ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਨੌਜਵਾਨਾਂ ਨੂੰ ਚਾਈਨਾ ਡੋਰ ਨਾ ਵਰਤਣ ਦੀ ਕੀਤੀ ਅਪੀਲ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਪ੍ਰਸ਼ਾਸਨ ਨੂੰ ਕਿਹਾ, ‘ਪੂਰੇ ਪੰਜਾਬ ਵਿਚ ਸਖਤੀ ਨਾਲ ਪਾਬੰਦੀ ਲਾਗੂ ਕੀਤੀ ਜਾਵੇ’

Vidhan Sabha Speaker Kultar Singh Sandhwan appeals to youth not to use China dor

ਚੰਡੀਗੜ੍ਹ: ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਨੌਜਵਾਨਾਂ ਨੂੰ ਚਾਈਨਾ ਡੋਰ ਨਾ ਵਰਤਣ ਦੀ ਅਪੀਲ ਕੀਤੀ ਹੈ।  ਉਨ੍ਹਾਂ ਦਾ ਕਹਿਣਾ ਹੈ ਕਿ ਇਸ ਨਾਲ ਜਾਨ ਨੂੰ ਖਤਰਾ ਹੁੰਦਾ ਹੈ। ਇਸ ਦੌਰਾਨ ਉਨ੍ਹਾਂ ਪ੍ਰਸ਼ਾਸਨ ਨੂੰ ਕਿਹਾ ਕਿ ਪੂਰੇ ਪੰਜਾਬ ਵਿਚ ਸਖਤੀ ਨਾਲ ਪਾਬੰਦੀ ਲਾਗੂ ਕੀਤੀ ਜਾਵੇ। ਜਿਸ ਕੋਲੋਂ ਚਾਈਨਾ ਡੋਰ ਫੜੀ ਜਾਵੇਗੀ, ਉਸ ਖਿਲਾਫ਼ ਸਖਤ ਕਾਰਵਾਈ ਕੀਤੀ ਜਾਵੇਗੀ।

ਉਨ੍ਹਾਂ ਕਿਹਾ ਕਿ ਦੁਕਾਨਦਾਰ ਵੀ ਚਾਈਨਾ ਡੋਰ ਨਾ ਰੱਖਣ ਅਤੇ ਜੋ ਕੋਈ ਰੱਖਦਾ ਹੈ ਤਾਂ ਉਸ ਬਾਰੇ ਜ਼ਰੂਰ ਦੱਸਣ। ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਚਾਈਨਾ ਡੋਰ ਰੱਖਣ ਵਾਲੇ ਦੀ ਜਾਣਕਾਰੀ ਦੇਣ ਵਾਲੇ ਦੀ ਪਛਾਣ ਗੁਪਤ ਰੱਖਾਂਗੇ।