ਅੰਮ੍ਰਿਤਸਰ ਏਅਰਪੋਰਟ ਪਹੁੰਚੇ ਰਾਹੁਲ ਗਾਂਧੀ, ਦਰਬਾਰ ਸਾਹਿਬ ਲਈ ਹੋਏ ਰਵਾਨਾ
ਏਅਰਪੋਰਟ ਤੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਣ ਲਈ ਹੋਏ ਰਵਾਨਾ
photo
ਅੰਮ੍ਰਿਤਸਰ - ਕਾਂਗਰਸ ਨੇਤਾ ਰਾਹੁਲ ਗਾਂਧੀ ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡੇ ਪਹੁੰਚ ਗਏ ਹਨ। ਏਅਰਪੋਰਟ ਤੋਂ ਰਾਹੁਲ ਗਾਂਧੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਣ ਲਈ ਰਵਾਨਾ ਹੋ ਗਏ ਹਨ।
ਇਸ ਤੋਂ ਬਾਅਦ ਉਹ ਦੁਰਗਿਆਨਾ ਮੰਦਰ ਤੇ ਭਗਵਾਨ ਵਾਲਮੀਕਿ ਤੀਰਥ ਦੇ ਵੀ ਦਰਸ਼ਨ ਕਰਨਗੇ। ਰਾਹੁਲ ਗਾਂਧੀ ਦੇ ਨਾਲ ਇਸ ਮੌਕੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਨਵਜੋਤ ਸਿੰਘ ਸਿੱਧੂ ਸਣੇ ਕਾਂਗਰਸ ਦੇ ਉਮੀਦਵਾਰ ਵਿਸ਼ੇਸ਼ ਤੌਰ ’ਤੇ ਮੌਜੂਦ ਹਨ।