.9 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ ਹੈ। ਆਉਣ ਵਾਲੇ ਸਮੇਂ ਵਿਚ ਵੀ ਇਹੀ ਸਥਿਤੀ ਬਣੀ ਰਹੇਗੀ। ਇਸ ਦੇ ਨਾਲ ਹੀ ਠੰਢ ਕਾਰਨ ਪੰਜਾਬ ਦੇ ਸਾਰੇ ਸਕੂਲਾਂ ਵਿਚ 31 ਦਸੰਬਰ ਤਕ ਛੁੱਟੀਆਂ ਦਾ ਐਲਾਨ ਕੀਤਾ ਗਿਆ ਹੈ।