ਗੈਂਗਸਟਰ ਜਗਤਾਰ ਨੂੰ ਕੋਰਟ 'ਚ ਕੀਤਾ ਪੇਸ਼, 1 ਫਰਵਰੀ ਤੱਕ ਮਿਲਿਆ ਰਿਮਾਂਡ 

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਜਗਰਾਉਂ ਵਿਖੇ ਪੁਲਿਸ ਮੁਕਾਬਲੇ ਤੋਂ ਬਾਅਦ ਕੀਤਾ ਗਿਆ ਸੀ ਗ੍ਰਿਫ਼ਤਾਰ 

Gangster Jagtar was presented in court, sent on remand till February 1

ਜਗਰਾਉਂ : ਲੁਧਿਆਣਾ ਦੇ ਜਗਰਾਉਂ ਵਿਖੇ ਬੀਤੇ ਦਿਨ ਪੁਲਿਸ ਮੁਕਾਬਲੇ 'ਚ ਗ੍ਰਿਫ਼ਤਾਰ ਕੀਤੇ ਗਏ ਗੈਂਗਸਟਰ ਜਗਤਾਰ ਨੂੰ ਅੱਜ ਜਗਰਾਉਂ ਕੋਰਟ ਵਿਚ ਪੇਸ਼ ਕੀਤਾ ਗਿਆ ਹੈ।  ਇਸ ਦੌਰਾਨ ਪੁਲਿਸ ਨੇ ਉਸ ਦਾ ਇਕ ਫਰਵਰੀ ਤੱਕ ਦਾ ਰਿਮਾਂਡ ਹਾਸਲ ਕਰ ਲਿਆ ਹੈ।  ਹੁਣ ਮੁੜ ਤੋਂ ਉਸ ਨੂੰ ਫਰਵਰੀ 'ਚ ਅਦਾਲਤ ਦੇ ਵਿਚ ਪੇਸ਼ ਕੀਤਾ ਜਾਵੇਗਾ।  

ਇਹ ਵੀ ਪੜ੍ਹੋ: ਹੈਲੀਕਾਪਟਰ 'ਤੇ ਲਾੜੀ ਵਿਆਹੁਣ ਆਏ ਲਾੜੇ ਨੇ ਪੂਰੀ ਕੀਤੀ ਮਾਪਿਆਂ ਦੀ ਇੱਛਾ

ਮੌਕੇ 'ਤੇ ਪਹੁੰਚੇ ਪੁਲਿਸ ਅਧਿਕਾਰੀ ਜਰਨੈਲ ਸਿੰਘ ਨੇ ਇਸ ਦੀ ਪੁਸ਼ਟੀ ਕੀਤੀ ਹੈ।  ਉਨ੍ਹਾਂ ਦੱਸਿਆ ਕਿ ਮੁਲਜ਼ਮ ਤੋਂ ਅਜੇ ਅਸਲਾ ਬ੍ਰਾਮਦ ਕੀਤਾ ਜਾਣਾ ਹੈ ਜਿਸ ਕਰ ਕੇ ਉਸ ਦਾ ਰਿਮਾਂਡ ਹਾਸਲ ਕਰ ਕੇ ਹੁਣ ਪੁੱਛਗਿੱਛ ਕੀਤੀ ਜਾਵੇਗੀ। ਇਸ ਮਾਮਲੇ ਵਿਚ ਅਜੇ ਇਕ ਹੋਰ ਮੁਲਜ਼ਮ ਦੀ ਗ੍ਰਿਫਤਾਰੀ ਵੀ ਬਾਕੀ ਹੈ।  ਪੁਲਿਸ ਅਧਿਕਾਰੀ ਜਰਨੈਲ ਸਿੰਘ ਨੇ ਦੱਸਿਆ ਕਿ ਸਾਡੇ ਵੱਲੋਂ ਟੀਮਾਂ ਬਣਾ ਕਿ ਛਾਪੇਮਾਰੀ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ: ਕਰਜ਼ੇ ਦੀ ਰਿਪੋਰਟ ਤੋਂ ਬਾਅਦ ਡਿੱਗੇ ਅਡਾਨੀ ਗਰੁੱਪ ਦੀਆਂ ਕੰਪਨੀਆਂ ਦੇ ਸ਼ੇਅਰ 

ਪੁੱਛੇ ਗਏ ਸਵਾਲ ਦਾ ਜਵਾਬ ਦਿੰਦਿਆਂ ਉਨ੍ਹਾਂ ਦੱਸਿਆ ਕਿ ਇਸ ਮੁਕਾਬਲੇ ਵਿਚ ਕੋਈ ਪੁਲਿਸ ਮੁਲਾਜ਼ਮ ਜ਼ਖਮੀ ਨਹੀਂ ਹੋਇਆ ਸਗੋਂ ਗੈਂਗਸਟਰ ਹੀ ਜ਼ਖਮੀ ਹੋਇਆ ਸੀ। ਫਿਲਹਾਲ ਪੁਲਿਸ ਵਲੋਂ ਮਾਮਲੇ ਦੀ ਬਾਰੀਕੀ ਨਾਲ ਜਾਂਚ ਅਤੇ ਪੁਛ ਪੜਤਾਲ ਕੀਤੀ ਜਾ ਰਹੀ ਹੈ।