ਸ਼ਹੀਦੀ ਸਭਾ ਦੌਰਾਨ ਸ੍ਰੀ ਫਤਿਹਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਸੀਐਮ ਭਗਵੰਤ ਮਾਨ
ਡਾ. ਗੁਰਪ੍ਰੀਤ ਕੌਰ ਮਾਨ ਨੇ ਵੀ ਟੇਕਿਆ ਮੱਥਾ, ਛੋਟੇ ਸਾਹਿਬਜ਼ਾਦਿਆਂ ਤੇ ਮਾਤਾ ਗੁਜਰੀ ਜੀ ਦੀ ਸ਼ਹਾਦਤ ਨੂੰ ਕੀਤਾ ਨਮਨ
ਸ਼ਹੀਦੀ ਸਭਾ ਦੌਰਾਨ ਸੀਐਮ ਭਗਵੰਤ ਮਾਨ ਨੇ ਅੱਜ ਸ੍ਰੀ ਫ਼ਤਿਹਗੜ੍ਹ ਸਾਹਿਬ ਵਿਖੇ ਮੱਥਾ ਟੇਕਿਆ। ਇਸ ਮੌਕੇ ਉਨ੍ਹਾਂ ਦੀ ਪਤਨੀ ਡਾ. ਗੁਰਪ੍ਰੀਤ ਕੌਰ ਮਾਨ ਵੀ ਮੌਜੂਦ ਸਨ। ਸੀਐਮ ਤੇ ਉਨ੍ਹਾਂ ਦੀ ਪਤਨੀ ਨੇ ਛੋਟੇ ਸਾਹਿਬਜ਼ਾਦਿਆਂ ਤੇ ਮਾਤਾ ਗੁਜਰੀ ਜੀ ਦੀ ਸ਼ਹਾਦਤ ਨੂੰ ਨਮਨ ਕੀਤਾ।
ਦੱਸ ਦੇਈਏ ਕਿ ਅੱਜ ਸ੍ਰੀ ਫ਼ਤਿਹਗੜ੍ਹ ਸਾਹਿਬ ਵਿਖੇ ਸ਼ਹੀਦੀ ਸਭਾ ਦਾ ਦੂਜਾ ਦਿਨ ਹੈ। ਵੱਡੀ ਗਿਣਤੀ ਵਿਚ ਸੰਗਤ ਗੁਰੂਘਰ ਨਤਮਤਕ ਹੋ ਰਹੀ ਹੈ। ਇਸ ਮੌਕੇ ਉਨ੍ਹਾਂ ਕਿਹਾ ਕਿ ਫ਼ਤਿਹਗੜ੍ਹ ਸਾਹਿਬ ਵਿੱਚ ਵਿਰਾਸਤ ਨੂੰ ਸੰਭਾਲਣ ਲਈ ਕੰਮ ਕੀਤੇ ਜਾਣਗੇ।
ਉਨ੍ਹਾਂ ਕਿਹਾ ਕਿ ਫ਼ਤਿਹਗੜ੍ਹ ਸਾਹਿਬ ਨੂੰ ਪਵਿੱਤਰ ਸ਼ਹਿਰ ਦਾ ਦਰਜਾ ਦੇਣ ਲਈ ਕਿਸੇ ਨੋਟੀਫਿਕੇਸ਼ਨ ਦੀ ਲੋੜ ਨਹੀਂ ਹੈ ਕਿਉਂਕਿ ਇਹ ਪਹਿਲਾਂ ਹੀ ਪਵਿੱਤਰ ਹੈ। ਵੀਰ ਬਾਲ ਦਿਵਸ' ਬਾਰੇ ਬੋਲਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ 'ਵੀਰ ਬਾਲ ਦਿਵਸ' ਨਾਂਅ ਅਕਾਲੀ ਦਲ ਤੋਂ ਪੁੱਛ ਕੇ ਰੱਖਿਆ ਗਿਆ ਸੀ।
ਅਕਾਲੀ ਦਲ ਦੇ 2019 ਦੇ ਟਵੀਟ ਅਜੇ ਤੱਕ ਵੀ ਪਏ ਹਨ। ਹੁਣ ਵਿਰੋਧ ਕਰਨ ਵਾਲੇ ਲੀਡਰਾਂ ਨੇ ਹੀ ਉਦੋਂ ਵੀਰ ਬਾਲ ਦਿਵਸ ਨਾਂਅ ਦੀ ਹਮਾਇਤ ਕੀਤੀ ਸੀ। ਸੀਐਮ ਭਗਵੰਤ ਮਾਨ ਨੇ ਕਿਹਾ ਕਿ ਅਕਾਲੀ ਦਲ ਦਾ ਧਰਮ ਤੇ ਵਿਰਾਸਤ ਨਾਲ ਕੋਈ ਲੈਣਾ-ਦੇਣਾ ਨਹੀਂ ਹੈ।