ਆਮ ਆਦਮੀ ਕਲੀਨਿਕ ਸੂਬੇ ਦੇ ਲੋਕਾਂ ਨੂੰ ਵਧੀਆ ਸਿਹਤ ਸਹੂਲਤਾਂ ਦੇਣ ਲਈ ਇੱਕ ਇਨਕਲਾਬੀ ਕਦਮ-ਕੁਲਤਾਰ ਸਿੰਘ ਸੰਧਵਾਂ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਸਿਹਤ ਬੁਨਿਆਦੀ ਢਾਂਚੇ ਨੂੰ ਬੇਹਤਰ ਬਨਾਉਣਾ ਸੂਬਾ ਸਰਕਾਰ ਦੀ ਤਰਜੀਹ ਹੈ

Vidhan Sabha Speaker KULTAR SINGH SANDHWAN

 

ਚੰਡੀਗੜ੍ਹਛ ਪੰਜਾਬ ਸਰਕਾਰ ਵੱਲੋਂ ਆਮ ਆਦਮੀ ਕਲੀਨਿਕਾਂ ਦੀ ਗਿਣਤੀ ਵਿੱਚ ਵਾਧਾ ਕਰਨ ਦੀ ਸਰਾਹਨਾ ਕਰਦੇ ਹੋਏ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਆਮ ਆਦਮੀ ਕਲੀਨਿਕ ਸੂਬੇ ਦੇ ਲੋਕਾਂ ਨੂੰ ਵਧੀਆ ਸਿਹਤ ਸਹੂਲਤਾਂ ਦੇਣ ਲਈ ਇੱਕ ਇਨਕਲਾਬੀ ਕਦਮ ਹੈ ਅਤੇ ਭਗਵੰਤ ਮਾਨ ਸਰਕਾਰ ਸਿਹਤ ਬੁਨਿਆਦੀ ਢਾਂਚੇ ਦਾ ਪੱਧਰ ਉਚਾ ਚੁੱਕਣ ਲਈ ਲਗਾਤਾਰ ਯਤਨਸ਼ੀਲ ਹੈ ਤਾਂ ਜੋ ਸੂਬੇ ਦਾ ਕੋਈ ਵੀ ਵਿਅਕਤੀ ਸਿਹਤ ਸਹੂਲਤਾਂ ਤੋਂ ਵਿਰਵਾ ਨਾ ਰਹੇ।

 ਪੜ੍ਹੋ ਪੂਰੀ ਖਬਰ: STF ਨੇ ਜਲੰਧਰ-ਹੁਸ਼ਿਆਰਪੁਰ ਰੋਡ 'ਤੇ ਚੈਕਿੰਗ ਦੌਰਾਨ ਇਕ ਨੌਜਵਾਨ ਕੋਲੋਂ 1 ਕਿਲੋ 20 ਗ੍ਰਾਮ ਹੈਰੋਇਨ ਕੀਤੀ ਬਰਾਮਦ 

ਸੂਬੇ ਸਰਕਾਰ ਵੱਲੋਂ ਪੰਜ ਸੌ ਆਮ ਆਦਮੀ ਕਲੀਨਿਕ ਲੋਕਾਂ ਨੂੰ ਸਮਰਪਿਤ ਕਰਨ ਨੂੰ ਇੱਕ ਇਤਿਹਾਸਕ ਕਦਮ ਦੱਸਦੇ ਹੋਏ ਸੰਧਵਾਂ ਨੇ ਕਿਹਾ ਕਿ ਲੋਕਾਂ ਨੂੰ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਲਈ ਆਮ ਆਦਮੀ ਕਲੀਨਿਕ ਦੇਸ਼ ਭਰ ਵਿੱਚ ਇੱਕ ਵਿਲੱਖਣ ਯੋਜਨਾ ਹੈ ਅਤੇ ਇਨਾਂ ਦੇ ਰਾਹੀਂ ਲੋਕਾਂ ਨੂੰ ਉਨਾਂ ਦੇ ਘਰਾਂ ਨੇੜੇ ਇਲਾਜ ਦੀ ਸਹੂਲਤ ਮੁਹੱਈਆ ਕਰਵਾਇਆ ਜਾ ਰਿਹਾ ਹੈ। ਸੰਧਵਾਂ ਨੇ ਕਿਹਾ ਕਿ ਓੁਹ ਦਿਨ ਛੇਤੀਂ ਆਵੇਗਾ ਜਦੋਂ ਸੂਬੇ ਭਰ ਦੇ ਸਮੁੱਚੇ ਲੋਕਾਂ ਨੂੰ ਆਪਣੇ ਇਲਾਜ ਲਈ ਟੱਕਰਾਂ ਮਾਰਨ ਤੋਂ ਛੁਟਕਾਰਾ ਮਿਲ ਜਾਵੇਗਾ।

 ਪੜ੍ਹੋ ਪੂਰੀ ਖਬਰ: ਜਲੰਧਰ ਦੀ ਲੜਕੀ ਦੇ ਕਤਲ ਮਾਮਲੇ 'ਚ ਵੱਡਾ ਖੁਲਾਸਾ, 4 ਲੱਖ ਰੁਪਏ ਮੰਗ ਰਹੀ ਸੀ ਮ੍ਰਿਤਕ ਲੜਕੀ  

ਗੌਰਤਲਬ ਹੈ ਕਿ ਸੂਬੇ ਲੋਕਾਂ ਨੂੰ ਵਧੀਆ ਇਲਾਜ ਮੁਹੱਈਆ ਕਰਵਾਉਣ ਲਈ ਪੰਜਾਬ ਸਰਕਾਰ ਨੇ ਮੋਹਾਲੀ ਵਿਖੇ  ਡਾ. ਬੀ. ਆਰ. ਅੰਬੇਡਕਰ ਸਟੇਟ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਜ ਖੋਲਿਆ ਹੈ ਅਤੇ ਇਸ ’ਤੇ ਲਗਭਗ 375 ਕਰੋੜ ਰੁਪਏ ਦੀ ਲਾਗਤ ਆਉਣ ਦੀ ਉਮੀਦ ਹੈ। ਇਸੇ ਤਰਾਂ ਹੀ ਕਪੂਰਥਲਾ ਅਤੇ ਹੁਸ਼ਿਆਰਪੁਰ ਵਿਖੇ ਵੀ ਕ੍ਰਮਵਾਰ 422 ਕਰੋੜ ਅਤੇ 412 ਕਰੋੜ ਰੁਪਏ ਦੀ ਲਾਗਤ ਨਾਲ ਦੋ ਨਵੇਂ ਮੈਡੀਕਲ ਕਾਲਜ ਸਥਾਪਿਤ ਕੀਤੇ ਜਾ ਰਹੇ ਹਨ। ਮਲੇਰਕੋਟਲਾ ਅਤੇ ਸੰਗਰੂਰ ਵਿੱਚ ਵੀ ਮੈਡੀਕਲ ਕਾਲਜ ਖੋਲਣ ਦਾ ਪ੍ਰਸਤਾਵ ਹੈ। ਸਿਹਤ ਸਹੂਲਤਾਂ ਦੇਣ ਲਈ 880 ਸਟਾਫ ਨਰਸਾਂ ਅਤੇ 81 ਪੈਰਾ ਮੈਡੀਕਲ ਸਟਾਫ ਦੀ ਭਰਤੀ ਕੀਤੀ ਗਈ ਹੈ। ਸੰਧਵਾਂ ਨੇ ਕਿਹਾ ਕਿ ਸਿਹਤ ਬੁਨਿਆਦੀ ਢਾਂਚੇ ਨੂੰ ਬੇਹਤਰ ਬਨਾਉਣਾ ਸੂਬਾ ਸਰਕਾਰ ਦੀ ਤਰਜੀਹ ਹੈ ਅਤੇ ਪੰਜਾਬ ਸਰਕਾਰ ਇਸ ਦਿਸ਼ਾ ਵੱਲ ਜੀਅ ਤੋੜ ਯਤਨ ਕਰ ਰਹੀ ਹੈ।