ਬੀਐਸਐਫ ਨੇ ਫਿਰੋਜ਼ਪੁਰ ਜ਼ਿਲ੍ਹੇ ਵਿੱਚ ਬਰਾਮਦ ਕੀਤੀ ਕਰੋੜਾਂ ਰੁਪਏ ਦੀ ਹੈਰੋਇਨ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਬੀਐਸਐਫ ਜਵਾਨਾਂ ਨੇ ਇੱਕ ਵਾਰ ਫਿਰ ਤਸਕਰਾਂ ਦੇ ਨਾਪਾਕ ਮਨਸੂਬਿਆਂ ਨੂੰ ਨਾਕਾਮ ਕਰ ਦਿੱਤਾ

photo

 

ਫ਼ਿਰੋਜ਼ਪੁਰ: ਬੀਐਸਐਫ ਜਵਾਨਾਂ ਨੇ ਇੱਕ ਵਾਰ ਫਿਰ ਤਸਕਰਾਂ ਦੇ ਨਾਪਾਕ ਮਨਸੂਬਿਆਂ ਨੂੰ ਨਾਕਾਮ ਕਰ ਦਿੱਤਾ ਹੈ। ਬੀਐਸਐਫ ਦੇ ਜਵਾਨਾਂ ਨੇ ਬੀਤੇ ਦਿਨ ਫਿਰੋਜ਼ਪੁਰ ਦੇ ਪਿੰਡ ਟਿੰਡੀਵਾਲਾ ਨੇੜੇ ਪੈਂਦੇ ਇਲਾਕੇ ਵਿੱਚ ਆਈਬੀ ਟਰੈਕ ’ਤੇ ਮਨੁੱਖੀ ਪੈਰਾਂ ਦੇ ਨਿਸ਼ਾਨ ਦੇਖੇ। ਜਿਸ ਨੂੰ ਵੇਖ ਕੇ ਬੀਐਸਐਫ ਜਵਾਨਾਂ ਨੇ ਤਲਾਸ਼ੀ ਮੁਹਿੰਮ ਚਲਾਈ ਤੇ 3 ਪੈਕੇਟ ਨਸ਼ੀਲੇ ਪਦਾਰਥ ਬਰਾਮਦ ਕੀਤੇ। ਜਿਸ ਵਿੱਚ ਹੈਰੋਇਨ ਮਿਲਣ ਦਾ ਸ਼ੱਕ ਜਤਾਇਆ ਜਾ ਰਿਹਾ ਹੈ। ਪੰਜਾਬ ਦੇ ਫਿਰੋਜ਼ਪੁਰ ਸਰਹੱਦ ‘ਤੇ ਜਵਾਨਾਂ ਨੇ 21 ਕਰੋੜ ਰੁਪਏ ਦੀ ਹੈਰੋਇਨ ਬਰਾਮਦ ਕੀਤੀ ਹੈ।

ਪੜ੍ਹੋ ਇਹ ਵੀ :ਪੰਜਾਬ ਸਰਕਾਰ ਨੇ ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਨਾਮ ‘ਤੇ ਰੱਖਿਆ ਇਸ ਸੜਕ ਦਾ ਨਾਂ