ਅੰਮ੍ਰਿਤਸਰ 'ਚ ਤੇਜ਼ ਰਫਤਾਰ ਕਾਰ ਨੇ ਐਕਟਿਵਾ ਨੂੰ ਮਾਰੀ ਟੱਕਰ, ਐਕਟਿਵਾ ਸਵਾਰ ਦੀ ਮੌਕੇ 'ਤੇ ਹੀ ਮੌਤ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਕਾਰ 'ਚ ਸਵਾਰ 2 ਲੋਕ ਗੰਭੀਰ ਰੂਪ 'ਚ ਜ਼ਖਮੀ ਹੋ ਗਏ।

photo

 

ਅੰਮ੍ਰਿਤਸਰ: ਅੰਮ੍ਰਿਤਸਰ ਦੇ ਪੁਤਲੀਘਰ ਰੋਡ 'ਤੇ ਇੱਕ ਭਿਆਨਕ ਹਾਦਸਾ ਵਾਪਰਿਆ ਹੈ। ਇੱਥੇ ਇੱਕ ਤੇਜ਼ ਰਫ਼ਤਾਰ ਕਾਰ ਨੇ ਇੱਕ ਐਕਟਿਵਾ ਨੂੰ ਟੱਕਰ ਮਾਰ ਦਿੱਤੀ। ਹਾਦਸਾ ਇੰਨਾ ਭਿਆਨਕ ਸੀ ਕਿ ਐਕਟਿਵਾ ਸਵਾਰ ਦੀ ਮੌਕੇ 'ਤੇ ਹੀ ਮੌਤ ਹੋ ਗਈ। ਕਾਰ 'ਚ ਸਵਾਰ 2 ਲੋਕ ਗੰਭੀਰ ਰੂਪ 'ਚ ਜ਼ਖਮੀ ਹੋ ਗਏ।

 

ਆਮ ਆਦਮੀ ਕਲੀਨਿਕ ਸੂਬੇ ਦੇ ਲੋਕਾਂ ਨੂੰ ਵਧੀਆ ਸਿਹਤ ਸਹੂਲਤਾਂ ਦੇਣ ਲਈ ਇੱਕ ਇਨਕਲਾਬੀ ਕਦਮ-ਕੁਲਤਾਰ ਸਿੰਘ ਸੰਧਵਾਂ

ਉਹਨਾਂ ਨੂੰ ਇਲਾਜ ਲਈ ਨਿੱਜੀ ਹਸਪਤਾਲ 'ਚ ਦਾਖਲ ਕਰਵਾਇਆ ਗਿਆ ਹੈ।  ਹਾਦਸੇ ਵਾਲੀ ਥਾਂ ਤੇ ਮੌਜੂਦ ਲੋਕਾਂ ਨੇ ਦੱਸਿਆ ਕਿ ਹਾਦਸਾ ਇੰਨਾ ਭਿਆਨਕ ਸੀ ਕਿ ਕਾਰ ਤੇ ਐਕਟਿਵਾ ਦੇ ਪਰਖੱਚੇ ਉੱਡ ਗਏ।

 

STF ਨੇ ਜਲੰਧਰ-ਹੁਸ਼ਿਆਰਪੁਰ ਰੋਡ 'ਤੇ ਚੈਕਿੰਗ ਦੌਰਾਨ ਇਕ ਨੌਜਵਾਨ ਕੋਲੋਂ 1 ਕਿਲੋ 20 ਗ੍ਰਾਮ ਹੈਰੋਇਨ ਕੀਤੀ ਬਰਾਮਦ